PUNJABMAILUSA.COM

ਕੈਨੇਡਾ ਚੋਣਾਂ; 338 ਸੀਟਾਂ ਤੋਂ 2146 ਉਮੀਦਵਾਰਾਂ ਦੀ ਸੂਚੀ ਜਾਰੀ

ਕੈਨੇਡਾ ਚੋਣਾਂ; 338 ਸੀਟਾਂ ਤੋਂ 2146 ਉਮੀਦਵਾਰਾਂ ਦੀ ਸੂਚੀ ਜਾਰੀ

ਕੈਨੇਡਾ ਚੋਣਾਂ; 338 ਸੀਟਾਂ ਤੋਂ 2146 ਉਮੀਦਵਾਰਾਂ ਦੀ ਸੂਚੀ ਜਾਰੀ
October 09
10:03 2019

– ਲਿਬਰਲ ਤੇ ਕੰਜ਼ਰਵੇਟਿਵ ਪਾਰਟੀ ਵਿਚਕਾਰ ਸਖ਼ਤ ਟੱਕਰ
ਵਿਨੀਪੈਗ, 9 ਅਕਤੂਬਰ (ਪੰਜਾਬ ਮੇਲ)- ਕੈਨੇਡਾ ‘ਚ 21 ਅਕਤੂਬਰ ਨੂੰ ਹੋਣ ਵਾਲੀ ਸੰਸਦੀ ਚੋਣ ਵਿਚ ਇਲੈੱਕਸ਼ਨ ਕੈਨੇਡਾ (ਚੋਣ ਕਮਿਸ਼ਨ) ਵੱਲੋਂ ਕੁੱਲ 338 ਸੀਟਾਂ ਤੋਂ 2146 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰਾਂ ਨੂੰ ਪ੍ਰਵਾਨਗੀ ਦੇ ਕੇ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੈਨੇਡਾ ‘ਚ 21 ਰਾਜਨੀਤਿਕ ਪਾਰਟੀਆਂ ਰਜਿਸਟਰਡ ਹਨ। ਹਾਲੇ ਤੱਕ ਸਰਵੇਖਣਾਂ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਦਿਖਾਈ ਨਹੀਂ ਦੇ ਰਿਹਾ ਹੈ। ਹਾਲ ਦੀ ਘੜੀ ਲਿਬਰਲ ਤੇ ਕੰਜ਼ਰਵੇਟਿਵ ਪਾਰਟੀ ਵਿਚਕਾਰ ਸਖ਼ਤ ਟੱਕਰ ਮੰਨੀ ਜਾ ਰਹੀ ਹੈ। ਜੇ ਲਿਬਰਲ ਪਾਰਟੀ ਨੂੰ ਪੂਰਾ ਬਹੁਮਤ ਨਹੀਂ ਮਿਲਦਾ, ਤਾਂ ਉਹ ਐੱਨ.ਡੀ.ਪੀ. ਪਾਰਟੀ ਤੋਂ ਸਮਰਥਨ ਲੈ ਸਕਦੀ ਹੈ। ਜੇ ਲਿਬਰਲ ਐੱਨ.ਡੀ.ਪੀ. ਦੀ ਮਦਦ ਨਾਲ ਸਰਕਾਰ ਬਣਾਉਂਦੀ ਹੈ, ਤਾਂ ਕੈਨੇਡਾ ਦੇ ਇਤਿਹਾਸ ‘ਚ ਪਹਿਲਾ ਸਿੱਖ ਉਪ ਪ੍ਰਧਾਨ ਮੰਤਰੀ ਜਗਮੀਤ ਸਿੰਘ ਦੇ ਰੂਪ ‘ਚ ਹੋ ਸਕਦਾ ਹੈ।
ਮੈਨੀਟੋਬਾ ਦੀਆਂ 14 ਸੀਟਾਂ ਤੋਂ ਕੰਜ਼ਰਵੇਟਿਵ ਪਾਰਟੀ ਅੱਗੇ ਚੱਲ ਰਹੀ ਹੈ। ਲਿਬਰਲ ਪਾਰਟੀ ਦੀ ਵਿਨੀਪੈੱਗ ਦੇ ਸ਼ਹਿਰੀ ਇਲਾਕੇ ਡਾਊਨ ਟਾਊਨ ‘ਚ ਘਟੀ ਲੋਕਪ੍ਰਿਅਤਾ ਉਨ੍ਹਾਂ ਲਈ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਵਿਨੀਪੈੱਗ ਨਾਰਥ ਤੋਂ ਲਿਬਰਲ ਪਾਰਟੀ ਐੱਨ.ਡੀ.ਪੀ. ਤੋਂ ਅੱਗੇ ਚੱਲ ਰਹੀ ਹੈ। ਇਸ ਹਲਕੇ ਤੋਂ ਪੰਜਾਬੀ ਵੋਟ ਜਿੱਤ ਹਾਰ ਵਿਚ ਵੱਡਾ ਯੋਗਦਾਨ ਪਾਵੇਗੀ। ਇਕ ਫਰਮ ਦੇ ਸਰਵੇਖਣ ਅਨੁਸਾਰ ਵਿਨੀਪੈੱਗ ‘ਚ ਲਿਬਰਲ ਨੂੰ 33 ਫ਼ੀਸਦੀ, ਕੰਜ਼ਰਵੇਟਿਵ ਨੂੰ 32 ਫ਼ੀਸਦੀ ਅਤੇ ਐੱਨ.ਡੀ.ਪੀ. ਨੂੰ 24 ਫ਼ੀਸਦੀ ਲੋਕਾਂ ਦੀ ਹਮਾਇਤ ਮਿਲੀ। ਸਰਵੇ ਅਨੁਸਾਰ ਐੱਨ.ਡੀ.ਪੀ. ਤੀਜੇ ਸਥਾਨ ‘ਤੇ ਚੱਲ ਰਹੀ ਹੈ। ਮੈਨੀਟੋਬਾ ਯੂਨੀਵਰਸਿਟੀ ਦੇ ਰਾਜਨੀਤਿਕ ਅਧਿਐਨ ਦੇ ਪ੍ਰੋਫੈਸਰ ਪੋਲ ਥਾਮਸ ਨੇ ਕਿਹਾ ਤਕਰੀਬਨ 17 ਪ੍ਰਤੀਸ਼ਤ ਲੋਕ ਫ਼ਿਲਹਾਲ ਵੋਟ ਪਾਉਣ ਲਈ ਸਪੱਸ਼ਟ ਨਹੀਂ ਹਨ। ਜ਼ਿਕਰਯੋਗ ਹੈ ਕਿ ਨੇਤਾਵਾਂ ਵੱਲੋਂ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਨਵੇਂ-ਨਵੇਂ ਐਲਾਨ ਕੀਤਾ ਜਾ ਰਹੇ ਹਨ, ਪਰ ਮੁੱਖ ਮੁੱਦਿਆਂ ‘ਤੇ ਕੋਈ ਵੀ ਧਿਆਨ ਨਹੀਂ ਦੇ ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article