PUNJABMAILUSA.COM

ਕੂੜਾ ਪੱਲਾਂਟ ਨੂੰ ਲੈ ਕੇ ਬਾਦਲਾਂ ਅਤੇ ਹਲਕਾਂ ਵਿਧਾਇਕ ਪਰਗਟ ਸਿੰਘ ਵਿਚ ਖੜੋਤ ਕਾਇਮ

ਕੂੜਾ ਪੱਲਾਂਟ ਨੂੰ ਲੈ ਕੇ ਬਾਦਲਾਂ ਅਤੇ ਹਲਕਾਂ ਵਿਧਾਇਕ ਪਰਗਟ ਸਿੰਘ ਵਿਚ ਖੜੋਤ ਕਾਇਮ

ਕੂੜਾ ਪੱਲਾਂਟ ਨੂੰ ਲੈ ਕੇ ਬਾਦਲਾਂ ਅਤੇ ਹਲਕਾਂ ਵਿਧਾਇਕ ਪਰਗਟ ਸਿੰਘ ਵਿਚ ਖੜੋਤ ਕਾਇਮ
July 06
10:22 2016

15
ਜਲੰਧਰ, 6 ਜੁਲਾਈ (ਪੰਜਾਬ ਮੇਲ)- ਜਮਸ਼ੇਰ ਵਿੱਚ ਲੱਗਣ ਵਾਲੇ ਕੂੜਾ ਪਲਾਂਟ ਨੂੰ ਲੈ ਕੇ ਬਾਦਲਾਂ ਅਤੇ ਹਲਕਾ ਵਿਧਾਇਕ ਪਰਗਟ ਸਿੰਘ ਵਿੱਚ ਪੈਦਾ ਹੋਇਆ ਡੈੱਡਲਾਕ ਪਿਛਲੇ ਢਾਈ ਮਹੀਨਿਆਂ ਤੋਂ ਜਾਰੀ ਹੈ। ਦੋਹਾਂ ਧਿਰਾਂ ਵਿਚਾਲੇ ਸੁਲ੍ਹਾ ਸਫ਼ਾਈ ਕਰਵਾਉਣ ਲਈ ਨਾ ਤਾਂ ਕੋਈ ਅੱਗੇ ਆਇਆ ਹੈ ਤੇ ਨਾ ਹੀ ਇਸ ਖੜੌਤ ਨੂੰ ਖਤਮ ਕਰਨ ਲਈ ਪਰਗਟ ਸਿੰਘ ਨੇ ਕੋਈ ਯਤਨ ਕੀਤਾ ਹੈ। ਇਸ ਸਮੇਂ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਜ਼ਿਲ੍ਹੇ ਵਿੱਚ ਚਾਰ-ਚਾਰ ਗੇੜੇ ਮਾਰ ਲਏ ਹਨ। ਇਨ੍ਹਾਂ ਸਾਰੇ ਗੇੜਿਆਂ ਦੌਰਾਨ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਗੈਰ ਹਾਜ਼ਰ ਰਹੇ। ਬਾਦਲਾਂ ਤੇ ਪਰਗਟ ਸਿੰਘ ਵਿਚਾਲੇ ਸ਼ੁਰੂ ਹੋਏ ਰੇੜਕੇ ਦੇ ਚਲਦਿਆਂ ਜਲੰਧਰ ਛਾਉਣੀ ਤੋਂ ਟਿਕਟਾਂ ਦੇ ਕਈ ਹੋਰ ਚਾਹਵਾਨ ਵੀ ਜ਼ੋਰ ਅਜ਼ਮਾਈ ਕਰਨ ਲੱਗ ਪਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀਂ ਜਲੰਧਰ ‘ਚ ਦੋ ਰਾਤਾਂ ਰੁਕ ਕੇ ਗਏ ਸਨ। ਉਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਰਗਟ ਸਿੰਘ ਨੂੰ ਛੱਡ ਕੇ ਸਾਰੇ ਵਿਧਾਇਕ ਹਾਜ਼ਰੀ ਭਰ ਕੇ ਗਏ ਸਨ। ਦਿਨ ਵੇਲੇ ਪੀਏਪੀ ਗਰਾਊਂਡ ਵਿੱਚ ਹੋਏ ਸਮਾਗਮ ਦੌਰਾਨ ਵੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ, ਮੁੱਖ ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ ਤੇ ਅਵਿਨਾਸ਼ ਚੰਦਰ ਤੇ ਸਾਬਕਾ ਮੰਤਰੀ ਤੇ ਵਿਧਾਇਕ ਸਰਬਣ ਸਿੰਘ ਫਿਲੌਰ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਹਾਜ਼ਰੀ ਭਰੀ ਸੀ, ਪਰ ਇੱਥੇ ਵੀ ਪਰਗਟ ਸਿੰਘ ਹਾਜ਼ਰ ਨਹੀਂ ਸੀ ਹੋਏ। ਇਨ੍ਹਾਂ ਸਮਾਗਮਾਂ ਤੋਂ ਕੁਝ ਦਿਨ ਪਹਿਲਾਂ ਵੀ ਉਪ ਮੁੱਖ ਮੰਤਰੀ ਜਲੰਧਰ ਰਾਤ ਰਹਿ ਕੇ ਗਏ ਸਨ ਤਦ ਵੀ ਪਰਗਟ ਸਿੰਘ ਹਾਜ਼ਰ ਨਹੀਂ ਸੀ ਹੋਏ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚਾਰ ਦਿਨ ਨਕੋਦਰ ਵਿਧਾਨ ਸਭਾ ਹਲਕੇ ‘ਚ ਸੰਗਤ ਦਰਸ਼ਨ ਕਰਕੇ ਗਏ ਹਨ। ਇਨ੍ਹਾਂ ਸੰਗਤ ਦਰਸ਼ਨਾਂ ਦੌਰਾਨ ਜਲੰਧਰ ਛਾਉਣੀ ਨਾਲ ਲੱਗਦੇ ਪਿੰਡਾਂ ‘ਚ ਮੁੱਖ ਮੰਤਰੀ ਘੰਟਿਆਂ ਬੱਧੀ ਰੁਕੇ ਸਨ ਪਰ ਤਦ ਵੀ ਪਰਗਟ ਸਿੰਘ ਨੇ ਇਨ੍ਹਾਂ ਸਮਾਗਮਾਂ ਤੋਂ ਦੂਰੀ ਬਣਾਈ ਰੱਖੀ।
ਦੋਹਾਂ ਧਿਰਾਂ ‘ਚ ਪੈਦਾ ਹੋਈ ਤਲਖੀ ਦੇ ਚੱਲਦਿਆਂ ਹੀ ਪਰਗਟ ਸਿੰਘ ਨੇ ਆਪਣੇ ਹਲਕੇ ‘ਚ ਸਰਗਰਮੀਆਂ ਜਾਰੀ ਰੱਖੀਆਂ ਹੋਈਆਂ ਹਨ ਤੇ ਉਹ ਵਿਕਾਸ ਕੰਮਾਂ ਦੇ ਉਦਘਾਟਨ ਵੀ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਦੀ ਉਨ੍ਹਾਂ ਮੁੱਖ ਸੰਸਦੀ ਸਕੱਤਰ ਬਣਨ ਤੋਂ ਨਾਂਹ ਕੀਤੀ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੋਈ ਗੱਲਬਾਤ ਨਹੀਂ ਹੋਈ।
ਦੱਸਣਾ ਬਣਦਾ ਹੈ ਕਿ ਦੋਵੇਂ ਧਿਰਾਂ ਆਪੋ ਆਪਣੇ ਸਟੈਂਡ ‘ਤੇ ਅੜੀਆਂ ਹੋਣ ਕਾਰਨ ਹਲਕੇ ਵਿੱਚ ਇਹ ਸੰਕੇਤ ਜਾ ਰਹੇ ਹਨ ਕਿ ਇਸ ਵਾਰ ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ ਆਪਣਾ ਉਮੀਦਵਾਰ ਬਦਲ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article