PUNJABMAILUSA.COM

ਕੇਂਦਰ ਵੱਲੋਂ ਡਰੱਗ ਮਾਮਲੇ ‘ਚ ਜਾਂਚ ਕਰ ਰਹੇ ਈ. ਡੀ. ਦੇ ਸਹਾਇਕ ਡਾਇਰੈਕਟਰ ਨਿਰੰਜਨ ਸਿੰਘ ਦੀ ਬਦਲੀ ਰੱਦ

ਕੇਂਦਰ ਵੱਲੋਂ ਡਰੱਗ ਮਾਮਲੇ ‘ਚ ਜਾਂਚ ਕਰ ਰਹੇ ਈ. ਡੀ. ਦੇ ਸਹਾਇਕ ਡਾਇਰੈਕਟਰ ਨਿਰੰਜਨ ਸਿੰਘ ਦੀ ਬਦਲੀ ਰੱਦ

ਕੇਂਦਰ ਵੱਲੋਂ  ਡਰੱਗ ਮਾਮਲੇ ‘ਚ ਜਾਂਚ ਕਰ ਰਹੇ ਈ. ਡੀ. ਦੇ ਸਹਾਇਕ ਡਾਇਰੈਕਟਰ ਨਿਰੰਜਨ ਸਿੰਘ ਦੀ ਬਦਲੀ ਰੱਦ
November 14
03:02 2015

4
ਜਲੰਧਰ, 13 ਨਵੰਬਰ (ਪੰਜਾਬ ਮੇਲ)- ਹੁਣ ਤੱਕ ਸਭ ਤੋਂ ਚਰਚਿਤ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ਵਿਚ ਲੈਣ-ਦੇਣ ਦੀ ਜਾਂਚ ਕਰ ਰਹੇ ਅਤੇ ਬਦਲੀ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ‘ਚ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਹਾਇਕ ਡਾਇਰੈਕਟਰ ਨਿਰੰਜਨ ਸਿੰਘ ਦੀ ਬਦਲੀ ਕੇਂਦਰ ਨੇ ਰੱਦ ਕਰ ਦਿੱਤੀ। ਹੁਣ ਉਨ੍ਹਾਂ ਮਾਮਲਿਆਂ ਦੀ ਜਾਂਚ ਵਿਚ ਹੋਰ ਤੇਜ਼ੀ ਆ ਜਾਣ ਦੀ ਸੰਭਾਵਨਾ ਹੈ ਜਿਨ੍ਹਾਂ ਮਾਮਲਿਆਂ ਦੀ ਨਿਰੰਜਨ ਸਿੰਘ ਜਾਂਚ ਕਰ ਰਹੇ ਹਨ। ਦੱਸਿਆ ਜਾਂਦਾ ਹੈ ਕਿ ਨਿਰੰਜਨ ਸਿੰਘ ਦੀ ਬਦਲੀ ਦੇ ਹੁਕਮ ਦੋ ਦਿਨ ਪਹਿਲਾਂ ਹੀ ਜਲੰਧਰ ਦਫ਼ਤਰ ਵਿਚ ਪੁੱਜ ਗਏ। ਜਨਵਰੀ 2015 ਵਿਚ ਨਿਰੰਜਨ ਸਿੰਘ ਦੀ ਬਦਲੀ ਕੋਲਕਾਤਾ ਦਫ਼ਤਰ ਵਿਚ ਕਰ ਦਿੱਤੀ ਗਈ ਸੀ। ਨਿਰੰਜਨ ਸਿੰਘ ਦੀ ਬਦਲੀ ਉਸ ਵੇਲੇ ਹੋਈ ਜਦੋਂ ਉਹ ਚਰਚਿਤ ਡਰੱਗ ਮਾਮਲੇ ‘ਚ ਹੋਏ ਲੈਣ-ਦੇਣ ਵਿਚ ਇੱਕ ਮੰਤਰੀ ਨੂੰ ਵੀ ਜਾਂਚ ਵਿਚ ਸ਼ਾਮਿਲ ਹੋਣ ਲਈ ਸੱਦ ਚੁੱਕੇ ਸਨ। ਉਨ੍ਹਾਂ ਦੀ ਬਦਲੀ ਨੇ ਉਸ ਵੇਲੇ ਤੂਲ ਫੜ ਲਿਆ ਜਦੋਂ ਇੱਕ ਜਥੇਬੰਦੀ ‘ਲਾਇਰ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਨੇ ਨਿਰੰਜਨ ਸਿੰਘ ਦੀ ਬਦਲੀ ਕਰਨ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇੱਕ ਪਟੀਸ਼ਨ ਦਾਖਲ ਕਰ ਦਿੱਤੀ ਤੇ 22 ਜਨਵਰੀ ਨੂੰ ਨਿਰੰਜਨ ਸਿੰਘ ਦੀ ਬਦਲੀ ‘ਤੇ ਅਦਾਲਤ ਦੇ ਦਖ਼ਲ ਤੋਂ ਬਾਅਦ ਰੋਕ ਲੱਗ ਗਈ। ਸਹਾਇਕ ਡਾਇਰੈਕਟਰ ਦੇ ਤੌਰ ‘ਤੇ ਨਿਰੰਜਨ ਸਿੰਘ ਨੇ ਹੁਣ ਤੱਕ ਦੋਆਬਾ ਖੇਤਰ ਵਿਚ 500 ਕਰੋੜ ਦੇ ਹਵਾਲਾ ਕੇਸ ਦਾ ਖ਼ੁਲਾਸਾ ਕਰਕੇ ਕਈ ਹਵਾਲਾਕਾਰੀਆਂ ‘ਤੇ ਛਾਪੇਮਾਰੀ ਕੀਤੀ ਸੀ ਸਗੋਂ ਆਈਸ ਕਿੰਗ ਦੱਸੇ ਜਾਂਦੇ ਰਾਜਾ ਕੰਦੋਲਾ ਮਾਮਲਾ ਤੇ ਜਗਦੀਸ਼ ਭੋਲਾ ਮਾਮਲੇ ‘ਚ ਵੀ ਉਹ ਅਹਿਮ ਜਾਂਚ ਕਰ ਰਹੇ ਹਨ। ਡਰੱਗ ਮਾਮਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜੁਆਇੰਟ ਡਾਇਰੈਕਟਰ ਗਿਰੀਸ਼ ਬਾਲੀ ਤੇ ਸਹਾਇਕ ਡਾਇਰੈਕਟਰ ਨਿਰੰਜਨ ਸਿੰਘ ਕਰ ਰਹੇ ਸਨ। ਪ੍ਰਿਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਈ. ਡੀ. ਡਰੱਗ ਕਾਰੋਬਾਰ ਨਾਲ ਬਣਾਈ ਗਈ ਜਾਇਦਾਦ ਦਾ ਪਤਾ ਲਗਾਉਣ ਲਈ ਇੱਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਛਾਣਬੀਣ ਕਰ ਰਿਹਾ ਹੈ। ਚੇਤੇ ਰਹੇ ਕਿ ਇਸ ਮਾਮਲੇ ਵਿਚ ਹੁਣ ਤੱਕ 400 ਤੋਂ ਜ਼ਿਆਦਾ ਨਾਂਅ ਸਾਹਮਣੇ ਆਏ ਹਨ ਜਦਕਿ 230 ਦੇ ਕਰੀਬ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਬਦਲੀ ‘ਤੇ ਰੋਕ ਲੱਗਣ ਤੋਂ ਬਾਅਦ ਨਿਰੰਜਨ ਸਿੰਘ ਜਲੰਧਰ ਦਫ਼ਤਰ ਵਿਚ ਹੀ ਅਹਿਮ ਜਾਂਚ ਵਿਚ ਕੰਮ ਕਰ ਰਹੇ ਸਨ ਤੇ ਆਉਣ ਵਾਲੇ ਦਿਨਾਂ ਦੌਰਾਨ ਇਸ ਮਾਮਲੇ ‘ਚ ਨਵੇਂ ਖ਼ੁਲਾਸੇ ਹੋਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article