PUNJABMAILUSA.COM

ਕੇਂਦਰੀ ਸੂਚਨਾ ਕਮਿਸ਼ਨ ਨੇ 1984 ਸਿੱਖ ਕਤਲੇਆਮ ਦਾ ਮੁਆਵਜ਼ਾ ਲੈਣ ਵਾਲੇ ਲੋਕਾਂ ਦੀ ਸੂਚੀ ਮੰਗੀ

ਕੇਂਦਰੀ ਸੂਚਨਾ ਕਮਿਸ਼ਨ ਨੇ 1984 ਸਿੱਖ ਕਤਲੇਆਮ ਦਾ ਮੁਆਵਜ਼ਾ ਲੈਣ ਵਾਲੇ ਲੋਕਾਂ ਦੀ ਸੂਚੀ ਮੰਗੀ

ਕੇਂਦਰੀ ਸੂਚਨਾ ਕਮਿਸ਼ਨ ਨੇ 1984 ਸਿੱਖ ਕਤਲੇਆਮ ਦਾ ਮੁਆਵਜ਼ਾ ਲੈਣ ਵਾਲੇ ਲੋਕਾਂ ਦੀ ਸੂਚੀ ਮੰਗੀ
March 31
21:48 2018

ਨਵੀਂ ਦਿੱਲੀ, 31 ਮਾਰਚ (ਪੰਜਾਬ ਮੇਲ)- ਕੇਂਦਰੀ ਸੂਚਨਾ ਕਮਿਸ਼ਨ (ਸੀ ਆਈ ਸੀ) ਨੇ ਗ੍ਰਹਿ ਮੰਤਰਾਲੇ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਲ 1984 ਦੇ ਸਿੱਖ ਕਤਲੇਆਮ ਦੇ ਮੁਆਵਜ਼ਾ ਲੈਣ ਵਾਲੇ ਪੀੜਤਾਂ ਦੀ ਸੂਚੀ ਜਾਰੀ ਕਰ ਦੇਵੇ। ਸੂਚਨਾ ਕਮਿਸ਼ਨਰ ਯਸ਼ੋਵਰਧਨ ਆਜ਼ਾਦ ਨੇ ਨਵਦੀਪ ਗੁਪਤਾ ਵੱਲੋਂ ਦਿੱਤੀ ਅਰਜ਼ੀ ਉੱਤੇ ਇਹ ਹੁਕਮ ਜਾਰੀ ਕੀਤੇ ਹਨ, ਜਿਸ ਨੇ ਦੰਗਿਆਂ ਬਾਰੇ ਕੁਝ ਹੋਰ ਸਵਾਲ ਵੀ ਪੁੱਛੇ ਸਨ।
ਨਵਦੀਪ ਗੁਪਤਾ ਨੇ ਮੰਤਰਾਲੇ ਤੋਂ ਲਾਭ ਪਾਤਰੀਆਂ ਦੇ ਨਾਵਾਂ, ਪਤਿਆਂ, ਦੰਗਿਆਂ ਵਿੱਚ ਹੋਏ ਨੁਕਸਾਨ ਅਤੇ ਮੁਆਵਜ਼ੇ ਸਮੇਤ ਹੋਰ ਮੁਕੰਮਲ ਜਾਣਕਾਰੀ ਦੀ ਸੂਚੀ ਮੰਗੀ ਹੈ। ਜਦੋਂ ਉਸ ਨੂੰ ਮੰਤਰਾਲੇ ਤੋਂ ਕੋਈ ਜਵਾਬ ਨਾ ਮਿਲਿਆ ਤਾਂ ਨਵਦੀਪ ਗੁਪਤਾ ਨੇ ਸੀ ਆਈ ਸੀ ਕੋਲ ਸ਼ਿਕਾਇਤ ਕੀਤੀ, ਜਿਥੇ ਮੰਤਰਾਲੇ ਨੇ ਉਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਕਿ ਕਿਸੇ ਖਾਸ ਇਰਾਦੇ ਨਾਲ ਉਸ ਦੀ ਆਰ ਟੀ ਆਈ ਪਟੀਸ਼ਨ ਦਾ ਜਵਾਬ ਨਹੀਂ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਤਕਨੀਕੀ ਗੜਬੜੀ ਕਰ ਕੇ ਉਸ ਨੂੰ ਜਾਣਕਾਰੀ ਨਹੀਂ ਦਿੱਤੀ ਜਾ ਸਕੀ। ਆਜ਼ਾਦ ਨੇ ਪੀ ਆਈ ਈ ਓ ਨੂੰ ਨਿਰਦੇਸ਼ ਦਿੱਤੇ ਕਿ ਉਹ ਅਰਜ਼ੀ ਕਰਤਾ ਨੂੰ ਦੋ ਹਫਤਿਆਂ ਅੰਦਰ ਜਵਾਬ ਦੇਣ, ਪਰ ਜੇ ਫਿਰ ਵੀ ਅਰਜ਼ੀਕਾਰ ਦੀ ਤਸੱਲੀ ਨਹੀਂ ਹੁੰਦੀ ਤਾਂ ਉਹ ਮੁੜ ਕਮਿਸ਼ਨ ਦਾ ਰੁਖ਼ ਕਰ ਸਕਦਾ ਹੈ।
ਇਕ ਵੱਖਰੀ ਅਰਜ਼ੀ ‘ਚ ਗੁਪਤਾ ਨੇ ਗ੍ਰਹਿ ਮੰਤਰਾਲੇ ਤੋਂ ਭਾਰਤ ‘ਚ ਕਤਲੇਆਮ ਦੀ ਪਰਿਭਾਸ਼ਾ ਜਾਣਨੀ ਚਾਹੀ ਹੈ। ਇਸ ਬਾਰੇ ਸੂਚਨਾ ਕਮਿਸ਼ਨਰ ਆਜ਼ਾਦ ਨੇ ਕਿਹਾ ਕਿ ਕਮਿਸ਼ਨ ਕਤਲੇਆਮ ਦੀ ਪਰਿਭਾਸ਼ਾ ਨਾਲ ਜੁੜੇ ਸਵਾਲ ਦਾ ਨੋਟਿਸ ਲੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 1948 ਦੇ ਯੂ ਐਨ ਜੈਨੋਸਾਈਡ ਕਨਵੈਨਸ਼ਨ ਉਤੇ ਸਹੀ ਪਾਈ ਹੈ, ਪਰ ‘ਜੈਨੋਸਾਈਡ’ ਸ਼ਬਦ ਨੂੰ ਪਰਿਭਾਸ਼ਿਤ ਕਰਨ ਵਾਲਾ ਕੋਈ ਕਾਨੂੰਨ ਪਾਸ ਨਹੀਂ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article