PUNJABMAILUSA.COM

ਕੇਜਰੀਵਾਲ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਲਿਆ ਲੰਬੇ ਹੱਥੀ

ਕੇਜਰੀਵਾਲ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਲਿਆ ਲੰਬੇ ਹੱਥੀ

ਕੇਜਰੀਵਾਲ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਲਿਆ ਲੰਬੇ ਹੱਥੀ
December 11
21:18 2016

app
ਜਗਰਾਉਂ, 11 ਦਸੰਬਰ (ਪੰਜਾਬ ਮੇਲ)- ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮੁੱਦੇ ’ਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੁੱਪੀ ਤੋੜਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦੇ ਪਾਣੀਆਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਇਤਿਹਾਸਕ ਪਿਛੋਕੜ ਵਿੱਚੋਂ ਤੱਥ ਪੇਸ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਇਸ ਗੰਭੀਰ ਮਸਲੇ ਦੀਆਂ ਜਨਮਦਾਤੀਆਂ ਕਰਾਰ ਦਿੱਤਾ।
ਉਹ ਇੱਥੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਚੱਲ ਰਹੇ ਗਿਆਰਵੇਂ ਅੰਤਰਰਾਸ਼ਟਰੀ ਡੇਅਰੀ ਤੇ ਐਗਰੀ ਐਕਸਪੋ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਮੇਲਾ ਦੇਖਣ ਪਹੁੰਚੇ ਹੋਏ ਸਨ। ਪ੍ਰੈਸ ਕਾਨਫਰੰਸ ਮੌਕੇ ਉਨ੍ਹਾਂ ਆਖਿਆ ਕਿ ਜਦੋਂ ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ ਤਾਂ ਉਹ ਦੂਜੇ ਰਾਜਾਂ ਨੂੰ ਕਿੱਥੋਂ ਪਾਣੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਨੇ ਪਹਿਲਾਂ ਇਹ ਮਸਲਾ ਖੜ੍ਹਾ ਕੀਤਾ ਅਤੇ ਹੁਣ ਦੋਵੇਂ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਯਤਨਸ਼ੀਲ ਹਨ ਪਰ ਲੋਕ ਇਨ੍ਹਾਂ ਦੋਹਾਂ ਦੀ ਨੀਅਤ ਤੇ ਨੀਤੀ ਨੂੰ ਸਮਝ ਚੁੱਕੇ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਹੈ ਜਦਕਿ ਹਰਿਆਣਾ ਤੇ ਰਾਜਸਥਾਨ ਵਿੱਚ ਵੀ ਭਾਜਪਾ ਸਰਕਾਰਾਂ ਹਨ। ਹੁਣ ਜੇਕਰ ਭਾਜਪਾ ਚਾਹੇ ਤਾਂ ਇੱਕ ਦਿਨ ਵਿੱਚ ਪਾਣੀਆਂ ਦਾ ਰੇੜਕਾ ਮੁਕਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਸਿਆਸਤ ਬੰਦ ਕਰਕੇ ਢੁਕਵਾਂ ਹੱਲ ਹੋਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਅ ਸਕਦੀ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਨੋਟਬੰਦੀ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ 8 ਲੱਖ ਕਰੋੜ ਰੁਪਏ ਦਾ ਘਪਲਾ ਹੈ ਅਤੇ ਇਸ ਘਪਲੇ ਬਾਰੇ ਲੋਕਾਂ ਨੂੰ ਜਲਦੀ ਹੀ ਆਪਣੇ-ਆਪ ਪਤਾ ਲੱਗ ਜਾਏਗਾ। ਉਨ੍ਹਾਂ ਕਿਹਾ ਕਿ ਆਰਬੀਆਈ ਨੇ ਮੰਨਿਆ ਹੈ ਕਿ ਨੋਟਬੰਦੀ ਤੋਂ ਬਾਅਦ ਮੋਦੀ ਸਰਕਾਰ ਦੇਸ਼ ਦੇ ਕੁਝ ਅਮੀਰਾਂ ਦਾ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰੇਗੀ।
ਸ੍ਰੀ ਕੇਜਰੀਵਾਲ ਅੱਜ ਇੱਥੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਬੈਂਸ ਭਰਾਵਾਂ ਵੱਲੋਂ ਰੱਖੀ ਗਈ ਰੈਲੀ ਵਿੱਚ ਹਿੱਸਾ ਲੈਣ ਲਈ ਆਏ ਸਨ। ਰੈਲੀ ਵਿੱਚ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਲੋਕ ਬੈਂਕਾਂ ਦੇ ਬਾਹਰ ਕਤਾਰਾਂ ਵਿੱਚ ਖੜ੍ਹੇ ਹੋ ਕੇ ਜਾਨਾਂ ਗੁਆ ਰਹੇ ਹਨ ਅਤੇ ਪੂਰੇ ਦੇਸ਼ ਵਿੱਚ ਭਾਜਪਾ ਦੇ ਆਗੂਆਂ ਕੋਲੋਂ ਕਰੋੜਾਂ ਰੁਪਏ ਦੇ ਨਵੇਂ ਨੋਟ ਬਰਾਮਦ ਹੋ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਨੋਟਬੰਦੀ ਦਾ ਫੈਸਲਾ ਵੀ ਗਲਤ ਹੈ ਤੇ ਉਸਨੂੰ ਲਾਗੂ ਵੀ ਗਲਤ ਢੰਗ ਨਾਲ ਕੀਤਾ ਗਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ 40 ਲੱਖ ਤੋਂ ਵੱਧ ਨੌਜਵਾਨਾਂ ਦੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੋਣ ਦੀ ਗੱਲ ਕਹੀ। ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਨਸ਼ੇ ਨੂੰ ਤਾਂ ਖ਼ਤਮ ਕੀਤਾ ਹੀ ਜਾਵੇਗਾ, ਨਾਲ ਹੀ ਨਸ਼ਾ ਛੁਡਾਊ ਕੇਂਦਰ ਵੀ ਖੋਲ੍ਹੇ ਜਾਣਗੇ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਸ਼ੇ ਦਾ ਸਰਗਨਾ ਹੈ ਅਤੇ ਉਹ ‘ਆਪ’ ਦੀ ਸਰਕਾਰ ਬਣਨ ਦੇ ਦੋ ਮਹੀਨਿਆਂ ਦੇ ਅੰਦਰ ਮਜੀਠੀਏ ਨੂੰ ਜੇਲ੍ਹ ਭੇਜਣਗੇ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕੈਪਟਨ ਦੇ ਤਿੰਨ ਖਾਤੇ ਸਵਿੱਸ ਬੈਂਕ ਵਿੱਚ ਹਨ, ਜਿਨ੍ਹਾਂ ਵਿੱਚ ਕਰੋੜਾਂ ਰੁਪਏ ਜਮ੍ਹਾਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article