PUNJABMAILUSA.COM

ਕੁਵੈਤ ਨੇ ਪਾਕਿਸਤਾਨ ਸਮੇਤ ਪੰਜ ਮੁਸਲਿਮ ਦੇਸ਼ਾਂ ਦੇ ਵੀਜ਼ੇ ‘ਤੇ ਲਾਈ ਪਾਬੰਦੀ

ਕੁਵੈਤ ਨੇ ਪਾਕਿਸਤਾਨ ਸਮੇਤ ਪੰਜ ਮੁਸਲਿਮ ਦੇਸ਼ਾਂ ਦੇ ਵੀਜ਼ੇ ‘ਤੇ ਲਾਈ ਪਾਬੰਦੀ

ਕੁਵੈਤ ਨੇ ਪਾਕਿਸਤਾਨ ਸਮੇਤ ਪੰਜ ਮੁਸਲਿਮ ਦੇਸ਼ਾਂ ਦੇ ਵੀਜ਼ੇ ‘ਤੇ ਲਾਈ ਪਾਬੰਦੀ
February 02
22:00 2017

ku
ਕੁਵੈਤ ਸਿਟੀ, 2 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸੱਤ ਮੁਸਲਿਮ ਦੇਸ਼ਾਂ ‘ਤੇ ਪਾਬੰਦੀ ਲਗਾਏ ਜਾਣ ਬਾਅਦ ਹੁਣ ਕੁਵੈਤ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਪੰਜ ਮੁਸਲਿਮ ਦੇਸ਼ਾਂ-ਸੀਰੀਆ, ਇਰਾਕ, ਪਾਕਿਸਤਾਨ, ਅਫਗਾਨਿਸਤਾਨ ਅਤੇ ਇਰਾਨ ਦੇ ਨਾਗਰਿਕਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੁਵੈਤ ਨੇ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਬੰਦ ਕਰ ਦਿੱਤੀ ਹੈ, ਜਿਸ ਕਾਰਨ ਇਨ੍ਹਾਂ ਦੇਸ਼ਾਂ ਦੇ ਨਾਗਰਿਕ ਹੁਣ ਕੁਵੈਤ ਵਿੱਚ ਦਾਖ਼ਲ ਨਹੀਂ ਹੋ ਸਕਦੇ। ਜਾਣਕਾਰੀ ਅਨੁਸਾਰ ਉਪਰੋਕਤ ਦੇਸ਼ਾਂ ਤੋਂ ਹੋਣ ਵਾਲੇ ਵਪਾਰ ਅਤੇ ਸੈਰ-ਸਪਾਟਾ ਵੀਜ਼ੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਵੈਤ ਸਰਕਾਰ ਇਸ ਫ਼ੈਸਲੇ ਦੇ ਸਬੰਧ ਵਿੱਚ ਪਿਛਲੇ ਸਾਲ ਤੋਂ ਹੀ ਵਿਚਾਰ ਕਰ ਰਹੀ ਸੀ, ਜਦੋਂ ਕੁਵੈਤ ਵਿੱਚ ਇੱਕ ਸ਼ਿਆ ਮਸਜਿਦ ਦੇ ਬੰਬ ਧਮਾਕੇ ਵਿੱਚ 27 ਲੋਕਾਂ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਬਾਅਦ ਆਪਣੇ ਪਹਿਲੇ ਹਫ਼ਤੇ ਵਿੱਚ ਡੋਨਾਲਡ ਟਰੰਪ ਨੇ ਕਈ ਕਾਰਜਕਾਰੀ ਹੁਕਮਾਂ ‘ਤੇ ਦਸਤਖ਼ਤ ਕੀਤੇ, ਜਿਨ੍ਹਾਂ ਵਿੱਚ ਰਫਿਊਜੀਆਂ ਦੇ ਦਾਖ਼ਲੇ ‘ਤੇ ਤੁਰੰਤ ਪਾਬੰਦੀ ਅਤੇ ਸੱਤ ਮੁਸਲਿਮ ਬਹੁ ਗਿਣਤੀ ਦੇਸ਼ਾਂ ਈਰਾਨ, ਇਰਾਕ, ਲੀਬੀਆ, ਸੋਮਾਲੀਆ, ਸੂਡਾਨ, ਸੀਰੀਆ ਅਤੇ ਯਮਨ ਦੇ ਲੋਕਾਂ ਨੂੰ ਵੀਜ਼ਾ ਜਾਰੀ ਕਰਨ ‘ਤੇ ਅਸਥਾਈ ਰੋਕ ਅਤੇ ਦੂਜੇ ਲੋਕਾਂ ਦੀ ਸਖ਼ਤੀ ਨਾਲ ਜਾਂਚ-ਪੜਤਾਲ ਕਰਨ ਦੀ ਗੱਲ ਕਹੀ ਹੈ। ਅਮਰੀਕਾ ਵਿੱਚ ਟਰੰਪ ਦੇ ਨਵੇਂ ਪ੍ਰਸ਼ਾਸਨ ਵੱਲੋਂ ਮੁਸਲਿਮ ਦੇਸ਼ਾਂ ‘ਤੇ ਪਾਬੰਦੀ ਲਗਾਉਣ ਤੋਂ ਪਹਿਲਾਂ ਕੁਵੈਤ ਇਕੱਲਾ ਅਜਿਹਾ ਦੇਸ਼ ਹੈ, ਜਿਸ ਨੇ ਇਨ੍ਹਾਂ ਤੋਂ ਵੀ ਪਹਿਲਾਂ ਸੀਰੀਆਈ ਨਾਗਰਿਕਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਸੀ। ਸਾਲ 2011 ਵਿੱਚ ਕੁਵੈਤ ਨੇ ਸਾਰੇ ਸੀਰੀਆਈ ਨਾਗਰਿਕਾਂ ਲਈ ਵੀਜ਼ਾ ਬੰਦ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article