PUNJABMAILUSA.COM

ਕੇਕੇਆਰ ਨੇ ਗੁਜਰਾਤ ਲਾਇਨਜ਼ ਨੂੰ 10 ਵਿਕਟਾਂ ਨਾਲ ਹਰਾਇਆ

ਕੇਕੇਆਰ ਨੇ ਗੁਜਰਾਤ ਲਾਇਨਜ਼ ਨੂੰ 10 ਵਿਕਟਾਂ ਨਾਲ ਹਰਾਇਆ

ਕੇਕੇਆਰ ਨੇ ਗੁਜਰਾਤ ਲਾਇਨਜ਼ ਨੂੰ 10 ਵਿਕਟਾਂ ਨਾਲ ਹਰਾਇਆ
April 07
21:07 2017

CRICKET-T20-IPL-IND-GUJARAT-KOLKATA
ਰਾਜਕੋਟ, 7 ਅਪ੍ਰੈਲ (ਪੰਜਾਬ ਮੇਲ)- ਕ੍ਰਿਸ ਲਿਨ ਅਤੇ ਗੌਤਮ ਗੰਭੀਰ ਦੀਆਂ ਹਮਲਾਵਰ ਪਾਰੀਆਂ ਸਦਕਾ ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਲਾਇਨਜ਼ ਨੂੰ 10 ਵਿਕਟਾਂ ਨਾਲ ਹਰਾ ਕੇ ਸ਼ਾਂਨਦਾਰ ਜਿੱਤ ਹਾਸਲ ਕੀਤੀ ਹੈ। ਕ੍ਰਿਸ ਲਿਨ ਨੇ 93 ਅਤੇ ਗੰਭੀਰ ਨੇ 72 ਦੌੜਾ ਬਣਾਈਆਂ। ਜਿੱਤ ਲਈ 184 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦੋਨਾਂ ਸਲਾਮੀ ਬੱਲੇਬਾਜ਼ਾਂ ਨੇ 184 ਦੌੜਾਂ ਦੀ ਅਟੁੱਟ ਸਾਂਝੇਦਾਰੀ ਕੀਤੀ।
ਇਸ ਤੋਂ ਪਹਿਲਾਂ ਇੱਥੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਦੇ ਸਟੇਡੀਅਮ ਵਿੱਚ ਗੁਜਰਾਤ ਲਾਇਨਜ਼ ਤੇ ਕੋਲਕਾਤਾ ਨਾਈਟ ਰਾਈਡਰਜ਼ ਦਰਮਿਆਨ ਖੇਡੇ ਗਏ ਆਈਪੀਐਲ ਦਸ ਦੇ ਤੀਜੇ ਮੈਚ ਵਿੱਚ ਗੁਜਰਾਤ ਲਾਇਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ ’ਤੇ 183 ਦੌੜਾਂ ਬਣਾਈਆਂ। ਟਾਸ ਜਿੱਤ ਕੇ ਕੇਕੇਆਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਗੁਜਰਾਤ ਲਾਇਨਜ਼ ਵੱਲੋਂ ਜੇਸਨ ਰੌਏ ਅਤੇ ਬਰੈਂਡਨ ਮੈਕੁਲਮ ਨੇ ਤੇਜ਼ ਤਰਾਰ ਸ਼ੁਰੂਆਤ ਕੀਤੀ ਤੇ ਰੌਏ ਨੇ 12 ਗੇਂਦਾਂ ਵਿੱਚ ਤਿੰਨ ਚੌਕਿਆਂ ਦੀ ਮਦਦ ਨਾਲ 14 ਦੌੜਾਂ ਬਣਾਈਆਂ। ਪਰ ਉਹ ਚੌਥੇ ਓਵਰ ਵਿੱਚ ਪਿਊਸ਼ ਚਾਵਲਾ ਦੀ ਗੇਂਦ ’ਤੇ ਯੂਸੁਫ ਪਠਾਣ ਹੱਥੋਂ ਕੈਚ ਆਊਟ ਹੋ ਗਿਆ। ਉਧਰ ਉਸ ਦੇ ਨਾਲ ਬੱਲੇਬਾਜ਼ੀ ਕਰਨ ਉੱਤਰੇ ਮੈਕੁਲਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਛੱਕਿਆਂ ਤੇ ਚਾਰ ਚੌਕਿਆਂ ਦੀ ਮਦਦ ਨਾਲ 24 ਗੇਂਦਾਂ ਵਿੱਚ 35 ਦੌੜਾਂ ਬਣਾਈਆਂ। ਪਰ ਉਹ ਨੌਵੇਂ ਓਵਰ ਵਿੱਚ ਕੁਲਦੀਪ ਯਾਦਵ ਦੀ ਗੇਂਦ ’ਤੇ ਐਲਬੀਡਬਲਿਊ ਆਊਟ ਹੋ ਗਿਆ ਤੇ ਟੀਮ ਦਾ ਸਕੋਰ ਦੋ ਵਿਕਟਾਂ ਦੇ ਨੁਕਸਾਨ ’ਤੇ 72 ਦੌੜਾਂ ਹੋ ਗਿਆ। ਮੈਕੁਲਮ ਦੇ ਆਊਟ ਹੋਣ ’ਤੇ ਗੁਜਰਾਤ ਲਾਇਨਜ਼ ਦੀ ਪਾਰੀ ਸਾਂਭਣ ਆਏ ਐਰੋਨ ਫਿੰਚ ਨੇ ਅੱਠ ਗੇਂਦਾਂ ਵਿੱਚ ਦੋ ਛੱਕੇ ਜੜਦਿਆਂ ਕੁਲ 15 ਦੌੜਾਂ ਬਣਾਈਆਂ, ਪਰ ਉਹ ਵੀ ਗਿਆਰਵੇਂ ਓਵਰ ਵਿੱਚ ਕੁਲਦੀਪ ਯਾਦਵ ਦੀ ਗੇਂਦ ’ਤੇ ਸੁਰਿਆ ਕੁਮਾਰ ਹੱਥੋਂ ਕੈਚ ਆਊਟ ਹੋ ਗਿਆ। ਬਾਰ੍ਹਾਂ ਓਵਰਾਂ ਤੱਕ ਸੁਰੇਸ਼ ਰੈਨਾ ਤੇ ਦਿਨੇਸ਼ ਕਾਰਤਿਕ ਕਰੀਜ਼ ’ਤੇ ਡਟੇ ਹੋਏ ਸਨ। ਰੈਨਾ ਨੇ ਉਦੋਂ ਤੱਕ ਚਾਰ ਚੌਕੇ ਜੜਦਿਆਂ 25 ਗੇਂਦਾਂ ਵਿੱਚ 34 ਦੌੜਾਂ ਬਣਾਈਆਂ ਸਨ। ਕਪਤਾਨ ਰੈਨਾ ਅਤੇ ਕਾਰਤਿਕ ਨੇ ਪਾਰੀ ਨੂੰ ਸਾਂਭਦਿਆਂ ਸੌਲ੍ਹਾਂ ਓਵਰਾਂ ਤੱਕ ਸਕੋਰ ਤਿੰਨ ਵਿਕਟਾਂ ’ਤੇ 133 ਤੱਕ ਪੁਚਾ ਦਿੱਤਾ। 17ਵੇਂ ਓਵਰ ਤੱਕ ਰੈਨਾ ਨੇ 43 ਗੇਂਦਾਂ ਖੇਡਦਿਆਂ 52 ਦੌੜਾਂ ਬਣਾਈਆਂ, ਜਿਨ੍ਹਾਂ ਵਿੱਚ ਚਾਰ ਚੌਕੇ ਸ਼ਾਮਲ ਹਨ। ਉਦੋਂ ਤੱਕ ਕਾਰਤਿਕ ਨੇ 15 ਗੇਂਦਾਂ ਵਿੱਚ ਦੋ ਚੌਕਿਆਂ ਤੇ ਇੱਕ ਛੱਕੇ ਦੀ ਬਦੌਲਤ 23 ਦੌੜਾਂ ਬਣਾਈਆਂ ਸਨ। ਇਨ੍ਹਾਂ ਦੋਹਾਂ ਨੇ ਤੇਜ਼ ਤਰਾਰ ਖੇਡ ਜਾਰੀ ਰੱਖਦਿਆਂ 20ਵੇਂ ਓਵਰ ਦੀ ਚੌਥੀ ਗੇਂਦ ਤੱਕ ਸਕੋਰ 179 ਤੱਕ ਪੁਚਾ ਦਿੱਤਾ। ਕਾਰਤਿਕ ਨੇ ਕੁਲ 25 ਗੇਂਦਾਂ ਖੇਡਦਿਆਂ 47 ਦੌੜਾਂ ਬਣਾਈਆਂ, ਜਿਸ ਵਿੱਚ ਛੇ ਚੌਕੇ ਤੇ ਦੋ ਛੱਕੇ ਸ਼ਾਮਲ ਹਨ। ਰੈਨਾ ਨੇ 51 ਗੇਂਦਾਂ ਵਿੱਚ ਨਾਬਾਦ 68 ਦੌੜਾਂ ਬਣਾਈਆਂ। ਉਸ ਨੇ ਕੁੱਲ 7 ਚੌਕੇ ਜੜੇ। ਦਿਨੇਸ਼ ਕਾਰਤਿਕ 20ਵੇਂ ਓਵਰ (ਟਰੈਂਟ ਬੋਲਟ) ਦੀ ਪੰਜਵੀਂ ਗੇਂਦ ’ਤੇ ਸੁਰਿਆ ਕੁਮਾਰ ਨੂੰ ਕੈਚ ਦੇ ਬੈਠਿਆ। ਗੁਜਰਾਤ ਲਾਇਨਜ਼ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ ਕੁਲ 183 ਦੌੜਾਂ ਬਣਾਈਆਂ।
ਕੇਕੇਆਰ ਵੱਲੋਂ ਬੋਲਟ ਨੇ ਚਾਰ ਓਵਰਾਂ ਵਿੱਚ 40 ਦੌੜਾਂ ਦੇ ਕੇ ਇੱਕ ਵਿਕਟ ਝਟਕਾਈ। ਕੁਲਦੀਪ ਯਾਦਵ ਨੇ ਚਾਰ ਓਵਰਾਂ ਵਿੱਚ 25 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ ਤੇ ਪਿਊਸ਼ ਚਾਵਲਾ ਨੇ ਚਾਰ ਓਵਰਾਂ ਵਿੱਚ 33 ਦੌੜਾਂ ਦੇ ਕੇ ਇੱਕ ਵਿਕਟ ਝਟਕਾਈ। ਪਰ ਯੁੂਸੁਫ ਪਠਾਣ, ਸੁਨੀਲ ਅਤੇ ਕਰਿਸ ਵੋਕਸ ਇੱਕ ਵੀ ਵਿਕਟ ਲੈਣ ਵਿੱਚ ਕਾਮਯਾਬ ਨਹੀਂ ਹੋ ਸਕੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article