PUNJABMAILUSA.COM

ਕੀਰਤੀ ਆਜ਼ਾਦ ਭਾਜਪਾ ਵੱਲੋਂ ਮੁਅੱਤਲ

ਕੀਰਤੀ ਆਜ਼ਾਦ ਭਾਜਪਾ ਵੱਲੋਂ ਮੁਅੱਤਲ

ਕੀਰਤੀ ਆਜ਼ਾਦ ਭਾਜਪਾ ਵੱਲੋਂ ਮੁਅੱਤਲ
December 24
05:43 2015

kirti
ਨੋਟਿਸ ਭੇਜ ਕੇ 14 ਦਿਨਾਂ ‘ਚ ਮੰਗਿਆ ਜਵਾਬ • ਮੈਨੂੰ ਮੁਅੱਤਲ ਕਰਨਾ ਪਾਰਟੀ ਦੀ ਬਦਕਿਸਮਤੀ-ਕੀਰਤੀ ਆਜ਼ਾਦ
ਨਵੀਂ ਦਿੱਲੀ, 23 ਦਸੰਬਰ (ਪੰਜਾਬ ਮੇਲ)- ਡੀ.ਡੀ.ਸੀ.ਏ. ਮਾਮਲੇ ‘ਚ ਵਿੱਤ ਮੰਤਰੀ ਅਰੁਣ ਜੇਤਲੀ ‘ਤੇ ਨਿਸ਼ਾਨਾ ਸਾਧਣ ਕਾਰਨ ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟ ਖਿਡਾਰੀ ਕੀਰਤੀ ਆਜ਼ਾਦ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ | ਪਾਰਟੀ ਨੇ ਕੀਰਤੀ ਆਜ਼ਾਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਕੋਲੋਂ 14 ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ | ਇਹ ਫੈਸਲਾ ਭਾਜਪਾ ਸੰਸਦ ਬੋਰਡ ਮੈਂਬਰ ਦੀ ਬੈਠਕ ‘ਚ ਲਿਆ ਗਿਆ ਹੈ | ਵਰਨਣਯੋਗ ਹੈ ਕਿ ਡੀ. ਡੀ. ਸੀ. ਏ. ਮਾਮਲੇ ‘ਚ ਕੀਰਤੀ ਆਜ਼ਾਦ ਨੇ ਵਿੱਤ ਮੰਤਰੀ ਅਰੁਣ ਜੇਤਲੀ ‘ਤੇ ਧਾਂਦਲੀ ਦੇ ਦੋਸ਼ ਲਗਾਏ ਸਨ ਤੇ ਟਵੀਟ ਕਰਕੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਨਪੁੰਸਕ ਦੱਸਿਆ ਸੀ | ਪਰ ਉਨ੍ਹਾਂ ਸਿੱਧੇ ਤੌਰ ‘ਤੇ ਜੇਤਲੀ ਦਾ ਨਾਂਅ ਨਹੀਂ ਲਿਆ ਸੀ, ਹਾਲਾਂਕਿ ਇਸ ਤੋਂ ਬਾਅਦ ਕੀਰਤੀ ਆਜ਼ਾਦ ਨੇ ਆਪਣਾ ਟਵਿਟਰ ਅਕਾਊਾਟ ਹੈਕ ਹੋਣ ਦੀ ਗੱਲ ਕਹੀ ਸੀ | ਇਸ ਤੋਂ ਪਹਿਲਾਂ ਪਾਰਟੀ ਮੁਖੀ ਅਮਿਤ ਸ਼ਾਹ ਅਤੇ ਸੰਘ ਦੇ ਥਿੰਕ ਟੈਂਕ ਰਾਮ ਲਾਲ, ਕੀਰਤੀ ਆਜ਼ਾਦ ਨੂੰ ਜੇਤਲੀ ਦੇ ਖਿਲਾਫ਼ ਬੋਲਣ ‘ਤੇ ਪਹਿਲਾਂ ਹੀ ਸੁਚੇਤ ਕਰ ਚੁੱਕੇ ਸਨ | ਵਰਨਣਯੋਗ ਹੈ ਕਿ ਕੀਰਤੀ ਆਜ਼ਾਦ ਬਿਹਾਰ ਦੇ ਦਰਭੰਗਾ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ | ਭਾਜਪਾ ਦੀ ਪੋਲ ਖੁੱਲ੍ਹੀ-ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਦੇ ਕੀਰਤੀ ਆਜ਼ਾਦ ਨੂੰ ਮੁਅੱਤਲ ਕੀਤੇ ਜਾਣ ਦੇ ਫੈਸਲੇ ਸਬੰਧੀ ਆਪਣੀ ਪ੍ਰਤੀਕਿਰਿਆ ‘ਚ ਕਿਹਾ ਕਿ ਭਾਜਪਾ ਦੀ ਪੋਲ ਖੁੱਲ੍ਹ ਗਈ ਹੈ | ਇਸ ਸਬੰਧੀ ‘ਆਪ’ ਦੇ ਨੇਤਾ ਸੰਜੇ ਸਿੰਘ ਨੇ ਭਾਜਪਾ ਦੇ ਇਸ ਫੈਸਲੇ ਨੂੰ ਗਲਤ ਦੱਸਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ ਭਿ੍ਸ਼ਟਾਚਾਰ ਨਾਲ ਲੜਨ ਵਾਲੇ ਨੂੰ ਹਟਾਇਆ ਹੈ | ਇਸ ਤੋਂ ਇਹ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਭਿ੍ਸ਼ਟਾਚਾਰ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ | ਮੈਨੂੰ ਮੁਅੱਤਲ ਕਰਨਾ ਪਾਰਟੀ ਦੀ ਬਦਕਿਸਮਤੀ-ਕੀਰਤੀ ਆਜ਼ਾਦ ਕੀਰਤੀ ਆਜ਼ਾਦ ਨੇ ਅਹਿਮਦਾਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਨੂੰ ਮੁਅੱਤਲ ਕਰਨਾ ਪਾਰਟੀ ਦੀ ਬਦਕਿਸਮਤੀ ਹੈ | ਉਨ੍ਹਾਂ ਕਿਹਾ ਕਿ ਉਹ ਤਾਂ ਭਿ੍ਸ਼ਟਾਚਾਰ ਦੇ ਖਿਲਾਫ਼ ਲੜ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਨਾ ਖਾਵਾਂਗਾ ਤੇ ਨਾ ਹੀ ਖਾਣ ਦੇਵਾਂਗਾ’ ਦੇ ਅਸੂਲਾਂ ‘ਤੇ ਚੱਲ ਰਹੇ ਸੀ | ਕੀਰਤੀ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਨੂੰ ਭਿ੍ਸ਼ਟਾਚਾਰ ਖਿਲਾਫ਼ ਆਵਾਜ਼ ਉਠਾਉਣ ਦੀ ਸਜ਼ਾ ਮਿਲੀ ਹੈ | ਉਹ ਇਸ ਮਾਮਲੇ ਨੂੰ ਪਿਛਲੇ 9 ਸਾਲਾਂ ਤੋਂ ਉਠਾ ਰਹੇ ਹਨ ਅਤੇ ਪਾਰਟੀ ਨੇ ਅਜੇ ਤੱਕ ਉਨ੍ਹਾਂ ਦੀ ਗੱਲ ਨਹੀਂ ਸੁਣੀ | ਸ਼ਤਰੂਘਨ ਸਿਨਹਾ ਵੱਲੋਂ ਕੀਰਤੀ ਆਜ਼ਾਦ ਦਾ ਸਮਰਥਨ ਭਾਜਪਾ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਅੱਜ ਕੀਰਤੀ ਆਜ਼ਾਦ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਦੇ ਅਨੁਰੂਪ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਣੀ ਦੀ ਸਿਫਤ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਹਵਾਲਾ ਮਾਮਲੇ ‘ਚ ਅਸਤੀਫ਼ਾ ਦੇ ਦਿੱਤਾ ਸੀ ਅਤੇ ਬੇਦਾਗ ਨਿਕਲੇ ਸਨ | ਅਨੇਕ ਮੁੱਦਿਆਂ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕਰਦੇ ਰਹੇ ਸਿਨਹਾ ਨੇ ਇਸ ਮਾਮਲੇ ‘ਚ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਇਕ ਮੱਤਭੇਦਾਂ ਵਾਲੀ ਪਾਰਟੀ ਬਣ ਗਈ ਹੈ | ਸਿਨਹਾ ਨੇ ਕੀਰਤੀ ਆਜ਼ਾਦ ਦੀ ਤਰੀਫ ”ਹੀਰੋ ਆਫ ਦਾ ਡੇਅ” ਕਹਿ ਕੇ ਕੀਤੀ, ਜਿਨ੍ਹਾਂ ਨੇ ਡੀ.ਡੀ.ਸੀ.ਏ. ‘ਚ ਕਥਿਤ ਭਿ੍ਸ਼ਟਾਚਾਰ ਦੇ ਮਾਮਲੇ ‘ਚ ਜੇਤਲੀ ਨੂੰ ਘੇਰਿਆ ਹੈ | ਕਾਂਗਰਸ ਨੇਤਾ ਵੱਲੋਂ ਭਾਜਪਾ ‘ਤੇ ਹਮਲਾ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਡੀ. ਡੀ. ਸੀ. ਏ. ‘ਚ ਤੱਥਾਂ ਦੇ ਆਧਾਰ ‘ਤੇ ਭਿ੍ਸ਼ਟਾਚਾਰ ਦਾ ਮਾਮਲਾ ਚੁੱਕਣ ਵਾਲੇ ਕੀਰਤੀ ਆਜ਼ਾਦ ਨੂੰ ਮੁਅੱਤਲ ਕੀਤਾ ਗਿਆ ਹੈ ਪਰ ਉਸ ਨੇ ਕਿਹੜਾ ਅਪਰਾਧ ਕੀਤਾ ਹੈ? ਪਹਿਲਾਂ ਰਾਮ ਜੇਠਮਲਾਨੀ ਤੇ ਹੁਣ ਕੀਰਤੀ ਆਜ਼ਾਦ ਕੀ ਇੱਥੇ ਭਿ੍ਸ਼ਟਾਚਾਰ ਖਿਲਾਫ਼ ਆਵਾਜ਼ ਉਠਾਉਣ ਵਾਲੇ ਨੂੰ ਇਹ ਸਜ਼ਾ ਮਿਲਦੀ ਹੈ? ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਕੀ ਹੁਣ ਸ਼ਤਰੂਘਨ ਸਿਨਹਾ ਦੀ ਵਾਰੀ ਹੈ? ਹੋਰ ਖਬਰਾਂ ਲਈ ਕਲਿੱਕ ਕਰੋ : http://beta.ajitjalandhar.com/ © ਅਜੀਤ – ਪੰਜਾਬ ਦੀ ਅਵਾਜ਼

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article