PUNJABMAILUSA.COM

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ
July 11
17:45 2019

* ਸਿੱਖਜ਼ ਫਾਰ ਜਸਟਿਸ ‘ਤੇ ਪਾਬੰਦੀ ਦੇ ਫੈਸਲੇ ਦਾ ਸਵਾਗਤ
* ਪੰਨੂੰ ਪੰਜਾਬ ਵਿੱਚ ਦਰਜ ਕਈ ਐਫ.ਆਈ.ਆਰਜ਼ ਵਿੱਚ ਲੋੜੀਂਦਾ
* ਸਿੱਖਜ਼ ਫਾਰ ਜਸਟਿਸ ਪੰਜਾਬ ਵਿੱਚ ਅੱਤਵਾਦ ਫੈਲਾ ਰਿਹੈ

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ”ਕੇਂਦਰ ਸਰਕਾਰ ਨੇ ਵੱਖਵਾਦੀ ਸੰਗਠਨ ਸਿੱਖਜ਼ ਫਾਰ ਜਸਟਿਸ’ਤੇ ਪਾਬੰਦੀ ਲਗਾ ਕੇ ਸਹੀ ਫੈਸਲਾ ਲਿਆ ਹੈ ਅਤੇ ਇਸ ਫੈਸਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਦਾ ਸਮਰਥਨ ਕੀਤਾ ਹੈ ਜੋ ਕਹਿੰਦੇ ਹਨ ਕਿ ਅਜਿਹੇ ਵੱਖਵਾਦੀ ਸੰਗਠਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।” ਇਹ ਗੱਲ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ. ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੰਮੇ ਸਮੇਂ ਤੋਂ ਸਿੱਖਜ਼ ਫਾਰ ਜਸਟਿਸ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਆ ਰਹੇ ਹਨ ਅਤੇ ਅੱਤਵਾਦ ਨਾਲ ਨਜਿੱਠਣ ਲਈ ਇਸ ‘ਤੇ ਪਾਬੰਦੀ ਲਗਾਉਣਾ ਹੀ ਇੱਕੋ ਇੱਕ ਰਣਨੀਤੀ ਹੋਣੀ ਚਾਹੀਦੀ ਹੈ ਅਤੇ ਸਮੇਂ ਦੀ ਵੀ ਇਹੀ ਮੰਗ ਹੈ ਕਿ ਪੰਜਾਬ ਵਿੱਚ ਅੱਤਵਾਦ ਫੈਲਾ ਰਹੇ ਅਤੇ ਨੌਜਵਾਨਾਂ ਨੂੰ ਭਟਕਾ ਰਹੇ ਅਜਿਹੇ ਸੰਗਠਨਾਂ ਨੂੰ ਆੜੇ ਹੱਥੀਂ ਲਿਆ ਜਾਵੇ।
ਕੇਂਦਰ ਸਰਕਾਰ ਤੋਂ ਸਿੱਖਜ਼ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਦੀ ਮੰਗ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਨੂੰ ਪੰਜਾਬ ਵਿੱਚ ਦਰਜ ਕਈ ਐਫ.ਆਈ.ਆਰਜ਼ ਵਿੱਚ ਲੋੜੀਂਦਾ ਹੈ ਅਤੇ ਉਕਤ ਦੋਸ਼ੀ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਭਾਰਤ ਲਿਆਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਨੂੰ ਨੇ ਨਾਭਾ ਜੇਲ੍ਹ ਬਰੇਕ ਘਟਨਾ ਦੇ ਮਾਸਟਰਮਾਈਂਡ ਰੋਮੀ ਦੀ ਹੌਂਕਕੌਂਗ ਵਿੱਚ ਸਹਾਇਤਾ ਕੀਤੀ ਸੀ। ਇਸ ਤੋਂ ਇਲਾਵਾ, ਸਿੱਖਜ਼ ਫਾਰ ਜਸਟਿਸ ਵਿਸ਼ੇਸ਼ ਕਰਕੇ ਪੰਨੂੰ ਭਾਰਤ ਵਿੱਚ ਵੱਖਵਾਦੀ ਤੱਤਾਂ ਨੂੰ ਵਿੱਤੀ ਅਤੇ ਹੋਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ ਤਾਂ ਜੋ ‘ਰੈਫਰੈਂਡਮ 2020’ ਲਈ ਆਪਣੇ ਘਟੀਆ ਮਨਸੂਬਿਆਂ ਨੂੰ ਬੜ੍ਹਾਵਾ ਦੇ ਸਕੇ ਜਿਸਦਾ ਉਦੇਸ਼ ਦੇਸ਼ ਵਿੱਚ ਫੁੱਟ ਪਾਉਣਾ ਹੈ। ਸ. ਰੰਧਾਵਾ ਨੇ ਕਿਹਾ ਕਿ ਸਿੱਖਜ਼ ਫਾਰ ਜਸਟਿਸ ਸਿਰਫ਼ ਸ਼ੋਸ਼ਲ ਮੀਡੀਆ ਤੱਕ ਹੀ ਸੀਮਿਤ ਹੈ ਅਤੇ ਇਸਨੂੰ ਕੋਈ ਜ਼ਮੀਨੀ ਸਮਰਥਨ ਹਾਸਲ ਨਹੀਂ।
ਸ. ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅਜਿਹੇ ਅੱਤਵਾਦੀ ਤੱਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਅੱਤਵਾਦੀਆਂ ਖਿਲਾਫ਼ ਸਰਕਾਰ ਨੇ ਵੱਡੇ ਪੱਧਰ ‘ਤੇ ਜੰਗ ਛੇੜ ਦਿੱਤੀ ਹੈ। ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਦੀ ਕਮਰ ਪੂਰੀ ਤਰ੍ਹਾਂ ਤੋੜ ਦਿੱਤੀ ਹੈ ਜੋ ਗੈਰ-ਕਾਨੂੰਨੀ ਢੰਗਾਂ ਨਾਲ ਪ੍ਰਾਪਤ ਫੰਡਾਂ ਦੀ ਵਰਤੋਂ ਸੂਬੇ ਵਿੱਚ ਅੱਤਵਾਦ ਫੈਲਾਉਣ ਲਈ ਕਰਦੇ ਹਨ।
ਪਾਰਟੀ ਹਿੱਤਾਂ ਤੋਂ ਉੱਪਰ ਉੱਠ ਕੇ ਇਸ ਨਾਜ਼ੁਕ ਮੁੱਦੇ ‘ਤੇ ਪੂਰੀ ਤਰ੍ਹਾਂ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਅੱਤਵਾਦ ਨਾਲ ਨਜਿੱਠਣ ਲਈ ਸਹਾਇਤਾ ਦੇਣੀ ਚਾਹੀਦੀ ਹੈ ਕਿਉਂ ਜੋ ਇਹ ਇੱਕ ਸਰਹੱਦੀ ਸੂਬਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰੀ ਸੁਰੱਖਿਆ, ਜੋ ਕਿ ਇੱਕ ਬਹੁਤ ਹੀ ਅਹਿਮ ਮੁੱਦਾ ਹੈ, ‘ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article