PUNJABMAILUSA.COM

ਕੁੜੀ ਨੂੰ ਨਸ਼ੇੜੀ ਬਣਾਉਣ ਦੇ ਇਲਜ਼ਾਮ ਹੇਠ ਡੀਐਸਪੀ ਸਸਪੈਂਡ

ਕੁੜੀ ਨੂੰ ਨਸ਼ੇੜੀ ਬਣਾਉਣ ਦੇ ਇਲਜ਼ਾਮ ਹੇਠ ਡੀਐਸਪੀ ਸਸਪੈਂਡ

ਕੁੜੀ ਨੂੰ ਨਸ਼ੇੜੀ ਬਣਾਉਣ ਦੇ ਇਲਜ਼ਾਮ ਹੇਠ ਡੀਐਸਪੀ ਸਸਪੈਂਡ
June 29
08:58 2018

ਚੰਡੀਗੜ੍ਹ, 29 ਜੂਨ (ਪੰਜਾਬ ਮੇਲ)- ਜਲੰਧਰ ਵਿੱਚ ਬੀਤੇ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਨਸ਼ੇ ਦੀ ਲਪੇਟ ਵਿੱਚ ਆਈ ਕੁੜੀ ਵੱਲੋਂ ਪੰਜਾਬ ਪੁਲਿਸ ਦੇ ਇੱਕ ਉਪ ਪੁਲਿਸ ਕਪਤਾਨ ‘ਤੇ ਖ਼ੁਦ ਨੂੰ ਨਸ਼ੇੜੀ ਬਣਾਉਣ ਦੇ ਦੋਸ਼ ਲਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਵੀ ਐਕਸ਼ਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਉਕਤ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦਾ ਜ਼ਿੰਮਾ ਕਿਸੇ ਮਹਿਲਾ ਆਈਪੀਐਸ ਅਧਿਕਾਰੀ ਨੂੰ ਸੌਂਪਿਆ ਜਾਵੇਗਾ। ਡੀਐਸਪੀ ਵਿਰੁੱਧ ਜਾਂਚ ਰਿਪੋਰਟ ਇੱਕ ਹਫ਼ਤੇ ਵਿੱਚ ਆ ਜਾਵੇਗੀ।
ਦਰਅਸਲ, ਮੁੱਖ ਮੰਤਰੀ ‘ਤੇ ਕਾਫੀ ਦਬਾਅ ਬਣ ਚੁੱਕਾ ਸੀ। ਨਸ਼ੇ ਵਿੱਚ ਗਲਤਾਨ ਹੋਈ ਕੁੜੀ ਨੇ ਪਹਿਲਾਂ ਡੀਐਸਪੀ ਬਾਰੇ ਮੀਡੀਆ ਸਾਹਮਣੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਾਬਕਾ ਮੰਤਰੀ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਾਹਮਣੇ ਦੱਸੀ ਸੀ। ਦੋਵੇਂ ਲੀਡਰ ਕਪੂਰਥਲਾ ਵਿੱਚ ਔਰਤਾਂ ਲਈ ਵਿਸ਼ੇਸ਼ ਨਵਕਿਰਨ ਨਸ਼ਾ ਛੁਡਾਊ ਕੇਂਦਰ ਦਾ ਉਦਘਾਟਨ ਕਰਨ ਆਏ ਸੀ।
ਤਿੰਨ ਦਿਨ ਪਹਿਲਾਂ ਨਸ਼ੇ ਵਿੱਚ ਗ੍ਰਸਤ ਹੋਈਆਂ ਔਰਤਾਂ ਲਈ ਕਪੂਰਥਲਾ ਵਿੱਚ ਖੋਲ੍ਹੇ ਨਸ਼ਾ ਛੁਡਾਊ ਕੇਂਦਰ ਦੇ ਬੰਦ ਹੁੰਦਿਆਂ ਹੀ ਉੱਥੋਂ ਇਲਾਜ ਕਰਵਾਉਣ ਵਾਲੀ ਲੜਕੀ ਨੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਨਸਨੀਖੇਜ਼ ਖੁਲਾਸੇ ਕੀਤੇ ਸਨ। ਸੁਖਪਾਲ ਖਹਿਰਾ ਤੇ ਸਿਮਰਜੀਤ ਬੈਂਸ ਨਾਲ ਆਈ ਉਕਤ ਕੁੜੀ ਨੇ ਉਸ ਨੂੰ ਨਸ਼ੇ ‘ਤੇ ਲਾਉਣ ਪਿੱਛੇ ਲੁਧਿਆਣਾ ਵਿੱਚ ਬਤੌਰ ਡੀਐਸਪੀ ਰਹਿ ਚੁੱਕੇ ਅਧਿਕਾਰੀ ਦਾ ਹੱਥ ਦੱਸਿਆ। ਉਸ ਨੇ ਇਹ ਵੀ ਕਿਹਾ ਕਿ ਉਸ ਡੀਐਸਪੀ ਨੇ ਉਸ ਦਾ ਸਰੀਰਕ ਸੋਸ਼ਣ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੇ ਕੈਪਟਨ ਦੇ ਐਕਸ਼ਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਨਸਾਫ਼ ਨਹੀਂ ਹੈ। ਉਨ੍ਹਾਂ ਟਵੀਟ ਕੀਤਾ ਕਿ ਉਕਤ ਡੀਐਸਪੀ ‘ਤੇ ਕੇਸ ਦਰਜ ਕੀਤਾ ਜਾਵੇ ਤੇ ਉਸ ਨੂੰ ਨੌਕਰੀਉਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਡਰੱਗ ਮਾਫੀਆ ਤੇ ਪੁਲਿਸ ਦੇ ਤਾਣੇ ਬਾਣੇ ਨੂੰ ਤੋੜਣ ਵਾਲਾ ਇੱਕ ਮਜ਼ਬੂਤ ਸੰਦੇਸ਼ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article