PUNJABMAILUSA.COM

ਕੇਜਰੀਵਾਲ ਨੇ ਦਰਬਾਰ ਸਾਹਿਬ ਵਿੱਚ ਕੀਤੀ ਅਰਦਾਸ

ਕੇਜਰੀਵਾਲ ਨੇ ਦਰਬਾਰ ਸਾਹਿਬ ਵਿੱਚ ਕੀਤੀ ਅਰਦਾਸ

ਕੇਜਰੀਵਾਲ ਨੇ ਦਰਬਾਰ ਸਾਹਿਬ ਵਿੱਚ ਕੀਤੀ ਅਰਦਾਸ
October 25
03:43 2015

kajri
ਅੰਮ੍ਰਿਤਸਰ , 24 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਲੲੀ ਅਰਦਾਸ ਕੀਤੀ। ਪੰਜਾਬ ਦੇ ਖ਼ਰਾਬ ਹੋ ਰਹੇ ਮਾਹੌਲ ’ਤੇ ਚਿੰਤਾ ਪ੍ਰਗਟ ਕਰਦਿਆਂ ੳੁਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਖ਼ੁਦ ਵੀ ਸ਼ਾਂਤੀ ਨਾਲ ਨਹੀਂ ਰਹਿ ਸਕਦੇ।
ਉਹ ਅੱਜ ਕੋਟਕਪੂਰਾ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਅਤੇ ਧਾਰਮਿਕ ਸਮਾਗਮ ’ਚ ਸ਼ਾਮਲ ਹੋਣ ਲਈ ਆਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਗੁਰਦੁਆਰੇ ਵਿੱਚ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲੲੀ ਅਰਦਾਸ ਕੀਤੀ ਹੈ। ੳੁਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਜੋ ਘਟਨਾਵਾਂ ਵਾਪਰੀਆਂ ਹਨ, ੳੁਨ੍ਹਾਂ ਨਾਲ ਸਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਤੇ ਦੁੱਖ ਹੋਇਆ ਹੈ। ਬੇਅਦਬੀ ਦੇ ਰੋਸ ਵਜੋਂ ਸੂਬੇ ਵਿੱਚ ਸੰਗਤ ਨੇ ਰੋਸ ਮੁਜ਼ਾਹਰੇ ਕੀਤੇ ਤੇ ਸੰਗਤ ’ਤੇ ਗੋਲੀਆਂ ਵੀ ਚੱਲੀਆਂ, ਜਿਸ ਨਾਲ ਦੋ ਸਿੰਘਾਂ ਦੀ ਮੌਤ ਹੋ ਗੲੀ। ਇਨ੍ਹਾਂ ਘਟਨਾਵਾਂ ਕਾਰਨ ਪੰਜਾਬ ’ਚ ਤਣਾਅ ਵਾਲਾ ਮਾਹੌਲ ਹੈ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਇਨ੍ਹਾਂ ਘਟਨਾਵਾਂ ਸਬੰਧੀ ਦੋਸ਼ੀਆਂ ਨੂੰ ਕਾਬੂ ਕਰੇ ਅਤੇ ਸਖ਼ਤ ਸਜ਼ਾਵਾਂ ਦੇਵੇ। ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨਾਂ ਸਬੰਧੀ ੳੁਨ੍ਹਾਂ ਕਿਹਾ ਕਿ ਸਰਕਾਰ ਦੇਖੇ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੋਸ਼ੀ ਹਨ ਜਾ ਨਹੀਂ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਹ ਖ਼ੁਦ ਵੀ ਸ਼ਾਂਤੀ ਨਾਲ ਨਹੀਂ ਰਹਿ ਸਕਦਾ। ਇਸ ਤੋਂ ਪਹਿਲਾਂ ਸੂਚਨਾ ਕੇਂਦਰ ਵਿੱਚ ਸਿਰੋਪਾਓ ਦੇ ਕੇ ੳੁਨ੍ਹਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨਾਲ ‘ਆਪ’ ਆਗੂ ਸੰਜੇ ਸਿੰਘ, ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿੱਚ ਪਾਰਟੀ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਆਦਿ ਮੌਜੂਦ ਸਨ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਪਗ ਇਕ ਲੱਖ ਵਾਲੰਟੀਅਰਾਂ ਦੀ ਡਿੳੂਟੀ ਲਾਈ ਗਈ ਹੈ ਕਿ ਉਹ ਘਰ ਘਰ ਜਾ ਕੇ ਪਾਰਟੀ ਦਾ ਪ੍ਰਚਾਰ ਕਰਨ ਅਤੇੇ ਲੋਕਾਂ ਨੂੰ ਪਾਰਟੀ ਦੇ ਮੰਤਵ ਬਾਰੇ ਜਾਣਕਾਰੀ ਦੇਣ। ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ’ਤੇ ਹੀ ਕੰਮ ਕੀਤਾ ਜਾਵੇਗਾ। ੳੁਨ੍ਹਾਂ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਉਮੀਦਵਾਰ ਵਜੋਂ ਆਉਣ ਦੀ ਗੱਲ ਰੱਦ ਕੀਤੀ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਨੇ ਹੁਕਮਰਾਨ ਧਿਰ ਨੂੰ ਜ਼ਿੰਮੇਵਾਰ ਦੱਸਦਿਆਂ ਦੋਸ਼ ਲਾਇਆ ਕਿ ਇਸ ਧਿਰ ਨੇ ਸਿੱਖ ਸੰਸਥਾਵਾਂ ਰੋਲ ਦਿੱਤੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article