PUNJABMAILUSA.COM

ਕੈਂਸਰ ਦੇ ਮਰੀਜ਼ਾਂ ਨੂੰ ਅਸਾਨੀ ਨਾਲ ਮਿਲਣਗੀਆਂ ਜ਼ਰੂਰੀ ਦਵਾਈਆਂ

ਕੈਂਸਰ ਦੇ ਮਰੀਜ਼ਾਂ ਨੂੰ ਅਸਾਨੀ ਨਾਲ ਮਿਲਣਗੀਆਂ ਜ਼ਰੂਰੀ ਦਵਾਈਆਂ

ਕੈਂਸਰ ਦੇ ਮਰੀਜ਼ਾਂ ਨੂੰ ਅਸਾਨੀ ਨਾਲ ਮਿਲਣਗੀਆਂ ਜ਼ਰੂਰੀ ਦਵਾਈਆਂ
May 30
17:50 2018

ਕੇਂਦਰ ਵਲੋਂ ਦਵਾਈਆਂ ਦੀ ਉਪਲੱਬਧਤਾ ਅਸਾਨ ਕਰਨ ਦਾ ਭਰੋਸਾ
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪਤਨੀ ਦੀ ਮੌਤ ਮਗਰੋਂ ਉਠਾਇਆ ਗਿਆ ਸੀ ਮਾਮਲਾ

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਬਿਮਾਰ ਕੈਂਸਰ ਮਰੀਜ਼ਾਂ ਲਈ ਕੁੱਝ ਨਾਰਕੋਟਿਕ ਦਵਾਈਆਂ ਅਤੇ ਓਪੀਓਡਜ਼ ਦੀ ਅਸਾਨ ਉਪਲੱਬਧਤਾ ਪ੍ਰਦਾਨ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਹੈ।
ਇਹ ਭਰੋਸਾ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਲਿਖੇ ਇੱਕ ਪੱਤਰ ਰਾਹੀਂ ਦਿੱਤਾ ਹੈ, ਜਿਨ੍ਹਾਂ ਨੇ ਕੈਂਸਰ ਦੀ ਬਿਮਾਰੀ ਕਾਰਨ ਆਪਣੀ ਪਤਨੀ ਨੂੰ ਗੁਆ ਲਿਆ ਸੀ।
ਇਸ ਪੱਤਰ ਰਾਹੀਂ ਸਾਰੇ ਅੜਿੱਕਿਆਂ ਨੂੰ ਦੂਰ ਕਰਨ ਅਤੇ ਦਵਾਈਆਂ ਜਿਵੇਂ ਕਿ ਮਾਰਫੀਮ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਅਸਾਨ ਉਪਲੱਬਧਤਾ ਦਾ ਭਰੋਸਾ ਦਿੱਤਾ ਗਿਆ ਹੈ ਜੋ ਕੈਂਸਰ ਦੀ ਘਾਤਕ ਬਿਮਾਰੀ ਤੇ ਨਸ਼ਾ ਛਡਾਊ ਇਲਾਜ਼ ਦੌਰਾਨ ਵਰਤੋਂ ਵਿੱਚ ਆਉਂਦੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ 30 ਮਾਰਚ, 2018 ਨੂੰ ਪ੍ਰਧਾਨ ਮੰਤਰੀ ਦੇ ਦਫ਼ਤਰ ਨੂੰ ਲਿਖੇ ਇੱਕ ਪੱਤਰ ਰਾਹੀਂ ਇਸ ਮੁੱਦੇ ਨੂੰ ਉਠਾਇਆ ਸੀ ਅਤੇ ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਮਾਲ ਵਿਭਾਗ ਵਿਭਾਗ ਦਾ ਇੱਕ ਪੱਤਰ ਉਨ੍ਹਾਂ ਨੂੰ ਪ੍ਰਾਪਤ ਹੋਇਆ ਹੈ।
ਮਾਲ ਵਿਭਾਗ ਦੇ ਜੁਆਇੰਟ ਸਕੱਤਰ ਸ੍ਰੀ ਰਿਤਵਿਕ ਪਾਂਡੇ, ਆਈ.ਏ.ਐੱਸ., ਨੇ ਸ੍ਰੀ ਅਰੋੜਾ ਨੂੰ ਲਿਖਤੀ ਪੱਤਰ ਜਾਰੀ ਕਰਕੇ ਦੱਸਿਆ ਕਿ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੌਪਿਕ ਸਬਸਟਾਂਸਿਜ਼ ਐਕਟ 1985 ਦੇ ਤਹਿਤ ਸੋਧਾਂ 2014 ਵਿੱਚ ਲਾਗੂ ਕੀਤੀਆਂ ਗਈਆਂ ਸਨ। ਇਨ੍ਹਾਂ ਸੋਧਾਂ ਤਹਿਤ, ਕੇਂਦਰ ਸਰਕਾਰ ਵੱਲੋਂ ਕੁੱਝ ਨਸ਼ੀਲੇ ਪਦਾਰਥਾਂ ਨੂੰ ”ਜਰੂਰੀ ਨਾਰਕੋਟਿਕ ਡਰੱਗਜ” ਕਰਾਰ ਦਿੱਤਾ ਗਿਆ ਸੀ। ਨਾਰਕੋਟਿਕ ਦਵਾਈਆਂ ਕੋਡੀਨ, ਡੀਓਡਕੋਰੋਡੀਨੋਨ (ਜਿਸਨੂੰ ਆਮ ਤੌਰ ‘ਤੇ ਹਾਇਡਕੋਡੋਨ ਵੀ ਕਿਹਾ ਜਾਂਦਾ ਹੈ), ਡਾਈਹਾਈਡ੍ਰੋਕਸਸੀ ਕੋਡੇਨੋਨ, ਫੈਂਟਾਨਿਲ, ਮੈਥੈਡੋਨ ਅਤੇ ਮਾਰਫਿਨ ਸਨ। ਸ੍ਰੀ ਰਿਤਵਿਕ ਪਾਂਡੇ ਨੇ ਦੱਸਿਆ ਕਿ ਡਾਕਟਰੀ ਇਲਾਜ ਲਈ ਨਾਰਕੋਟਿਕ ਜ਼ਰੂਰੀ ਦਵਾਈਆਂ ਦੀ ਸੌਖੀ ਉਪਲੱਬਧਤਾ ਬਣਾਈ ਰੱਖਣ ਅਤੇ ਇਨ੍ਹਾਂਂ ਦਵਾਈਆਂ ਦੀ ਦੁਰਵਰਤੋਂ ਨਾ ਕੀਤੇ ਜਾਣ ਲਈ ਯਤਨ ਕੀਤੇ ਜਾ ਰਹੇ ਹਨ। ਸ੍ਰੀ ਰਿਤਵਿਕ ਪਾਂਡੇ ਨੇ ਸਮੁੱਚੇ ਤੌਰ ‘ਤੇ ਭਾਰਤ ਵਿੱਚ ਕੈਂਸਰ ਰਾਹਤ ਦੇ ਕਾਰਜਾਂ ਲਈ ਓਪੀਓਡ ਦੀ ਉੱਪਲਬਧਤਾ ਵਿੱਚ ਸੁਧਾਰ ਆਉਣ ਦਾ ਦਾਅਵਾ ਵੀ ਕੀਤਾ।
ਸ੍ਰੀ ਅਰੋੜਾ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਲਿਖੇ ਆਪਣੇ ਪੱਤਰ ‘ਚ ਦਾਅਵਾ ਕੀਤਾ ਸੀ ਕਿ ਮਾਹਿਰਾਂ ਅਨੁਸਾਰ ਸਿਰਫ 2% ਕੈਂਸਰ ਦੇ ਮਰੀਜਾਂ ਨੂੰ ਅਖੀਰਲੇ ਪੜਾਅ ਦੌਰਾਨ ਓਪੀਓਡ ਦੀ ਲੋੜ ਹੁੰਦੀ ਹੈ।
30 ਮਾਰਚ, 2018 ਨੂੰ ਲਿਖੇ ਪੱਤਰ ‘ਚ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪ੍ਰਧਾਨ ਮੰਤਰੀ ਦਾ ਧਿਆਨ ਇਸ ਮੁੱਦੇ ਵੱਲ ਦਿਵਾਇਆ ਸੀ ਕਿ ਆਖਰੀ ਪੜਾਅ ‘ਤੇ ਕੈਂਸਰ ਦੇ ਮਰੀਜਾਂ ਲਈ ਓਪੀਓਡਸ ਦੀ ਉਪਲੱਬਧਤਾ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ। ਸ੍ਰੀ ਅਰੋੜਾ ਦਾ ਇਹ ਪੱਤਰ ਪ੍ਰਧਾਨ ਮੰਤਰੀ ਦੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਦੇ ਸੰਯੁਕਤ ਸਕੱਤਰ ਸ੍ਰੀ ਬਰਜਿੰਦਰ ਨਵਨੀਤ ਵੱਲੋਂ ਸਵੀਕਾਰ ਕੀਤਾ ਗਿਆ ਸੀ।
ਸ੍ਰੀ ਸੁੰਦਰ ਸਾਮ ਅਰੋੜਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੁੜ ਬੇਨਤੀ ਕੀਤੀ ਹੈ ਕਿ ਉਹ ਨਾਰਕੋਟਿਕ ਡਰੱਗਜ ਦੇ ਵੇਚਣ ਤੇ ਖਰੀਦਣ ਦੇ ਅਧਿਕਾਰ, ਖਪਤ, ਵਰਤੋਂ ਆਦਿ ਸਬੰਧੀ ਐਕਟ ਵਿੱਚ ਲੋੜੀਂਦੇ ਸੁਧਾਰ ਕਰਨ ਤਾਂ ਜੋ ਆਖਰੀ ਪੜਾਅ ਦੇ ਕੈਂਸਰ ਪੀੜਤ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।
ਵਰਣਨਯੋਗ ਹੈ ਕਿ ਸ੍ਰੀ ਅਰੋੜਾ ਨੂੰ ਓਪੀਓਡਜ਼ ਤੇ ਹੋਰਨਾਂ ਸਬੰਧਤ ਦਵਾਈਆਂ ਦੀ ਉੱਪਲਬਧਤਾ ਨਾ ਹੋਣ ਕਾਰਨ ਆਪਣੀ ਸਵਰਗ ਸਿਧਾਰ ਚੁੱਕੀ ਕੈਂਸਰ ਪੀੜਤ ਪਤਨੀ ਸਿੰਪਲ ਅਰੋੜਾ ਲਈ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਸ੍ਰੀ ਅਰੋੜਾ ਨੇ ਆਪਣੀ ਪਤਨੀ ਦੀ ਮੌਤ ਤੋਂ ਬਾਅਦ, ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦਫਤਰ ਲੈ ਕੇ ਗਏ ਕਿਉਂਕਿ ਇਹ ਮੁੱਦਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article