PUNJABMAILUSA.COM

ਕੁੱਟਮਾਰ ਮਾਮਲੇ ‘ਚ ਮਰਹੂਮ ਅਕਾਲੀ ਮੰਤਰੀ ਕੈਪਟਨ ਕੰਵਲਜੀਤ ਦੇ ਬੇਟੇ ਨੂੰ ਗ੍ਰਿਫਤਾਰੀ ਪਿੱਛੋਂ ਮਿਲੀ ਜ਼ਮਾਨਤ

ਕੁੱਟਮਾਰ ਮਾਮਲੇ ‘ਚ ਮਰਹੂਮ ਅਕਾਲੀ ਮੰਤਰੀ ਕੈਪਟਨ ਕੰਵਲਜੀਤ ਦੇ ਬੇਟੇ ਨੂੰ ਗ੍ਰਿਫਤਾਰੀ ਪਿੱਛੋਂ ਮਿਲੀ ਜ਼ਮਾਨਤ

ਕੁੱਟਮਾਰ ਮਾਮਲੇ ‘ਚ ਮਰਹੂਮ ਅਕਾਲੀ ਮੰਤਰੀ ਕੈਪਟਨ ਕੰਵਲਜੀਤ ਦੇ ਬੇਟੇ ਨੂੰ ਗ੍ਰਿਫਤਾਰੀ ਪਿੱਛੋਂ ਮਿਲੀ ਜ਼ਮਾਨਤ
May 24
09:47 2017

Jasjit singh Banniਚੰਡੀਗੜ੍ਹ, 24 ਮਈ (ਪੰਜਾਬ ਮੇਲ)- ਸੈਕਟਰ ਤਿੰਨ ਦੀ ਪੁਲਿਸ ਨੇ 7 ਮਹੀਨੇ ਪੁਰਾਣੇ ਕੁੱਟਮਾਰ ਦੇ ਮਾਮਲੇ ‘ਚ ਸਵਰਗੀ ਕੈਪਟਨ ਕੰਵਲਜੀਤ ਸਿੰਘ ਦੇ ਬੇਟੇ ਅਤੇ ਸਾਬਕਾ ਐੱਮ.ਐੱਲ.ਏ. ਜਸਜੀਤ ਸਿੰਘ ਬੰਨੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜ਼ਮਾਨਤ ਮਿਲ ਗਈ। ਪੁਲਿਸ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਵਰਗੀ ਕੈਪਟਨ ਕੰਵਲਜੀਤ ਸਿੰਘ ਦੇ ਪੀ.ਐੱਸ.ਓ. ਸਾਬਕਾ ਏ.ਐੱਸ.ਆਈ. ਪ੍ਰਕਾਸ਼ ਚੰਦ ਦੀ ਸ਼ਿਕਾਇਤ ਉੱਤੇ ਕੀਤੀ। ਪ੍ਰਕਾਸ਼ ਚੰਦ ਨੇ ਦੋਸ਼ ਲਾਇਆ ਸੀ ਕਿ ਜਸਜੀਤ ਸਿੰਘ ਬੰਨੀ ਨੇ ਸ਼ਰਾਬ ਦੇ ਨਸ਼ੇ ਵਿਚ ਕੁੱਟ-ਮਾਰ ਕਰ ਕੇ ਉਸ ਦੇ ਨੱਕ ਦੀ ਹੱਡੀ ਤੋੜ ਦਿੱਤੀ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਸੈਕਟਰ ਤਿੰਨ ਥਾਣਾ ਪੁਲਿਸ ਨੇ 7 ਮਹੀਨੇ ਬਾਅਦ ਲੀਗਲ ਰਾਏ ਅਤੇ ਮੈਡੀਕਲ ਰਿਪੋਰਟ ਆਉਣ ਦੇ ਬਾਅਦ ਸਾਬਕਾ ਐੱਮ.ਐੱਲ.ਏ. ਜਸਜੀਤ ਸਿੰਘ ਬੰਨੀ ‘ਤੇ ਮਾਮਲਾ ਦਰਜ ਕੀਤਾ ਹੈ।
ਆਪ ਪਾਰਟੀ ਦੇ ਵਰਕਰ ਅਤੇ ਰਿਟਾਇਰਡ ਏ.ਐੱਸ.ਆਈ. ਪ੍ਰਕਾਸ਼ ਚੰਦ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਕਿਹਾ ਕਿ ਉਹ 25 ਨਵੰਬਰ ਨੂੰ ਕੈਪਟਨ ਕੰਵਲਜੀਤ ਸਿੰਘ ਦੀ ਵਿਧਵਾ ਸਰਬਜੀਤ ਕੌਰ ਨਾਲ ਗੋਰਾਇਆ ਵਿਚ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰੈਲੀ ਵਿਚ ਗਏ ਸਨ। ਰੈਲੀ ਸਮਾਪਤ ਹੋਣ ਪਿੱਛੋਂ ਉਹ ਸਰਬਜੀਤ ਕੌਰ ਦੇ ਨਾਲ ਸੈਕਟਰ ਨੌਂ ਦੀ ਕੋਠੀ ਨੰਬਰ 175 ਵਿਚ ਪਹੁੰਚੇ ਅਤੇ ਸਕੂਟਰ ਚੁੱਕ ਕੇ ਘਰ ਆਉਣ ਲੱਗੇ, ਤਾਂ ਜਸਜੀਤ ਬੰਨੀ ਸ਼ਰਾਬ ਦੇ ਨਸ਼ੇ ਵਿਚ ਉਨ੍ਹਾਂ ਨਾਲ ਬਹਿਸ ਕਰਨ ਲੱਗਾ। ਇਸ ਦੇ ਬਾਅਦ ਜਸਜੀਤ ਸਿੰਘ ਬੰਨੀ ਨੇ ਉਸ ਦੇ ਮੂੰਹ ‘ਤੇ ਕਿਸੇ ਚੀਜ਼ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਮੂੰਹ ਵਿਚੋਂ ਖੂਨ ਵਹਿਣ ਲੱਗਾ। ਰੌਲਾ ਪਾਉਣ ‘ਤੇ ਬੰਨੀ ਦੀ ਮਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਸੈਕਟਰ ਤਿੰਨ ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਕਾਸ਼ ਚੰਦ ਨੂੰ ਸੈਕਟਰ 15 ਦੇ ਜਨਰਲ ਹਸਪਤਾਲ ਦਾਖਲ ਕਰਵਾਇਆ ਸੀ। ਮੈਡੀਕਲ ਵਿਚ ਪੁਲਸ ਨੇ ਪਾਇਆ ਕਿ ਪ੍ਰਕਾਸ਼ ਚੰਦ ਦੇ ਨੱਕ ਦੀ ਹੱਡੀ ਟੁੱਟ ਗਈ ਤੇ ਸਿਰ ਵਿਚ 14 ਟਾਂਕੇ ਲੱਗੇ ਸਨ। ਸੈਕਟਰ ਤਿੰਨ ਥਾਣਾ ਦੀ ਪੁਲਿਸ ਨੇ ਪ੍ਰਕਾਸ਼ ਚੰਦ ਦੀ ਸ਼ਿਕਾਇਤ ‘ਤੇ ਜਸਜੀਤ ਸਿੰਘ ਬੰਨੀ ਦੇ ਖਿਲਾਫ ਮਾਮਲਾ ਦਰਜ ਕਰਕੇ ਸ਼ਨੀਵਾਰ ਨੂੰ ਉਸ ਨੂੰ ਗ੍ਰਿਫਤਾਰ ਕਰਨ ਦੇ ਬਾਅਦ ਐੱਸ.ਡੀ.ਐੱਮ. ਕੋਰਟ ‘ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜ਼ਮਾਨਤ ਮਿਲ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article