PUNJABMAILUSA.COM

ਕੈਨੇਡਾ ‘ਚ ਰਹਿ ਰਹੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਜਲਦ ਮਿਲੇਗਾ ਓਪਨ ਵਰਕ ਪਰਮਿਟ

ਕੈਨੇਡਾ ‘ਚ ਰਹਿ ਰਹੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਜਲਦ ਮਿਲੇਗਾ ਓਪਨ ਵਰਕ ਪਰਮਿਟ

ਕੈਨੇਡਾ ‘ਚ ਰਹਿ ਰਹੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਜਲਦ ਮਿਲੇਗਾ ਓਪਨ ਵਰਕ ਪਰਮਿਟ
February 07
14:40 2019

ਟੋਰਾਂਟੋ, 7 ਫਰਵਰੀ (ਪੰਜਾਬ ਮੇਲ)-ਕੈਨੇਡਾ ਵਿਚ ਰਹਿ ਰਹੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਛੇਤੀ ਹੀ ਓਪਨ ਵਰਕ ਪਰਮਿਟ ਲਈ ਅਰਜ਼ੀ ਦਾਇਰ ਕਰਨ ਦੀ ਇਜਾਜਤ ਦਿੱਤੀ ਜਾ ਸਕਦੀ ਹੈ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਮੰਤਰਾਲੇ ਨੇ ਹਾਲ ਹੀ ਵਿਚ ਤਜਵੀਜ਼ਸ਼ੁਦਾ ਨਿਯਮਾਂ ਬਾਰੇ ਸਲਾਹ ਮਸ਼ਵਰਾ ਕਰ ਲਿਆ ਹੈ। ਜਿਸ ਤਹਿਤ ਕੰਮ ਕਰਨ ਵਾਲੇ ਸਥਾਨ ਉਤੇ ਗਲਤ ਸਲੂਕ ਦਾ ਸਾਹਮਣਾ ਕਰ ਰਹੇ ਕਿਰਤੀ ਓਪਨ ਵਰਕ ਪਰਮਿਟ ਲਈ ਬਿਨੈ ਕਰ ਸਕਣਗੇ।
ਮੌਜੂਦਾ ਸਮੇਂ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਸਿਰਫ ਕਲੋਜ਼ਡ ਭਾਵ ਬੰਦ ਵਰਕਰ ਪਰਮਿਟ ਹੀ ਜਾਰੀ ਕੀਤੇ ਜਾਂਦੇ ਹਨ ਜਿਸ ਰਾਹੀਂ ਸਬੰਧਤ ਕਾਮਾ ਇਕ ਖਾਸ ਰੋਜ਼ਗਾਰਦਾਤਾ ਨਾਲ ਬੱਝ ਜਾਂਦਾ ਹੈ। ਕੈਨਾਡਾ ਸਰਕਾਰ ਦਾ ਮੰਨਣਾ ਹੈ ਕਿ ਵਿਦੇਸ਼ੀ ਕਾਮਿਆਂ ਨਾਲ ਕੰਮ ਵਾਲੇ ਸਥਾਨ ਉਤੇ ਬਦਤਰ ਸਲੂਕ ਦੀ ਸੰਭਾਵਨਾ ਹਰ ਵੇਲੇ ਬਣੀ ਰਹਿੰਦੀ ਹੈ। ਰੋਜ਼ਗਾਰਦਾਤਾ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਣ ਵਾਲਿਆਂ ਵਿਚ ਕੇਅਰਗਿਵਰਜ਼ ਦੀ ਗਿਣਤੀ ਕਾਫੀ ਵੱਧ ਹੁੰਦੀ ਹੈ। ਅਜਿਹੇ ਹਾਲਾਤ ਦਾ ਸਾਹਮਣਾ ਮਰਦਾਂ ਨਾਲੋਂ ਵੀ ਵੱਧ ਔਰਤਾਂ ਨੂੰ ਕਰਨਾ ਪੈਂਦਾ ਹੈ। ਲੋਕਾਂ ਦੇ ਘਰਾਂ ਵਿਚ ਜਾ ਕੇ ਸਿਹਤ ਅਤੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਵੀ ਨਹੀਂ ਕੀਤੀ ਜਾ ਸਕਦੀ। ਬਿਨ੍ਹਾਂ ਸ਼ੱਕ ਫੈਡਰਲ ਸਰਕਾਰ ਦਾ ਤਾਜ਼ਾ ਕਦਮ ਆਰਜ਼ੀ ਵਿਦੇਸ਼ੀ ਕਾਮਿਆਂ ਦੀਆਂ ਚਿੰਤਾਵਾਂ ਦੂਰ ਕਰਨ ਵਿਚ ਸਹਾਈ ਸਾਬਤ ਹੋਵੇਗਾ। ਨਵੇਂ ਨਿਯਮਾਂ ਮੁਤਾਬਕ ਇਹ ਲਾਭ ਉਨ੍ਹਾਂ ਕਾਮਿਆਂ ਨੂੰ ਮਿਲੇਗਾ ਜਿਨ੍ਹਾਂ ਕੋਲ ਵੈਧ ਵਰਕ ਪਰਮਿਟ ਹੋਵੇ ਜਾਂ ਰੀਨਿਊ ਕਰਵਾਉਣ ਲਈ ਅਰਜ਼ੀ ਫਾਇਲ ਕੀਤੀ ਹੋਵੇ। ਇਸ ਮਾਮਲੇ ਵਿਚ ਨੈਨੀਆਂ ਨੂੰ ਛੋਟ ਦਿੱਤੀ ਗਈ ਹੈ। ਫਿਰ ਵੀ ਨਵੇਂ ਨਿਯਮਾਂ ਵਿਚ ਇਹ ਜ਼ਿਕਰ ਨਹੀਂ ਕੀਤਾ ਗਿਆ ਕਿ ਕਾਮੇ ਵੱਲੋਂ ਕੰਮ ਵਾਲੀ ਥਾਂ ਉਤੇ ਧੱਕੇਸ਼ਾਹੀ ਦੀ ਸ਼ਿਕਾਇਤ ਕੀਤੇ ਜਾਣ ਉਤੇ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।
ਉਦਾਹਰਨ ਦੇ ਤੌਰ ਉਤੇ ਜੇਕਰ ਇਕ ਨੈਨੀ ਆਪਣੇ ਕੰਮ ਵਾਲੇ ਸਥਾਨ ਉਤੇ ਉਸ ਨਾਲ ਹੋ ਰਹੀ ਬਦਸਲੂਕੀ ਦੀ ਸ਼ਿਕਾਇਤ ਕਰਦੀ ਹੈ ਤਾਂ ਉਸ ਕੋਲ ਕੋਈ ਵੀ ਕੰਮ ਦਾ ਤਜਰਬਾ ਨਹੀਂ ਰਹਿ ਜਾਂਦਾ। ਕੀ ਅਜਿਹੇ ਮਾਮਲੇ ਵਿਚ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਸਬੰਧਤ ਨੈਨੀ ਨੂੰ ਅਣਅਧਿਕਾਰਤ ਤਜਰਬੇ ਦੇ ਆਧਾਰ ਉਤੇ ਕੈਨੇਡਾ ਵਿਚ ਰਹਿਣ ਦੇ ਅਯੋਗ ਕਰਾਰ ਦੇਵੇਗਾ ਅਤੇ ਮੁਲਕ ਵਿਚੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਜਾਂ ਨਹੀਂ। ਅਜਿਹੇ ਸਵਾਲਾਂ ਦੇ ਜਵਾਬ ਅਜੇ ਨਹੀਂ ਮਿਲੇ ਹਨ ਪਰ ਵਿਭਾਗ ਜੇਕਰ ਓਪਨ ਵਰਕ ਪਰਮਿਟ ਦੇਣੇ ਸ਼ੁਰੂ ਕਰ ਦੇਵੇ ਤਾਂ ਅਜਿਹੇ ਸਵਾਲਾਂ ਦੇ ਜਵਾਬ ਆਉਣ ਵਾਲੇ ਸਮੇਂ ਵਿਚ ਮਿਲ ਸਕਦੇ ਹਨ ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article