PUNJABMAILUSA.COM

ਕੈਨੇਡਾ ‘ਚ ਅੱਗ ‘ਤੇ ਕਾਬੂ ਪਾਉਣ ਲਈ ਲੱਗ ਸਕਦੇ ਹਨ ਕਈ ਮਹੀਨੇ!

ਕੈਨੇਡਾ ‘ਚ ਅੱਗ ‘ਤੇ ਕਾਬੂ ਪਾਉਣ ਲਈ ਲੱਗ ਸਕਦੇ ਹਨ ਕਈ ਮਹੀਨੇ!

ਕੈਨੇਡਾ ‘ਚ ਅੱਗ ‘ਤੇ ਕਾਬੂ ਪਾਉਣ ਲਈ ਲੱਗ ਸਕਦੇ ਹਨ ਕਈ ਮਹੀਨੇ!
May 08
19:36 2016

aag
ਕੈਲਗਰੀ, 8 ਮਈ (ਪੰਜਾਬ ਮੇਲ)- ਕੈਨੇਡਾ ਦੇ ਅਲਬਰਟਾ ਰਾਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਥੋਂ ਦੇ ਆਇਲ ਸੈਂਡ ਟਾਊਨ ਵਿਚ ਲੱਗ ਭਿਆਨਕ ਅੱਗ ਉੱਤੇ ਕਾਬੂ ਪਾਉਣ ਵਿਚ ਕਈ ਮਹੀਨੇ ਦਾ ਸਮਾਂ ਲੱਗ ਸਕਦਾ ਹੈ। ਇੱਥੋਂ ਦੇ ਜੰਗਲਾਂ ਵਿਚ ਲੱਗੀ ਇਹ ਅੱਗ ਬੇਹੱਦ ਤੇਜ਼ੀ ਨਾਲ ਵਧ ਰਹੀ ਹੈ। ਸ਼ੱਕ ਹੈ ਕਿ ਇਹ ਅੱਗ ਦੇਖਣ ਵਿਚ ਜਿੰਨੀ ਵੱਡੀ ਲੱਗ ਰਹੀ ਹੈ, ਅਸਲ ਵਿਚ ਉਸ ਤੋਂ ਕਿਤੇ ਜ਼ਿਆਦਾ ਵੱਡੀ ਹੋ ਸਕਦੀ ਹੈ। ਇਸ ਖੇਤਰ ਵਿਚ ਆਇਲ ਸੈਂਡ ਦੀ ਇਕ ਕਾਫੀ ਵੱਡੀ ਖਾਨ ਹੈ। ਡਰ ਹੈ ਕਿ ਅੱਗ ਫੈਲਦੇ ਹੋਏ ਇੱਥੇ ਅਤੇ ਗੁਆਂਢੀ ਰਾਜ ਵਿਚ ਵੀ ਪਹੁੰਚ ਸਕਦੀ ਹੈ। ਅਲਬਰਟਾ ਸਰਕਾਰ ਦਾ ਕਹਿਣਾ ਹੈ ਕਿ ਰਾਜ ਵਿਚ ਲੱਗੀ ਇਹ ਅੱਗ ਐਤਵਾਰ ਤੱਕ 494,211 ਏਕੜ ਜ਼ਮੀਨ ਤੱਕ ਫੈਲ ਚੁੱਕੀ ਹੈ। ਗਰਮੀ, ਵਧਦੇ ਤਾਪਮਾਨ, ਸੁੱਕਾ ਵਾਤਾਵਰਨ ਅਤੇ ਤੇਜ਼ ਹਵਾ ਦੇ ਕਾਰਨ ਇਸ ਅੱਗ ਦੇ ਬੇਹੱਦ ਤੇਜ਼ੀ ਨਾਲ ਫੈਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਲਬਰਟਾ ਵਣ ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੰਗਲੀ ਇਲਾਕਿਆਂ ਵਿਚ ਲੱਗੀ ਇਸ ਤਰ੍ਹਾਂ ਦੀ ਅੱਗ ਬੁਝਾਉਣ ਕਈ ਮਹੀਨਿਆਂ ਦਾ ਸਮਾਂ ਲੱਗਣਾ ਆਮ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਅੱਗ ਉੱਤੇ ਆਸਾਨੀ ਨਾਲ ਅਤੇ ਛੇਤੀ ਕਾਬੂ ਪਾਉਣਾ ਸੰਭਵ ਨਹੀਂ ਹੈ। ਅਧਿਕਾਰੀਆਂ ਨੇ ਇਸ ਇਲਾਕੇ ਅਤੇ ਆਲੇ-ਦੁਆਲੇ ਦੀਆਂ ਥਾਵਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਬਾਹਰ ਕੱਢਿਆ ਹੈ। ਸ਼ਨਿੱਚਰਵਾਰ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਇਹ ਅੱਗ ਪਿਛਲੇ ਐਤਵਾਰ ਨੂੰ ਲੱਗੀ ਸੀ। ਇਸ ਵਿਚ ਹਾਲਾਂਕਿ ਕਿਸੇ ਦੇ ਮਾਰੇ ਜਾਣ ਦੀ ਖਬਰ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਇਲ ਸੈਂਡ ਮਾਈਨ ਦੀ ਏਅਰ ਫੀਲਡ ਤੋਂ ਪਿਛਲੇ ਦੋ ਦਿਨ ਦੇ ਅੰਦਰ ਹੀ ਲਗਭਗ 12000 ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਬਾਹਰ ਕੱਢਿਆ ਗਿਆ ਹੈ। ਕਰੀਬ 7000 ਲੋਕਾਂ ਨੂੰ ਪੁਲਿਸ ਨੇ ਸੜਕੀ ਰਸਤਿਓਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਅੱਜ ਸਾਰੇ ਬਚੇ ਲੋਕਾਂ ਨੂੰ ਬਾਹਰ ਕੱਢ ਲਵੇਗਾ। ਇਸ ਅੱਗ ਨਾਲ ਕੈਨੇਡਾ ਵਿਚ ਤੇਲ ਉਤਪਾਦਨ ਦਾ ਇਕ ਚੌਥਾਈ ਤੋਂ ਵੱਧ ਹਿੱਸਾ ਠੱਪ ਹੋ ਗਿਆ ਹੈ। ਸਾਊਦੀ ਅਰਬ ਅਤੇ ਵੈਨੇਜੁਏਲਾ ਤੋਂ ਬਾਅਦ ਦੁਨੀਆ ਵਿਚ ਸਭ ਤੋਂ ਵੱਧ ਤੇਲ ਦਾ ਭੰਡਾਰ ਅਲਬਰਟਾ ਆਇਲ ਸੈਂਡ ਵਿਚ ਹੀ ਪਾਇਆ ਜਾਂਦਾ ਹੈ। ਇਸ ਅੱਗ ਵਿਚ ਹੁਣ ਤੱਕ 1600 ਤੋਂ ਵੱਧ ਘਰ ਸੜ ਕੇ ਸੁਆਹ ਹੋ ਚੁੱਕੇ ਹਨ। ਮੌਸਮ ਵਿਭਾਗ ਦੀ ਸੰਭਾਵਨਾ ਵਿਚ ਕਿਹਾ ਗਿਆ ਹੈ ਕਿ ਅਗਲੇ 2-3 ਦਿਨਾਂ ਵਿਚ ਤਾਪਮਾਨ ਘਟੇਗਾ, ਜਿਸ ਕਾਰਨ ਅੱਗ ਦੀਆਂ ਲਪਟਾਂ ਘਟ ਸਕਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article