PUNJABMAILUSA.COM

ਕੈਨੇਡਾ, ਇੰਗਲੈਂਡ ਤੋਂ ਬਾਅਦ ਹੁਣ ਅਮਰੀਕਾ ਦੇ 96 ਗੁਰਦੁਆਰਾ ਸਾਹਿਬ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ

ਕੈਨੇਡਾ, ਇੰਗਲੈਂਡ ਤੋਂ ਬਾਅਦ ਹੁਣ ਅਮਰੀਕਾ ਦੇ 96 ਗੁਰਦੁਆਰਾ ਸਾਹਿਬ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ

ਕੈਨੇਡਾ, ਇੰਗਲੈਂਡ ਤੋਂ ਬਾਅਦ ਹੁਣ ਅਮਰੀਕਾ ਦੇ 96 ਗੁਰਦੁਆਰਾ ਸਾਹਿਬ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ
January 08
13:30 2018

ਨਿਊਯਾਰਕ, 8 ਜਨਵਰੀ (ਪੰਜਾਬ ਮੇਲ)- ਬੀਤੇ ਦਿਨ ਐਤਵਾਰ ਨੂੰ ਕੈਨੇਡਾ, ਇੰਗਲੈਂਡ ਤੋਂ ਬਾਅਦ ਹੁਣ ਅਮਰੀਕਾ ਦੀਆਂ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਪੰਥਕ ਜੱਥੇਬੰਦੀਆਂ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ‘ਤੇ ਫੈਸਲਾ ਕੀਤਾ ਹੈ ਕਿ 96 ਗੁਰਦੁਆਰਾ ਸਾਹਿਬ ਵਿਚ ‘ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਹਿੱਤਾਂ ਦੀ ਪ੍ਰਤੀਨਿੱਧਤਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਅਮਰੀਕਾ ਦੇ ਗੁਰਦੁਆਰਿਆਂ ਵਿਚ ਦਾਖਲੇ, ਨਗਰ ਕੀਰਤਨਾਂ, ਸਮੇਤ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਇਜਾਜਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਸਿੱਖ ਫੈਡਰੇਸ਼ਨ ਯੂ.ਕੇ. ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਹੈ।
ਉਥੇ ਹੀ ਇਸ ਸਬੰਧੀ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਅਮਰੀਕੀ ਸਿੱਖ ਕੋਆਰਡੀਨੇਸ਼ਨ ਕਮੇਟੀ ਤੇ ਕਨਵੀਨਰ ਸ. ਹਿੰਮਤ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਇਸ ਕਰਕੇ ਕੀਤਾ ਹੈ ਕਿਉਂਕਿ ਭਾਰਤ ਸਰਕਾਰ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ 40 ਹੋਰ ਗੁਰਦੁਆਰਿਆਂ ‘ਤੇ ਹੋਏ ਹਮਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਬਾਹੀ, ਨਵੰਬਰ 1984 ਵਿਚ ਦਿੱਲੀ ਅਤੇ ਪੂਰੇ ਭਾਰਤ ਵਿਚ ਸਿੱਖ ਕਤਲੇਆਮ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਖੇਤੀਬਾੜੀ ਉੱਤਪਾਦਾਂ ਦੀ ਲਗਾਤਾਰ ਲੁੱਟ-ਮਾਰ ਅਤੇ ਦਹਾਕਿਆਂ ਤੋਂ ਜਾਰੀ ਪੰਜਾਬ ਦੇ ਸਿੱਖਾਂ ਦੀਆਂ ਵਾਧੂ-ਜੁਡੀਸ਼ੀਅਲ ਕਤਲਾਂ ਲਈ ਜਿੰਮੇਵਾਰ ਹੈ। ਇਸੇ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਕੇ ਭਾਰਤ ਸਰਕਾਰ ਕੈਦੀਆਂ ਦੀ ਕਾਲ-ਕੋਠੜੀ ਅੰਦਰ ਬੇੜ੍ਹੀਆਂ ਵਿਚ ਜਕੜ੍ਹੇ ਅਤੇ ਡਾਕਟਰੀ ਇਲਾਜ ਤੋਂ ਵਾਂਝਿਆਂ ਕਰ ਕੇ ਨਜ਼ਰਬੰਦ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤ ਸਰਕਾਰ ਭਾਰਤੀ ਜੇਲਾਂ ਵਿਚ ਬੰਦ ਸਿੱਖ ਰਾਜਨੀਤਕ ਕੈਦੀਆਂ ਨੂੰ ਜੇਲ ਦੇ ਨਿਯਮਾਂ ਮੁਤਾਬਕ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਗ਼ੈਰਸੰਵਿਧਾਨਕ ਤਰੀਕੇ ਨਾਲ ਕੈਦ ਵਿਚ ਰੱਖ ਰਹੀ ਹੈ। ਭਾਰਤੀ ਸਰਕਾਰ ਸਿੱਖ ਨੌਜਵਾਨਾਂ ਦੀਆਂ ਗ਼ੈਰ-ਕਾਨੂੰਨੀ ਗ੍ਰਿਫਤਾਰੀਆਂ ਅਤੇ ਪੁਲਸ ਵੱਲੋਂ ਸਿੱਖ ਕਾਰਕੁੰਨਾ ਉੱਤੇ ਅਣਮਨੁੱਖੀ ਤਸ਼ੱਦਦ ਕਰ ਕੇ ਦਹਿਸ਼ਤ ਭਰਿਆ ਮਾਹੌਲ ਪੈਦਾ ਕਰ ਰਹੀ ਹੈ। ਬੀ.ਜੇ.ਪੀ ਦੀ ਭਾਰਤੀ ਸਰਕਾਰ ਆਰ.ਐਸ.ਐਸ. ਦੇ ਹਿੰਦੂਤਵੀ (ਹਿੰਦੂ ਰਾਸ਼ਟਰ) ਦੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਹੋਰ ਸਾਰੇ ਘੱਟ-ਗਿਣਤੀ ਧਰਮਾਂ ਨੂੰ ਆਪਣੇ ਅਧੀਨ ਕਰ ਰਹੀ ਹੈ। ਭਾਰਤੀ ਸੰਵਿਧਾਨ, ਆਰਟੀਕਲ 25 ਬੀ ਤਹਿਤ ਸਿੱਖ ਧਰਮ ਨੂੰ ਵੱਖਰੇ ਧਰਮ ਵਜੋਂ ਮਾਨਤਾ ਨਹੀਂ ਦਿੰਦਾ ਅਤੇ ਸਿੱਖ ਧਰਮ ਨੂੰ ਹਿੰਦੂ ਧਰਮ ਨਾਲ ਹੀ ਜੋੜਿਆ ਜਾਂਦਾ ਹੈ ਜਦ ਕਿ ਸਿੱਖ ਇਕ ਵੱਖਰੀ ਕੌਮ ਹੈ। ਇਹ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਇਹ ਫੈਸਲਾ ਅੱਜ ਤੋਂ ਹੀ ਲਾਗੂ ਕੀਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article