PUNJABMAILUSA.COM

ਕੁੱਤਿਆਂ ਨੇ ਚਾਰ ਸਾਲਾ ਬੱਚੇ ਨੂੰ ਨੋਚ ਖਾਧਾ, ਮੌਤ

ਕੁੱਤਿਆਂ ਨੇ ਚਾਰ ਸਾਲਾ ਬੱਚੇ ਨੂੰ ਨੋਚ ਖਾਧਾ, ਮੌਤ

ਕੁੱਤਿਆਂ ਨੇ ਚਾਰ ਸਾਲਾ ਬੱਚੇ ਨੂੰ ਨੋਚ ਖਾਧਾ, ਮੌਤ
February 17
21:33 2017

bacha
ਤਰਨ ਤਾਰਨ, 17 ਫਰਵਰੀ (ਪੰਜਾਬ ਮੇਲ)- ਇਲਾਕੇ ਦੇ ਪਿੰਡ ਕੈਰੋਂਵਾਲ ਵਿੱਚ ਬੀਤੀ ਦੇਰ ਸ਼ਾਮ ਸਾਢੇ ਚਾਰ ਸਾਲ ਦੇ ਲੜਕੇ ਨੂੰ ਪਿੰਡ ਦੇ ਅਵਾਰਾ ਕੁੱਤਿਆਂ ਨੇ ਨੋਚ ਕੇ ਖਾ ਲਿਆ ਅਤੇ ਲੜਕੇ ਦੀ ਮੌਕੇ ’ਤੇ ਹੀ ਮੌਤ ਹੋ ਗਈ| ਸਿਟੀ ਪੁਲੀਸ ਨੇ ਧਾਰਾ 174 ਤਹਿਤ ਰਿਪੋਰਟ ਦਰਜ ਕਰ ਲਈ ਹੈ| ਲੜਕੇ ਦੀ ਸ਼ਨਾਖਤ ਮਨਿੰਦਰ ਸਿੰਘ ਵਜੋਂ ਹੋਈ ਹੈ, ਜੋ ਮਾਪਿਆਂ ਦੀ ਇਕਲੌਤੀ ਔਲਾਦ ਸੀ| ਮ੍ਰਿਤਕ ਦਾ ਪਿਤਾ ਸੁਖਵਿੰਦਰ ਸਿੰਘ (40) ਪਿਛਲੇ ਕੁਝ ਸਮੇਂ ਤੋਂ ਮਾਨਸਿਕ ਰੋਗ ਦਾ ਸ਼ਿਕਾਰ ਹੈ|
ਮਨਿੰਦਰ ਦੇ ਚਾਚਾ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਵੀਰਵਾਰ ਹੋਣ ਕਰ ਕੇ ਸ਼ਾਮ ਵੇਲੇ ਪਿੰਡ ਦੇ ਬਾਹਰਵਾਰ ਜੋਗੀ ਪੀਰ ਦੀ ਜਗ੍ਹਾ ’ਤੇ ਮਿੱਠੇ-ਚਾਵਲਾਂ ਦਾ ਪ੍ਰਸ਼ਾਦ ਲੈਣ ਲਈ ਗਿਆ ਸੀ| ਰਸਤੇ ਵਿਚ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ ਤੇ ਉਸ ਦੀਆਂ ਲੱਤਾਂ ਤੇ ਸਿਰ ਖਾ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਰਣਜੀਤ ਸਿੰਘ ਜਦੋਂ ਤਕ ਮੌਕੇ ’ਤੇ ਪੁੱਜਾ ਉਦੋਂ ਤੱਕ ਕੁੱਤਿਆਂ ਨੇ ਉਸ ਦੇ ਭਤੀਜੇ ਨੂੰ ਖਾ ਸੁੱਟਿਆ। ਉਸ ਨੇ ਮਨਿੰਦਰ ਦੇ ਬਚਾਅ ਲਈ ਉਸ ਨੂੰ ਆਪਣੇ ਹੇਠਾਂ ਲੈ ਲਿਆ, ਪਰ ਇਸ ਦੇ ਬਾਵਜੂਦ ਵੀ ਕੁੱਤੇ ਉਸ ਨੂੰ ਛੱਡ ਨਹੀਂ ਸੀ ਰਹੇ| ਉਸ ਨੇ ਕਿਸੇ ਤਰੀਕੇ ਨਾਲ ਮਨਿੰਦਰ ਨੂੰ ਕੁੱਤਿਆਂ ਦੇ ਚੁੰਗਲ ’ਚੋਂ ਛੁਡਵਾਇਆ ਅਤੇ ਆਪਣੇ ਮੋਢੇ ’ਤੇ ਰੱਖ ਘਰ ਲੈ ਆਇਆ, ਪਰ ਉਦੋਂ ਤੱਕ ਮਨਿੰਦਰ ਦੀ ਮੌਤ ਹੋ ਗਈ ਸੀ| ਮਨਿੰਦਰ ਦਾ ਪਿੰਡ ਵਿੱਚ ਹੀ ਅੱਜ ਸਸਕਾਰ ਕੀਤਾ ਗਿਆ|
ਇਸ ਦੌਰਾਨ ਨੇੜਲੇ ਪਿੰਡਾਂ ਦੇ ਪਤਵੰਤਿਆਂ ਚੇਅਰਮੈਨ ਹਰਵੰਤ ਸਿੰਘ ਝਬਾਲ, ਰਵਿੰਦਰ ਸਿੰਘ ਠਰੂ ਤੇ ਪਿੰਡ ਕੈਰੋਂਵਾਲ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਇਲਾਕੇ ਅੰਦਰ ਅਵਾਰਾ ਕੁੱਤਿਆਂ ਦੀ ਵਧਦੀ ਜਾ ਰਹੀ ਗਿਣਤੀ ਨੂੰ ਖ਼ਤਰਨਾਕ ਰੁਝਾਨ ਆਖਦਿਆਂ ਇਸ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ| ਉਧਰ ਸੰਪਰਕ ਕਰਨ ’ਤੇ ਡਿਪਟੀ ਕਮਿਸ਼ਨਰ ਇੰਜੀ. ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸਥਾਨਕ ਐਸਡੀਐਮ ਨੂੰ ਮਾਮਲੇ ਦੀ ਜਾਂਚ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹਨ| ਸ੍ਰੀ ਖਰਬੰਦਾ ਨੇ ਕਿਹਾ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਅਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਕਰਨ ਲਈ ਕਹਿ ਦਿੱਤਾ ਹੈ| ਪਸ਼ੂ ਪਾਲਣ ਵਿਭਾਗ ਦੇ ਡਿਪਟੀ ਕਮਿਸ਼ਨਰ ਡਾ. ਰਜੇਸ਼ ਕੁਮਾਰ ਨੇ ਵੀ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ’ਤੇ ਚਿੰਤਾ ਜ਼ਾਹਰ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article