ਕੁਝ ਜਥੇਬੰਦੀਆਂ ਨੂੰ ਅਮਿਤ ਸ਼ਾਹ ਨਾਲ ਇਕੱਲੇ ਗੱਲਬਾਤ ਲਈ ਨਹੀਂ ਸੀ ਜਾਣਾ ਚਾਹੀਦਾ : ਉਗਰਾਹਾਂ

246
ਖੇਤੀ ਬਿਲਾਂ ਖ਼ਿਲਾਫ਼ ‘ਦਿੱਲੀ ਚਲੋ’ ਅੰਦੋਲਨ ਤਹਿਤ ਦਿੱਲੀ-ਸਿੰਘੂ ਸਰਹੱਦ ’ਤੇ ਪੁੱਜੇ ਕਿਸਾਨ।
Share

ਨਵੀਂ ਦਿੱਲੀ, 9 ਦਸੰਬਰ (ਗੁਰਨੈਬ ਸਾਜਨ/ਪੰਜਾਬ ਮੇਲ)- ਕਿਸਾਨ ਜਥੇਬੰਦੀਆਂ ਨੂੰ ਅਮਿਤ ਸ਼ਾਹ ਵੱਲੋਂ ਗੱਲਬਾਤ ਲਈ ਬੁਲਾਏ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਗੱਲਬਾਤ ਲਈ ਕੋਈ ਸੱਦਾ ਨਹੀਂ ਮਿਲਿਆ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਜਥੇਬੰਦੀ ਤੱਕ ਗ਼ੈਰ ਰਸਮੀ ਗੱਲ ਕਰਨ ਲਈ ਪਹੁੰਚ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਕੱਲਿਆਂ ਅਜਿਹੀ ਕੋਈ ਵੀ ਗੈਰ-ਰਸਮੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਬਾਕੀ ਜਥੇਬੰਦੀਆਂ ਨੂੰ ਅਜਿਹੀ ਕਿਸੇ ਵੀ ਗੈਰ ਰਸਮੀ ਗੱਲਬਾਤ ਵਿਚ ਇਕੱਲਿਆਂ ਨਹੀਂ ਸੀ ਜਾਣਾ ਚਾਹੀਦਾ, ਜਿਸ ਨਾਲ ਲੋਕਾਂ ਵਿਚ ਵੱਖ-ਵੱਖ ਤਰ੍ਹਾਂ ਦੇ ਭੁਲੇਖੇ ਪੈਦਾ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਾਨੂੰਨਾਂ ਦੀ ਮੁਕੰਮਲ ਵਾਪਸੀ ਅਤੇ ਸਭਨਾਂ ਫ਼ਸਲਾਂ ਤੇ ਸਾਰੇ ਮੁਲਕ ਵਿਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰੀ ਖ਼ਰੀਦ ਕਰਨ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਦੀ ਮੰਗ ‘ਤੇ ਖੜ੍ਹੀ ਹੈ। ਸੰਘਰਸ਼ ਵਿਚ ਕੁੱਦੇ ਹੋਏ ਲੋਕ ਇਨ੍ਹਾਂ ਮੰਗਾਂ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।


Share