PUNJABMAILUSA.COM

ਕੇਜਰੀਵਾਲ ਨੇ ਬਰਨਾਲਾ ’ਚ ਰੈਲੀ ਕਰ ਲੋਕਸਭਾ ਚੋਣਾਂ ਦਾ ਬਿਗੁਲ ਵਜਾਇਆ

ਕੇਜਰੀਵਾਲ ਨੇ ਬਰਨਾਲਾ ’ਚ ਰੈਲੀ ਕਰ ਲੋਕਸਭਾ ਚੋਣਾਂ ਦਾ ਬਿਗੁਲ ਵਜਾਇਆ

ਕੇਜਰੀਵਾਲ ਨੇ ਬਰਨਾਲਾ ’ਚ ਰੈਲੀ ਕਰ ਲੋਕਸਭਾ ਚੋਣਾਂ ਦਾ ਬਿਗੁਲ ਵਜਾਇਆ
January 20
21:32 2019

ਚੰਡੀਗੜ੍ਹ, 20 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਬਰਨਾਲਾ ’ਚ ਰੈਲੀ ਕਰਦਿਆਂ ਲੋਕਸਭਾ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ਇਸ ਮੌਕੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਆੜੇ ਹੱਥੀਂ ਲਿਆ। ਮੁੱਖ ਮੰਤੀਰ ‘ਤੇ ਹਮਲਾ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਬੇਰੁਜ਼ਗਾਰਾਂ ਸਮੇਤ ਪੰਜਾਬ ਦੇ ਦਲਿਤਾਂ ਅਤੇ ਪੱਛੜੇ ਲੋਕਾਂ ਦੇ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਨਾ ਨਿਭਾਅ ਕੇ ਧੋਖਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਉਹ ਲੋਕ ਜੋ ਕਹਿ ਰਹੇ ਹਨ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਤੀਲਾ-ਤੀਲਾ ਹੋ ਗਈ ਹੈ ਅੱਜ ਦੀ ਰੈਲੀ ਉਨ੍ਹਾਂ ਨੂੰ ਇੱਕ ਜਵਾਬ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿੱਚ ਵੀ ਇੰਨੀ ਹਿੰਮਤ ਨਹੀਂ ਕੀ ਆਮ ਆਦਮੀ ਪਾਰਟੀ ਨੂੰ ਖ਼ਤਮ ਕਰੇ ਕਿਉਂਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਪਰ ਸੱਚ ਦੀ ਤਾਕਤ ਨੂੰ ਕਦੀ ਝੁਕਾ ਨਹੀਂ ਸਕੇ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਗ਼ਰੀਬ, ਦਲਿਤ ਅਤੇ ਪਿਛੜਾ ਵਰਗ ਹਮੇਸ਼ਾ ਦੁਖੀ ਰਿਹਾ ਹੈ। ਦਲਿਤਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਸੁਵਿਧਾਵਾਂ ਅਤੇ ਹੱਕ ਨਹੀਂ ਦਿੱਤੇ ਗਏ। ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਕਰਜ਼ ਮੁਆਫ਼ੀ, ਹਰ ਘਰ ਰੁਜ਼ਗਾਰ, ਪੈਨਸ਼ਨ ਅਤੇ ਸਮਾਰਟ ਫ਼ੋਨ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦਿਆਂ ਤੋਂ ਮੁੱਕਰ ਗਏ ਹਨ ਜਿਸ ਕਾਰਨ ਪੰਜਾਬ ਦੇ ਗ਼ਰੀਬ ਅਤੇ ਦਲਿਤ ਲੋਕ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਸਰਕਾਰ ਦੇ ਕੰਮਾਂ ਵਿੱਚ ਰੁਕਾਵਟਾਂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸਰਕਾਰ ਨੂੰ ਦਲਿਤਾਂ ਅਤੇ ਗ਼ਰੀਬਾਂ ਦੀ ਭਲਾਈ ਦੇ ਕਾਰਜ ਕਰਨ ਤੋ ਰੋਕ ਨਹੀਂ ਸਕੀ। ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਲੋਕ ਸਭਾ ਵਿੱਚ ਜ਼ੋਰ-ਸ਼ੋਰ ਨਾਲ ਚੁੱਕਦੇ ਆਏ ਹਨ ਅਤੇ ਇੱਕ ਸੱਚੇ ਲੋਕ ਨੇਤਾ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣਾ ਲੱਖਾਂ ਰੁਪਏ ਦੀ ਕਮਾਈ ਵਾਲਾ ਕਲਾਕਾਰ ਜੀਵਨ ਛੱਡ ਕੇ ਲੋਕ ਸੇਵਾ ਲਈ ਰਾਜਨੀਤੀ ਵਿੱਚ ਆਏ ਹਨ ਤੇ ਆਪਣਾ ਕਾਰਜ ਬਾਖ਼ੂਬੀ ਨਿਭਾ ਰਹੇ ਹਨ ਜਦਕਿ ਬਾਦਲਾਂ ਅਤੇ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ ਅਤੇ ਭਗਵੰਤ ਮਾਨ ਹਮੇਸ਼ਾ ਸੱਚ ਦੀ ਆਵਾਜ਼ ਬੁਲੰਦ ਕਰਦੇ ਆਏ ਹਨ। ਕੇਜਰੀਵਾਲ ਨੇ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਦੁਆਰਾ ਜਲਾਲਾਬਾਦ ਤੋਂ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਾ ਉਨ੍ਹਾਂ ਦੀ ਲੋਕਾਂ ਪ੍ਰਤੀ ਨਿਸ਼ਠਾ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸੂਬੇ ਦੇ ਸਭ ਤੋਂ ਹੰਕਾਰੀ ਵਿਅਕਤੀ ਹਨ ਜਿਸ ਕਾਰਨ ਭਗਵੰਤ ਮਾਨ ਨੇ ਉਨ੍ਹਾਂ ਦਾ ਹੰਕਾਰ ਤੋੜਨ ਲਈ ਚੋਣ ਲੜੀ ਸੀ ਪ੍ਰੰਤੂ ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀਭੁਗਤ ਕਾਰਨ ਉਹ ਜਿੱਤ ਨਹੀਂ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article