ਕੈਨੇਡਾ ‘ਚ ਭਾਰਤੀ ਮੂਲ ਦਾ ਵਿਅਕਤੀ ਇੰਟਰਨੈਸ਼ਨਲ ਟੈਲੀ ਸਕੈਮ ਦੇ ਦੋਸ਼ ‘ਚ ਗ੍ਰਿਫ਼ਤਾਰ

83
Share

ਮਿਸੀਸਾਗਾ, 20 ਅਕਤੂਬਰ (ਪੰਜਾਬ ਮੇਲ)- ਕੈਨੇਡਾ ‘ਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਅੰਤਰਰਾਸ਼ਟਰੀ ਟੈਲੀਫੋਨ ਘਪਲਿਆਂ ਦੀ ਇਕ ਲੜੀ ਵਿਚ ਸ਼ਮੂਲੀਅਤ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਓਨਟਾਰੀਓ ਦੇ ਮਿਸੀਸਾਗਾ ਦੇ ਵਸਨੀਕ ਨਮਨ ਗ੍ਰੋਵਰ (22) ‘ਤੇ 5,000 ਤੋਂ ਵਧੇਰੇ ਅਮਰੀਕੀ ਡਾਲਰ ਦੀ ਧੋਖਾਧੜੀ, ਅਪਰਾਧ ਦੀ ਆਮਦਨ ਰੱਖਣ ਅਤੇ ਮਨੀ ਲਾਂਡਰਿੰਗ ਦਾ ਦੋਸ਼ ਲਗਾਇਆ ਗਿਆ ਹੈ।
ਰੋਇਲ ਕੈਨੇਡੀਅਨ ਮਾਊਂਟਡ ਪੁਲਿਸ (ਆਰ.ਸੀ.ਐੱਮ.ਪੀ.) ਵੱਲੋਂ ਗ੍ਰੋਵਰ ਦੇ ਖਿਲਾਫ਼ ਦੇਸ਼ ਪੱਧਰੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਦੇ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ। ਕੈਨੇਡੀਅਨ ਪੁਲਿਸ ਨੇ 14 ਅਕਤੂਬਰ ਨੂੰ ਟਵੀਟ ਕਰ ਕੇ ਗ੍ਰੋਵਰ ਦੇ ਖਿਲਾਫ਼ ਵਾਰੰਟ ਜਾਰੀ ਕਰਨ ਦੀ ਜਾਣਕਾਰੀ ਦਿੱਤੀ ਸੀ।


Share