PUNJABMAILUSA.COM

ਕੈਨੇਡਾ ਚੋਣਾਂ ‘ਚ ਅਹਿਮ ਭੂਮਿਕਾ ਨਿਭਾਉਣਗੇ ਪੰਜਾਬੀ

ਕੈਨੇਡਾ ਚੋਣਾਂ ‘ਚ ਅਹਿਮ ਭੂਮਿਕਾ ਨਿਭਾਉਣਗੇ ਪੰਜਾਬੀ

ਕੈਨੇਡਾ ਚੋਣਾਂ ‘ਚ ਅਹਿਮ ਭੂਮਿਕਾ ਨਿਭਾਉਣਗੇ ਪੰਜਾਬੀ
October 07
17:30 2019

-ਬ੍ਰਿਟਿਸ਼ ਕੋਲੰਬੀਆ ‘ਚ 4 ਪੰਜਾਬੀ ਦੇਣਗੇ ਸਖ਼ਤ ਟੱਕਰ
ਓਟਵਾ, 7 ਅਕਤੂਬਰ (ਪੰਜਾਬ ਮੇਲ)-ਕੈਨੇਡਾ ‘ਚ 21 ਅਕਤੂਬਰ ਨੂੰ ਆਮ ਚੋਣਾਂ ਹੋਣੀਆਂ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਸਾਖ ਬਚਾਉਣ ਲਈ ਪੂਰੀ ਮਿਹਨਤ ਕਰ ਰਹੇ ਹਨ। ਇਨ੍ਹਾਂ ਚੋਣਾਂ ‘ਚ ਪੰਜਾਬੀਆਂ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ, ਭਾਵੇਂ ਉਹ ਵੋਟਰ ਹੋਣ ਜਾਂ ਐੱਮ.ਪੀ. ਅਹੁਦੇ ਦੇ ਉਮੀਦਵਾਰ। ਇਨ੍ਹਾਂ ਚੋਣਾਂ ਕਾਰਨ ਹੀ ਪੰਜਾਬ ‘ਚ ਵੀ ਅਰਦਾਸਾਂ ਹੋ ਰਹੀਆਂ ਹਨ ਕਿਉਂਕਿ ਇਸ ਵਾਰ ਵੱਡੀ ਗਿਣਤੀ ‘ਚ ਪੰਜਾਬੀ ਚੋਣ ਮੈਦਾਨ ‘ਚ ਹਨ । ਬ੍ਰਿਟਿਸ਼ ਕੋਲੰਬੀਆ ਸੂਬੇ ਨੂੰ ਪੰਜਾਬੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਸਰੀ ਸੈਂਟਰ ਸੀਟ ਤੋਂ 4 ਪਾਰਟੀਆਂ ਨੇ ਪੰਜਾਬੀ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਇਸ ਹਲਕੇ ‘ਚ ਕੁੱਲ 68,719 ਵੋਟਰ ਹਨ, ਜਿਨ੍ਹਾਂ ‘ਚੋਂ 25,000 ਪੰਜਾਬੀ ਹਨ।
ਸਰੀ ਸੈਂਟਰ ਸੰਸਦੀ ਸੀਟ ਲਈ ਲਿਬਰਲ ਪਾਰਟੀ ਨੇ ਰਣਦੀਪ ਸਿੰਘ ਸਰਾਏ, ਕੰਜ਼ਰਵੇਟਿਵ ਪਾਰਟੀ ਨੇ ਟੀਨਾ ਬੈਂਸ, ਐੱਨ. ਡੀ. ਪੀ. ਵਲੋਂ ਸੁਰਜੀਤ ਸਰਾਂ ਅਤੇ ‘ਪੀਪਲਜ਼ ਪਾਰਟੀ ਆਫ ਕੈਨੇਡਾ’ ਨੇ ਜਸਵਿੰਦਰ ਸਿੰਘ ਦਿਲਾਵਰੀ ਨੂੰ ਮੈਦਾਨ ‘ਚ ਉਤਾਰਿਆ ਹੈ। ਵੱਖ-ਵੱਖ ਪਾਰਟੀਆਂ ਨੇ ਪੰਜਾਬੀਆਂ ਨੂੰ ਹੀ ਪੰਜਾਬੀਆਂ ਵਿਰੁੱਧ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਕੋਈ ਵੀ ਪਾਰਟੀ ਪੰਜਾਬੀਆਂ ਦੀ ਇਹ ਸੀਟ ਨੂੰ ਗੁਆਉਣਾ ਨਹੀਂ ਚਾਹੁੰਦੀ।
ਜ਼ਿਕਰਯੋਗ ਹੈ ਕਿ ਜ਼ਿਲਾ ਜਲੰਧਰ ਦੇ ਕਰਤਾਰਪੁਰ ਨੇੜਲੇ ਪਿੰਡ ਸਰਾਏ ਦੇ ਰਣਦੀਪ ਸਰਾਏ ਦੂਜੀ ਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜਮਾਉਣ ਲਈ ਉੱਤਰੇ ਹਨ। ਰਾਜਨੀਤੀ ‘ਚ ਆਉਣ ਤੋਂ ਪਹਿਲਾਂ ਉਹ ਵਕੀਲ ਸਨ। ਟੀਨਾ ਦਾ ਪਿਛੋਕੜ ਅੰਮ੍ਰਿਤਸਰ ਤੋਂ ਹੈ ਤੇ ਉਹ ਪਹਿਲੀ ਵਾਰ ਚੋਣ ਲੜ ਰਹੇ ਹਨ। ਉਹ 25 ਸਾਲਾਂ ਤੋਂ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਹੁਦਿਆਂ ‘ਤੇ ਕੰਮ ਕਰ ਰਹੀ ਹੈ। ਸੁਰਜੀਤ ਸਿੰਘ ਸਰਾਂ ਵੀ ਪਹਿਲੀ ਵਾਰ ਚੋਣ ਮੈਦਾਨ ‘ਚ ਉੱਤਰੇ ਹਨ। ਉਂਝ ਉਹ ਪਿਛਲੇ 17 ਸਾਲਾਂ ਤੋਂ ਕੈਨੇਡਾ ਦੇ ਮਨੁੱਖੀ ਸਰੋਤ ਮਹਿਕਮੇ ‘ਚ ਨੌਕਰੀ ਕਰ ਰਹੇ ਹਨ। ਜਸਵਿੰਦਰ ਸਿੰਘ ਪੱਤਰਕਾਰੀ ਤੋਂ ਸਿਆਸਤ ਵੱਲ ਆਏ ਹਨ। ਹੁਣ ਦੇਖਣਾ ਹੋਵੇਗਾ ਕਿ ਲੋਕ ਕਿਸ ਪੰਜਾਬੀ ਸਿਰ ਜਿੱਤ ਦਾ ਤਾਜ ਪਹਿਨਾਉਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article