PUNJABMAILUSA.COM

ਕੀ ਜਿੰਦਾ ਹੈ ਕਸਾਬ?

ਕੀ ਜਿੰਦਾ ਹੈ ਕਸਾਬ?

ਕੀ ਜਿੰਦਾ ਹੈ ਕਸਾਬ?
December 10
21:05 2015

kasab
ਲਾਹੌਰ, 10 ਦਸੰਬਰ (ਪੰਜਾਬ ਮੇਲ) – ਮੁੰਬਈ ਹਮਲਿਆਂ ਦੇ ਕੇਸ ਦੀ ਸੁਣਵਾਈ ਮੌਕੇ ਇਸਤਗਾਸਾ ਨੂੰ ਉਸ ਸਮੇਂ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ, ਜਦੋਂ ਇਕ ਗਵਾਹ ਆਪਣੇ ਬਿਆਨ ਤੋਂ ਪਲਟ ਕੇ ਕਹਿਣ ਲੱਗ ਪਿਆ ਕਿ ਮੁੰਬਈ ਹਮਲਿਆਂ ਦਾ ਦੋਸ਼ੀ ਕਸਾਬ ਜ਼ਿੰਦਾ ਹੈ ਤੇ ਲੋੜ ਪੈਣ ਉੱਤੇ ਉਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮੁੰਬਈ ਵਿੱਚ ਹੋਏ ਦਹਿਸ਼ਤਗਰਦ ਹਮਲਿਆਂ ਮੌਕੇ ਕਸਾਬ ਜ਼ਿੰਦਾ ਫੜਿਆ ਗਿਆ ਸੀ ਅਤੇ ਉਸ ਨੂੰ 2012 ਵਿਚ ਭਾਰਤ ਦੀ ਪੁਣੇ ਦੀ ਜੇਲ੍ਹ ਵਿਚ ਫਾਂਸੀ ਲਾ ਦਿੱਤਾ ਗਿਆ ਸੀ। ਪਾਕਿਸਤਾਨ ਵਿਚ ਮੁੰਬਈ ਹਮਲਿਆਂ ਦੇ ਕੇਸ ਦੀ ਸੁਣਵਾਈ ਮੌਕੇ ਮੁੱਖ ਗਵਾਹ ਪਿੰਡ ਫਰੀਦਕੋਟ ਦੇ ਪ੍ਰਾਇਮਰੀ ਸਕੂਲ ਦੇ ਹੈੱਡਮਾਸਟਰ ਮੁਦੱਸਰ ਲਖਵੀ ਨਵਾਂ ਰਾਗ ਅਲਾਪਣ ਲੱਗ ਪਿਆ। ਉਸ ਨੇ ਅਦਾਲਤ ਨੂੰ ਕਿਹਾ ਕਿ ਕਸਾਬ ਜ਼ਿੰਦਾ ਹੈ ਤੇ ਉਨ੍ਹਾਂ ਨੇ ਕਸਾਬ ਨੂੰ ਪੜ੍ਹਾਇਆ ਸੀ।
ਵਰਨਣ ਯੋਗ ਹੈ ਕਿ ਕਸਾਬ ਤਿੰਨ ਸਾਲ ਫਰੀਦਕੋਟ ਦੇ ਸਕੂਲ ਵਿਚ ਪੜ੍ਹਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਹੈੱਡਮਾਸਟਰ ਦਾ ਇਹ ਬਿਆਨ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਜਕੀਉਰ ਰਹਿਮਾਨ ਲਖਵੀ ਦੇ ਦਬਾਅ ਵਿਚ ਆਇਆ ਹੋਵੇ। ਕੇਸ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੈ। ਪਾਕਿਸਤਾਨੀ ਅਧਿਕਾਰੀ ਪਹਿਲਾਂ ਕਸਾਬ ਦੇ ਪਾਕਿਸਤਾਨੀ ਹੋਣ ਤੋਂ ਇਨਕਾਰ ਕਰਦੇ ਰਹੇ, ਪਰ ਬਾਅਦ ਵਿਚ ਇਸ ਗੱਲ ਦੀ ਪੁਸ਼ਟੀ ਹੋ ਗਈ ਸੀ ਕਿ ਕਸਾਬ ਪਾਕਿਸਤਾਨ ਦਾ ਰਹਿਣ ਵਾਲਾ ਸੀ। ਮੁੰਬਈ ਹਮਲਿਆਂ ਵਿਚ ਭੂਮਿਕਾ ਲਈ ਪਾਕਿਸਤਾਨ ਵਿਚ ਜ਼ਕੀ ਉਰ ਰਹਿਮਾਨ ਲਖਵੀ, ਅਬਦੁਲ ਵਾਜਿਦ, ਮਜਹਰ ਇਕਬਾਲ, ਸਾਦਿਕ, ਸ਼ਾਹਿਦ ਜਮੀਲ, ਜਮੀਲ ਅਹਿਮਦ ਅਤੇ ਯੂਨੁਸ ਅੰਜੁਮ ਦੇ ਖਿਲਾਫ ਕੇਸ ਚੱਲ ਰਿਹਾ ਹੈ। ਲਖਵੀ ਨੂੰ 2014 ਵਿਚ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ ਗਿਆ। ਫਿਲਹਾਲ ਉਹ ਪਾਕਿਸਤਾਨ ਵਿਚ ਕਿਸੀ ਅਗਿਆਤ ਥਾਂ ‘ਤੇ ਰਹਿ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article