PUNJABMAILUSA.COM

ਕੇਰਲ ਦੇ ਲੋਕਾਂ ਵਲੋਂ ਦਿਖਾਏ ਅਥਾਹ ਸ਼ੁਕਰਾਨੇ ਕਾਰਨ ਭਾਵੁਕ ਹੋਏ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹਤ ਸਬੰਧੀ ਵਧ ਤੋ ਵਧ ਕੋਸ਼ਿਸਾਂ ਜਾਰੀ ਰੱਖਣ ਦਾ ਐਲਾਨ

August 23
13:29 2018

ਚੰਡੀਗੜ੍ਹ, 23 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕੇਰਲ ਦੇ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਬੰਧੀ ਕੀਤੀਆਂ ਗਈਆਂ ਕੋਸ਼ਿਸਾਂ ਦੇ ਹੁੰਗਾਰੇ ਵਿੱਚ ਕੇਰਲ ਦੇ ਲੋਕਾਂ ਵਲੋਂ ਵਿਖਾਏ ਗਏ ਅਥਾਹ ਸ਼ੁਕਰਾਨੇ ਨੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਭਾਵੁਕ ਕਰ ਦਿੱਤਾ ਹੈ ਅਤੇ ਇਸ ਗੱਲ ਨੇ ਉਨ੍ਹਾਂ ਦੇ ਦਿਲ ਨੂੰ ਬੁਰੀ ਤਰ੍ਹਾਂ ਛੂਹ ਲਿਆ ਹੈ।
ਪੰਜਾਬ ਦੇ ਹੱਕ ‘ਚ ਨਾਅਰੇ ਲਾਉਂਦੇ ਹੋਏ ਕੇਰਲ ਦੇ ਲੋਕਾਂ ਦੀਆਂ ਸਾਹਮਣੇ ਆਈਆਂ ਵੀਡਿਓਜ਼ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਉਕਤ ਟਵੀਟ ਕੀਤਾ। ਪੰਜਾਬ ਸਰਕਾਰ ਵਲੋਂ ਭੇਜੀ ਗਈ ਰਾਹਤ ਸਮੱਗਰੀ ਦੇ ਬਕਸੇ ਪ੍ਰਾਪਤ ਕਰਦੇ ਹੋਏ ਕੇਰਲ ਦੇ ਲੋਕ ਭਾਰੀ ਉਤਸ਼ਾਹ ‘ਚ ਵੀਡਿਓ ਵਿੱਚ ਪੰਜਾਬ ਦੇ ਹੱਕ ‘ਚ ਨਾਅਰੇ ਲਾਉਂਦੇ ਦਿਖਾਈ ਦੇ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਕੇਰਲ ਦੇ ਹੜ੍ਹ ਪੀੜਤਾਂ ਲਈ ਸਾਡੇ ਛੋਟੇ ਜਿਹੇ ਯੋਗਦਾਨ ਵਾਸਤੇ ਕੇਰਲ ਦੇ ਲੋਕਾਂ ਵਲੋਂ ਦਿਖਾਏ ਅਥਾਹ ਸ਼ੁਕਰਾਨੇ ਕਾਰਨ ਮੈਂ ਬਹੁਤ ਭਾਵੁਕ ਹੋ ਗਿਆ ਹਾਂ ਅਤੇ ਅਸੀ ਪੰਜਾਬੀ ਰਾਹਤ ਅਤੇ ਵਸੇਬੇ ਵਿੱਚ ਸਹਾਇਤਾ ਲਈ ਆਪਣੀਆਂ ਵਧ ਤੋ ਵਧ ਕੋਸ਼ਿਸ਼ਾਂ ਕਰਦੇ ਰਹਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਛੋਟੇ ਜਿਹੇ ਯਤਨਾਂ ਪ੍ਰਤੀ ਕੇਰਲ ਦੇ ਲੋਕਾਂ ਵਲੋਂ ਕੀਤੀ ਗਈ ਸਰਾਹਨਾ ਦੇ ਕਾਰਨ ਉਹ ਆਪਣੇ ਆਪ ਨੂੰ ਬਹੁਤ ਜ਼ਿਆਦਾ ਨਿਮਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੇ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕੇਰਲ ਵਾਸਤੇ ਰਾਹਤ ਕੋਸ਼ਿਸ਼ਾਂ ਵਿੱਚ ਅੱਗੇ ਆਉਣਾ ਹਰੇਕ ਭਾਰਤੀ ਦਾ ਫਰਜ਼ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫ਼ਤੇ ਹੜ੍ਹਾਂ ਦੇ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕੇਰਲਾ ਲਈ 10 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ ਜਿਸ ਵਿੱਚੋ 5 ਕਰੋੜ ਰੁਪਏ ਕੇਰਲ ਦੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰ ਦਿੱਤੇ ਗਏ ਹਨ। ਇਹ ਰਾਸ਼ੀ ਪੰਜਾਬ ਦੇ ਮੁੱਖ ਮੰਤਰੀ ਦੇ ਰਾਹਤ ਫੰਡ ਵਿਚੋਂ ਤਬਦੀਲ ਕੀਤੀ ਗਈ ਹੈ। ਬਾਕੀ ਰਾਸ਼ੀ ਦੀ ਰਾਹਤ ਸਮਗਰੀ ਕੇਰਲ ਨੂੰ ਹਵਾਈ ਫੌਜ ਦੇ ਜਹਾਜਾਂ ਰਾਹੀਂ ਭੇਜੀ ਜਾ ਰਹੀ ਹੈ। ਇਸ ਰਾਹਤ ਸਮਗਰੀ ਵਿੱਚ ਮੁੱਖ ਤੌਰ ‘ਤੇ ਖਾਣ-ਪੀਣ ਵਾਲੇ ਪੂਰੀ ਤਰ੍ਹਾਂ ਤਿਆਰ ਪਦਾਰਥ ਹਨ। ਇਕ-ਇਕ ਕਿਲੋ ਦੇ ਪੈਕਟਾਂ ‘ਚ ਪੀਣ ਵਾਲਾ ਪਾਣੀ, ਬਿਸਕੁਟ, ਛੋਲੇ ਅਤੇ ਦੁੱਧ ਦਾ ਪਾਉਡਰ ਪੈਕ ਕੀਤਾ ਗਿਆ ਹੈ। ਅਜਿਹਾ ਕੇਰਲ ਸਰਕਾਰ ਦੀ ਬੇਨਤੀ ‘ਤੇ ਕੀਤਾ ਗਿਆ ਹੈ।
ਸੂਬਾ ਸਰਕਾਰ ਦੇ ਬੁਲਾਰੇ ਅਨੁਸਾਰ ਆਈ.ਏ.ਐਸ ਅਧਿਕਾਰੀ ਬਸੰਤ ਗਰਗ ਦੇ ਨਾਲ ਅਧਿਕਾਰੀਆਂ ਦੀ ਇਕ ਛੋਟੀ ਜਿਹੀ ਟੀਮ ਥੀਰੂਵਾਨੰਥਾਪੁਰਮ ਵਿਖੇ ਤਾਇਨਾਤ ਕੀਤੀ ਹੈ ਜੋ ਕਿ ਰਾਹਤ ਕਾਰਵਾਈਆਂ ਵਿੱਚ ਵਧੀਆ ਤਰੀਕੇ ਨਾਲ ਤਾਲਮੇਲ ਪੈਦਾ ਕਰਨ ਲਈ ਕੇਰਲ ਸਰਕਾਰ ਨਾਲ ਤਾਲਮੇਲ ਵਿੱਚ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਰੂਰਤ ਦੇ ਅਨੁਸਾਰ ਅੱਗੇ ਹੋਰ ਰਾਹਤ ਸਮਗਰੀ ਇਕੱਤਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕੇਰਲਾ ਦੇ ਸਥਾਨਕ ਪ੍ਰਸ਼ਾਸਨ ਦੀਆਂ ਲੋੜਾਂ ਦੇ ਮੁਤਾਬਿਕ ਕੀਤਾ ਜਾਵੇਗਾ। ਉਨ੍ਹਾਂ ਨੇ ਸਰਕਾਰ ਦੇ ਰਾਹਤ ਕਾਰਜਾਂ ਵਿੱਚ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ