PUNJABMAILUSA.COM

ਕੁੱਲ ਹਿੰਦ ਗੱਤਕਾ ਚੈਂਪੀਅਨਸਿੱਪ ਦੇ ਦੂਜੇ ਦਿਨ ਪੰਜਾਬੀ ਯੂਨੀਵਰਸਿਟੀ ਦੇ ਗੱਤਕੇਬਾਜ ਛਾਏ ਰਹੇ

ਕੁੱਲ ਹਿੰਦ ਗੱਤਕਾ ਚੈਂਪੀਅਨਸਿੱਪ ਦੇ ਦੂਜੇ ਦਿਨ ਪੰਜਾਬੀ ਯੂਨੀਵਰਸਿਟੀ ਦੇ ਗੱਤਕੇਬਾਜ ਛਾਏ ਰਹੇ

ਕੁੱਲ ਹਿੰਦ ਗੱਤਕਾ ਚੈਂਪੀਅਨਸਿੱਪ ਦੇ ਦੂਜੇ ਦਿਨ ਪੰਜਾਬੀ ਯੂਨੀਵਰਸਿਟੀ ਦੇ ਗੱਤਕੇਬਾਜ ਛਾਏ ਰਹੇ
March 13
17:26 2018

ਦਿੱਲੀ ਯੂਨੀਵਰਸਿਟੀ ਨੂੰ ਸੱਤ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਚਾਰ ਮੈਡਲ ਜਿੱਤੇ
ਸੰਗਰੂਰ, 13 ਮਾਰਚ (ਪੰਜਾਬ ਮੇਲ)- ਇੱਥੇ ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਚੱਲ ਰਹੀ ਦੂਜੀ ਤਿੰਨ ਰੋਜਾ ਕੁੱਲ ਹਿੰਦ ਗੱਤਕਾ ਚੈਂਪੀਅਨਸ਼ਿੱਪ 2017-18 ਦੇ ਦੂਜੇ ਦਿਨ ਹੋਏ ਫ਼ਸਵੇਂ ਗੱਤਕਾ ਮੁਕਾਬਲਿਆਂ ਦੌਰਾਨ ਸਿੰਗਲ ਸੋਟੀ ਅਤੇ ਸੋਟੀ-ਫ਼ੱਰੀ (ਟੀਮ ਇਵੈਂਟ) ਵਿੱਚ ਫ਼ਰੀ ਸਟਾਈਲ ਅਤੇ ਫੁੱਲ ਸਟਰਾਈਕ ਵਰਗਾਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਲੜਕਿਆਂ ਅਤੇ ਲੜਕੀਆਂ ਦੀ ਝੰਡੀ ਰਹੀ ਅਤੇ ਦੋਵਾਂ ਵਰਗਾਂ ਦੇ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ‘ਤੇ ਕਾਬਜ਼ ਹੋ ਗਏ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਰਾਜਾਂ ਤੋਂ 11 ਯੂਨੀਵਰਸਿਟੀਆਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਕਰੀਬ 250 ਖਿਡਾਰੀ ਤੇ ਖਿਡਾਰਨਾਂ ਭਾਗ ਲੈ ਰਹੀਆਂ ਹਨ।
ਲੜਕੀਆਂ : ਅੱਜ ਹੋਏ ਮੁਕਾਬਲਿਆਂ ਦੌਰਾਨ ਗੱਤਕਾ ਸੋਟੀ-ਫ਼ੱਰੀ (ਟੀਮ ਇਵੈਂਟ-ਫ਼ਰੀਸਟਾਈਲ) ਲੜਕੀਆਂ ਦੇ ਵਰਗ ਵਿੱਚ ਫਾਈਨਲ ਮੈਚ ਪੰਜਾਬੀ ਯੂਨੀਵਰਸਿਟੀ ਨੇ ਦਿੱਲੀ ਯੂਨੀਵਰਸਿਟੀ ਨੂੰ ਹਰਾਇਆ। ਇਸ ਵਰਗ ਵਿੱਚ ਸ੍ਰੀ ਗੁਰੂ ਪ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਤੀਜੇ ਜਦਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਚੌਥੇ ਸਥਾਨ ‘ਤੇ ਰਹੀ।
ਇਸੇ ਵਰਗ ਦੇ ਗੱਤਕਾ ਸੋਟੀ (ਟੀਮ ਇਵੈਂਟ-ਫ਼ਰੀਸਟਾਈਲ) ਲੜਕੀਆਂ ਦੇ ਵਰਗ ਵਿੱਚ ਪੰਜਾਬੀ ਯੂਨੀਵਰਸਿਟੀ ਜੇਤੂ ਰਹੀ ਜਦਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੂਜੇ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੀਜੇ ਦਿੱਲੀ ਯੂਨੀਵਰਸਿਟੀ ਦੀ ਟੀਮ ਚੌਥੇ ਸਥਾਨ ‘ਤੇ ਰਹੀ।
ਗੱਤਕਾ ਸੋਟੀ-ਫ਼ੱਰੀ (ਟੀਮ ਇਵੈਂਟ-ਫੁੱਲ ਸਟਰਾਈਕ) ਪੰਜਾਬੀ ਯੂਨੀਵਰਸਿਟੀ ਨੇ ਦਿੱਲੀ ਯੂਨੀਵਰਸਿਟੀ ਨੂੰ ਹਰਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਤੀਜੇ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਚੌਥੇ ਸਥਾਨ ‘ਤੇ ਆਈ।
ਲੜਕੇ : ਗੱਤਕਾ ਸਿੰਗਲ ਸੋਟੀ (ਟੀਮ ਇਵੈਂਟ-ਫ਼ਰੀਸਟਾਈਲ) ਲੜਕਿਆਂ ਦੇ ਵਰਗ ਵਿੱਚ ਪੰਜਾਬੀ ਯੂਨੀਵਰਸਿਟੀ ਜੇਤੂ ਰਹੀ ਜਦਕਿ ਦਿੱਲੀ ਯੂਨੀਵਰਸਿਟੀ ਦੂਜੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੀਜੇ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੂੰ ਚੌਥੇ ਸਥਾਨ ‘ਤੇ ਸਬਰ ਕਰਨਾ ਪਿਆ।
ਇਸੇ ਵਰਗ ਵਿੱਚ ਗੱਤਕਾ ਸਿੰਗਲ ਸੋਟੀ (ਟੀਮ ਇਵੈਂਟ-ਫੁੱਲਸਟਰਾਈਕ) ਮੁਕਾਬਲਿਆਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੀਆਂ ਗੱਤਕੇਬਾਜਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਸ੍ਰੀ ਗੁਰੂ ਪ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਟੀਮ ਤੀਜੇ ਜਦਕਿ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਚੌਥੇ ਸਥਾਨ ‘ਤੇ ਆਈ।
ਗੱਤਕਾ ਸਿੰਗਲ ਸੋਟੀ (ਟੀਮ ਇਵੈਂਟ-ਫ਼ਰੀਸਟਾਈਲ) ਵਿੱਚ ਪੰਜਾਬੀ ਯੂਨੀਵਰਸਿਟੀ ਨੇ ਦਿੱਲੀ ਯੂਨੀਵਰਸਿਟੀ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਤੀਜੇ ਜਦਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਚੌਥੇ ਸਥਾਨ ‘ਤੇ ਸਬਰ ਕਰਨਾ ਪਿਆ। ਇਸੇ ਤਰਾਂ ਗੱਤਕਾ ਸੋਟੀ-ਫ਼ੱਰੀ (ਟੀਮ ਇਵੈਂਟ-ਫੁੱਲ ਸਟਰਾਈਕ) ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ ਜੇਤੂ ਰਹੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੂਜਾ ਸਥਾਨ ਜਦਕਿ ਦਿੱਲੀ ਯੂਨੀਵਰਸਿਟੀ ਨੂੰ ਤੀਜਾ ਹਾਸਲ ਹੋਇਆ।
ਅੱਜ ਦੂਜੇ ਦਿਨ ਟੂਰਨਾਮੈਂਟ ਦਾ ਉਦਘਾਟਨ ਐਸ.ਪੀ. ਸਿਖਲਾਈ ਬਲਜਿੰਦਰਪਾਲ ਸਿੰਘ, ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਡੀ.ਐਸ.ਪੀ. ਸਿਖਲਾਈ ਸਰਬਵਿਜੇ ਸਿੰਘ ਨੇ ਸਾਂਝੇ ਤੌਰ ‘ਤੇ ਕੀਤਾ। ਉਨਾਂ ਦਾ ਸਾਥ ਪਿੰਸੀਪਲ ਡਾ. ਉਂਕਾਰ ਸਿੰਘ, ਪਿੰਸੀਪਲ ਡਾ. ਦਰਸ਼ਨ ਕੌਰ, ਪੰਜਾਬੀ ਯੂਨੀਵਰਸਿਟੀ ਦੇ ਫੁੱਟਬਾਲ ਕੋਚ ਦਲਬੀਰ ਸਿੰਘ, ਡਾ. ਨਿਰਪਜੀਤ ਸਿੰਘ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਕੱਤਰ ਉਦੈ ਸਿੰਘ, ਪ੍ਰੋ. ਸੁਖਜੀਤ ਸਿੰਘ ਨੇ ਦਿੱਤਾ।
ਇਸ ਮੇਕੇ ਬੋਲਦਿਆਂ ਐਸ.ਪੀ. ਬਲਜਿੰਦਰਪਾਲ ਸਿੰਘ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇਸਮਾ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਜੰਗਜੂ ਕਲਾ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਪੁਰਾਤਨ ਕਲਾ ਹੈ ਜਿਸ ਨੂੰ ਪ੍ਰਫੁੱਲਤ ਕਰਨ ਲਈ ਇਸ ਨੂੰ ਕੌਮੀ ਪੱਧਰ ‘ਤੇ ਬਣਦਾ ਸਥਾਨ ਹਾਸਲ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਗੱਤਕਾ ਖੇਡ ਦੀ ਆਮ ਜੀਵਨ ਵਿੱਚ ਵੀ ਅਹਿਮ ਮਹੱਤਤਾ ਹੈ ਕਿਉਂਕਿ ਇਹ ਵਿਰਾਸਤੀ ਕਲਾ ਹਰ ਮਨੁੱਖ ਨੂੰ ਵਿਰਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਅੰਤਰ-ਯੂਨੀਵਰਸਿਟੀ ਗੱਤਕਾ ਟੂਰਨਾਮੈਂਟ ਲਈ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਵੱਲੋਂ ਤਾਇਨਾਤ ਆਬਜ਼ਰਬਰ ਹਰਜੀਤ ਸਿੰਘ ਗਰੇਵਾਲ ਨੇ ਸਮੂਹ ਗੱਤਕਾ ਰੈਫ਼ਰੀਆਂ ਨੂੰ ਨਿਰਪੱਖ ਭਾਵਨਾ ਨਾਲ ਮੈਚਾਂ ਦੇ ਫ਼ੈਸਲੇ ਕਰਨ ਅਤੇ ਟੀਮਾਂ ਨੂੰ ਆਦਰਸ਼ਕ ਖੇਡ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਡ ਅਥਾਰਟੀ ਆਫ਼ ਇੰਡੀਆ ਸੰਗਰੂਰ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਪੰਜਾਬੀ ਯੂਨੀਵਰਸਿਟੀ ਦੇ ਗੱਤਕਾ ਕੋਚ ਅਵਤਾਰ ਸਿੰਘ ਪਟਿਆਲਾ, ਇਸਮਾ ਦੇ ਸੰਯੁਕਤ ਸਕੱਤਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਸੁਰਿਦਰਪਾਲ ਸਿੰਘ ਸਿਦਕੀ ਨੇ ਨਿਭਾਈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article