PUNJABMAILUSA.COM

ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ

ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ

ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ
October 29
15:22 2017

ਦੇਸ਼ ਦੀ ਰਾਖੀ ਲਈ ਜਰਨਲ ਹਰਬਖਸ਼ ਸਿੰਘ, ਜਗਜੀਤ ਸਿੰਘ ਅਰੋੜਾ ਅਤੇ ਮਾਰਸ਼ਲ ਅਰਜਨ ਸਿੰਘ ਨੇ ਪਾਇਆ ਅਹਿਮ ਯੋਗਦਾਨ -ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਮੇਲ)- ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਲਕੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਅਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਜਾਵੇਗੀ।
ਇਸ ਸਬੰਧੀ ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਨ 1965 ਦੀ ਜੰਗ ਸਮੇਂ ਜਰਨਲ ਹਰਬਖਸ਼ ਸਿੰਘ ਨੇ ਸੂਰਬੀਰਤਾ ਅਤੇ ਸੂਝਤਾ ਨਾ ਵਿਖਾਈ ਹੁੰਦੀ ਤਾਂ ਸਾਡਾ ਪੰਜਾਬ ਤੇ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣ ਜਾਣੇ ਸਨ, ਪ੍ਰੰਤੂ ਉਨ੍ਹਾਂ ਵੱਲੋਂ ਜੰਗ ਸਮੇਂ ਵਿਖਾਈ ਬਹਾਦਰੀ ਦੀ ਅਨੋਖੀ ਮਿਸਾਲ ਸਾਡੇ ਸਾਹਮਣੇ ਹੈ, ਜਿਸ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 1971 ਦੀ ਜੰਗ ਸਮੇਂ ਸ. ਜਗਜੀਤ ਸਿੰਘ ਅਰੋੜਾ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਅਜਿਹੀ ਬਹਾਦਰੀ ਵਿਖਾਈ ਕੇ ਜੰਗ ਸਮੇਂ ਪਾਕਿ ਫੌਜਾਂ ਨੂੰ ਹਥਿਆਰ ਸੁੱਟਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਦੀ ਅਗਵਾਈ ’ਚ ਭਾਰਤੀ ਫੌਜ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੰਗੀ ਨਾਇਕ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੂੰ ਦੁਨੀਆਂ ’ਚ ਪੰਜ ਸਟਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ 1965 ਦੀ ਜੰਗ ਸਮੇਂ ਭਾਰਤੀ ਹਵਾਈ ਫੌਜ ਦੀ ਅਗਵਾਈ ਕਰਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਅਤੇ ਦੁਸ਼ਮਣ ਫੌਜਾਂ ਨੂੰ ਗੋਡੇ ਟੇਕਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਵੱਲੋਂ ਪਾਏ ਅਹਿਮ ਯੋਗਦਾਨ ਸਦਕਾ ਭਾਰਤੀ ਏਅਰਫੋਰਸ ਨੂੰ ਦੁਨੀਆ ਦੀ ਤਾਕਤਵਾਰ ਸੈਨਾ ’ਚ ਗਿਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਤਿੰਨਾਂ ਜਰਨਲਾਂ ਦੀਆਂ ਅਹਿਮ ਪ੍ਰਾਪਤੀਆਂ ਅਤੇ ਦੇਸ਼ ਦੀ ਏਕਤਾ ਅਖੰਡਤਾ ਦੀ ਰਾਖੀ ਲਈ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਲਕੇ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਉਨ੍ਹਾਂ ਦੀਆਂ ਤਸਵੀਰਾਂ ਸਥਾਪਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਸ਼ੋ੍ਰਮਣੀ ਕਮੇਟੀ ਵੱਲੋਂ ਲਿਖਤੀ ਤੌਰ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਹਾਨ ਕਾਰਜ ਸਮੇਂ ਸਿੰਘ ਸਾਹਿਬਾਨ ਤੋਂ ਇਲਾਵਾ ਸਿੱਖ ਕੌਮ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਹੋਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article