PUNJABMAILUSA.COM

ਕੇਜਰੀਵਾਲ ਵੱਲੋਂ ਮਜੀਠੀਆ ਕੋਲੋਂ ਮੁਆਫੀ ਮੰਗਣਾ ਸਿਆਸੀ ਤਜ਼ਰਬੇ ਦੀ ਘਾਟ ਦਰਸਾਉਂਦਾ ਹੈ : ਕੈਪਟਨ

ਕੇਜਰੀਵਾਲ ਵੱਲੋਂ ਮਜੀਠੀਆ ਕੋਲੋਂ ਮੁਆਫੀ ਮੰਗਣਾ ਸਿਆਸੀ ਤਜ਼ਰਬੇ ਦੀ ਘਾਟ ਦਰਸਾਉਂਦਾ ਹੈ : ਕੈਪਟਨ

ਕੇਜਰੀਵਾਲ ਵੱਲੋਂ ਮਜੀਠੀਆ ਕੋਲੋਂ ਮੁਆਫੀ ਮੰਗਣਾ ਸਿਆਸੀ ਤਜ਼ਰਬੇ ਦੀ ਘਾਟ ਦਰਸਾਉਂਦਾ ਹੈ : ਕੈਪਟਨ
March 18
12:53 2018

ਜਲੰਧਰ, 18 ਮਾਰਚ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗਣ ‘ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਨਾਲ ਨਾ ਸਿਰਫ ਕੇਜਰੀਵਾਲ ਦੇ ਸਿਆਸੀ ਤਜਰਬੇ ਦੀ ਘਾਟ ਦਾ ਪਤਾ ਲੱਗਦਾ ਹੈ, ਸਗੋਂ ਇਹ ਵੀ ਸਾਬਿਤ ਹੁੰਦਾ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਮਾਣਹਾਨੀ ਕੇਸਾਂ ਦੇ ਬੋਝ ਨੂੰ ਘੱਟ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਅੱਜ ਦਿੱਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਜਰੀਵਾਲ ਹਮੇਸ਼ਾ ਇਧਰ-ਉਧਰ ਛਾਲਾਂ ਮਾਰਦੇ ਹਨ ਪਰ ਉਨ੍ਹਾਂ ‘ਚ ਸਿਆਸੀ ਤਜਰਬੇ ਦੀ ਘਾਟ ਸਾਫ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹੁਣ ਪੂਰੀ ਤਰ੍ਹਾਂ ਅਲੱਗ-ਥਲੱਗ ਪੈ ਗਏ ਹਨ। ਸਾਰੇ ਸੂਬਿਆਂ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਮਜੀਠੀਆ ਖਿਲਾਫ ਡਰੱਗ ਦੋਸ਼ਾਂ ਨੂੰ ਲੈ ਕੇ ਸ਼ਾਇਦ ਇਸ ਲਈ ਮੁਆਫੀ ਮੰਗੀ ਕਿਉਂਕਿ ਉਹ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਤਿਆਰੀ ਕਰਨਾ ਚਾਹੁੰਦੇ ਹਨ ਪਰ ਤੱਥ ਇਹ ਦੱਸਦੇ ਹਨ ਕਿ ਹਾਲਾਤ ਕੇਜਰੀਵਾਲ ਲਈ ਹੋਰ ਖਰਾਬ ਹੋ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਲੋਕਾਂ ਦਾ ਮੂਡ ਬਦਲ ਰਿਹਾ ਹੈ ਤੇ ਕੇਂਦਰ ਵਿਚ ਕਾਂਗਰਸ ਆਪਣੀ ਸਰਕਾਰ ਸੌਖਿਆਂ ਹੀ ਬਣਾ ਲਵੇਗੀ। ਇਹ ਵੀ ਹੋ ਸਕਦਾ ਹੈ ਕਿ ਕਾਂਗਰਸ ਆਪਣੇ ਦਮ ਜਾਂ ਹਮਖਿਆਲੀ ਵਿਚਾਰਧਾਰਾ ਵਾਲੀਆਂ ਪਾਰਟੀਆਂ ਨੂੰ ਨਾਲ ਮਿਲਾ ਕੇ ਸਰਕਾਰ ਬਣਾਵੇ। ਉਨ੍ਹਾਂ ਕਿਹਾ ਕਿ 2019 ਕਾਂਗਰਸ ਲਈ ਬਿਹਤਰ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਦੀਆਂ ਉਮੀਦਾਂ ਕੇਂਦਰ ਦੀ ਭਾਜਪਾ ਸਰਕਾਰ ਤੋਂ ਕਾਫੀ ਸਨ, ਜੋ ਪੂਰੀਆਂ ਨਹੀਂ ਹੋਈਆਂ।
ਰਾਹੁਲ ਗਾਂਧੀ ਦੇ ਸੰਭਾਵਿਤ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਕੈਪਟਨ ਨੇ ਕਿਹਾ ਕਿ ਰਾਹੁਲ ਵਿਚ ਪ੍ਰਧਾਨ ਮੰਤਰੀ ਬਣਨ ਦੇ ਸਾਰੇ ਗੁਣ ਮੌਜੂਦ ਹਨ। ਰਾਹੁਲ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਵਰਕਰਾਂ ਦਾ ਉਤਸ਼ਾਹ ਵਧਿਆ ਹੈ। ਕਾਂਗਰਸ ਦੀ ਕਨਵੈਨਸ਼ਨ ਵਿਚ ਜਿਸ ਤਰ੍ਹਾਂ ਵਰਕਰਾਂ ਨੇ ਰਾਹੁਲ ਦਾ ਉਤਸ਼ਾਹ ਵਧਾਇਆ ਹੈ, ਉਸ ਤੋਂ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਅਹੁਦੇ ‘ਤੇ ਰਾਹੁਲ ਜਲਦੀ ਹੀ ਬਿਰਾਜਮਾਨ ਹੋਣਗੇ।
ਕੇਂਦਰੀ ਰੱਖਿਆ ਬਜਟ ਨਾਕਾਫੀ-ਉਨ੍ਹਾਂ ਕੇਂਦਰ ਵਲੋਂ ਰੱਖਿਆ ਖੇਤਰ ਲਈ ਘੱਟ ਬਜਟ ਰੱਖਣ ਦੀ ਨਿੰਦਾ ਕਰਦਿਆਂ ਕਿਹਾ ਕਿ ਫੌਜਾਂ ਨੂੰ ਹੁਣ ਅਤਿ-ਆਧੁਨਿਕ ਹਥਿਆਰਾਂ ਦੀ ਲੋੜ ਹੈ। ਚੰਗੇ ਹਥਿਆਰਾਂ ਤੋਂ ਬਿਨਾਂ ਜੰਗ ਨਹੀਂ ਜਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਪੰਜਾਬ ਭਾਰੀ ਸੰਕਟ ਵਿਚ ਹੈ ਪਰ ਕੇਂਦਰ ਨੇ ਸੂਬੇ ਦੀ ਕੋਈ ਮਦਦ ਨਹੀਂ ਕੀਤੀ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਕੇਂਦਰ ਸਰਕਾਰ ਅਸਫਲ ਰਹੀ ਹੈ, ਜਦੋਂਕਿ ਪੰਜਾਬ ਨੇ ਆਪਣੇ ਪੱਧਰ ‘ਤੇ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕੇਂਦਰ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article