ਕੇਜਰੀਵਾਲ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਭੁੱਖ ਹੜਤਾਲ ‘ਤੇ

237
Share

ਨਵੀਂ ਦਿੱਲੀ, 14 ਦਸੰਬਰ (ਪੰਜਾਬ ਮੇਲ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕਿਸਾਨਾਂ ਦੇ ਸਮਰਥਨ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਇਕ ਦਿਨ ਦੀ ਭੁੱਖ ਹੜਤਾਲ ਕਰਨਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਦੇਸ਼ ਵਾਸੀਆਂ ਨੂੰ ਵੀ 14 ਦਸੰਬਰ ਯਾਨੀ ਅੱਜ ਇਕ ਦਿਨ ਦੀ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ। ਅੰਦੋਲਨਕਾਰੀ ਕਿਸਾਨਾਂ ਵੱਲੋਂ ਕੀਤੇ ਗਏ ਸੱਦੇ ਦੇ ਜਵਾਬ ਵਿੱਚ, ਉਸ ਨੇ ਆਪਣੀ ਪਾਰਟੀ ਦੇ ਵਲੰਟੀਅਰਾਂ, ਸਮਰਥਕਾਂ ਦੇ ਨਾਲ ਨਾਲ ਦੇਸ਼ ਦੇ ਲੋਕਾਂ ਨੂੰ ਵੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਵਰਤ ਰੱਖਣਗੇ। ‘ਮੈਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਸਮਰਥਨ ਵਿੱਚ ਇੱਕ ਰੋਜ਼ਾ ਵਰਤ ਰੱਖਾਂਗਾ। ਮੈਂ ‘ਆਪ’ ਵਲੰਟੀਅਰਾਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਾ ਹਾਂ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰੇ ਅਤੇ ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਦੀ ਗਰੰਟੀ ਲਈ ਇਕ ਬਿੱਲ ਲਿਆਵੇ”।


Share