PUNJABMAILUSA.COM

ਕੈਨੇਡਾ ‘ਚ ਵੀ ਖਤਰਨਾਕ ਅੱਤਵਾਦੀ ਹਮਲੇ ਦਾ ਖਤਰਾ

ਕੈਨੇਡਾ ‘ਚ ਵੀ ਖਤਰਨਾਕ ਅੱਤਵਾਦੀ ਹਮਲੇ ਦਾ ਖਤਰਾ

ਕੈਨੇਡਾ ‘ਚ ਵੀ ਖਤਰਨਾਕ ਅੱਤਵਾਦੀ ਹਮਲੇ ਦਾ ਖਤਰਾ
December 28
16:42 2017

ਓਟਵਾ, 28 ਦਸੰਬਰ (ਪੰਜਾਬ ਮੇਲ)-ਦਹਿਸ਼ਤਗਰਦਾਂ ਨੇ ਹਮਲਾ ਕਰਨ ਦੇ ਤੌਰ-ਤਰੀਕੇ ਬਦਲ ਲਏ ਹਨ ਅਤੇ ਹੁਣ ਛੁਰੇ ਜਾਂ ਵਾਹਨਾਂ ਦੀ ਵਰਤੋਂ ਕਰਦਿਆਂ ਸਾਧਾਰਨ ਤਰੀਕੇ ਨਾਲ ਘਾਤਕ ਹਮਲੇ ਕਰਨ ਦਾ ਰਾਹ ਅਖਤਿਆਰ ਕੀਤਾ ਜਾਂਦਾ ਹੈ। ਦੁਨੀਆਂ ਦੇ ਵੱਖ-ਵੱਖ ਹਿੱਸਿਆਂ ‘ਚ ਹੋ ਰਹੇ ਹਮਲਿਆਂ ਨੂੰ ਵੇਖਦਿਆਂ ਕੈਨੇਡਾ ‘ਚ ਅਜਿਹੀ ਘਟਨਾ ਵਾਪਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੈਨੇਡਾ ਦੇ ਲੋਕ ਸੁਰੱਖਿਆ ਮੰਤਰਾਲੇ ਵੱਲੋਂ ਜਾਰੀ ਸਾਲਾਨਾ ਰਿਪੋਰਟ ਮੁਤਾਬਕ ਅਜਿਹੇ ਗੈਰ-ਆਧੁਨਿਕ ਪਰ ਵੱਡਾ ਅਸਰ ਪਾਉਣ ਵਾਲੇ ਹਮਲੇ ਐਡਮਿੰਟਨ ਅਤੇ ਨਿਊ ਯਾਰਕ ਵਿਖੇ ਹੋ ਚੁੱਕੇ ਹਨ ਜਿਥੇ ਕ੍ਰਮਵਾਰ ਪੰਜ ਜਣੇ ਜ਼ਖਮੀ ਹੋ ਗਏ ਸਨ ਅਤੇ ਅੱਠ ਜਣਿਆਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਭਾਰੀ ਵਾਹਨ ਜਾਂ ਕਾਰ ਦੇ ਰੂਪ ‘ਚ ਸੰਭਾਵਿਤ ਹਥਿਆਰ ਹਾਸਲ ਕਰਨਾ ਬਹੁਤ ਸੌਖਾ ਹੈ ਅਤੇ ਇਸੇ ਕਾਰਨ ਇਨ੍ਹਾਂ ਰਾਹੀਂ ਹੋਣ ਵਾਲੇ ਹਮਲਿਆਂ ਨੂੰ ਰੋਕਣਾ ਵੀ ਬਹੁਤ ਮੁਸ਼ਕਲ ਹੁੰਦਾ ਹੈ। ਲੋਕ ਸੁਰੱਖਿਆ ਮੰਤਰੀ ਰਾਲਫ਼ ਗੁਲੇਡ ਨੇ ਕਿਹਾ ਕਿ ਕੈਨੇਡਾ ਨੂੰ ਅੱਤਵਾਦੀ ਹਮਲੇ ਦਾ ਮੁੱਖ ਖਤਰਾ ਇਸਲਾਮਿਕ ਸਟੇਟ ਜਾਂ ਹੋਰਨਾਂ ਦਹਿਸ਼ਤਗਰਦ ਜਥੇਬੰਦੀਆਂ ਦੀ ਵਿਚਾਰਧਾਰਾ ਤੋਂ ਪ੍ਰਭਾਵਤ ਕੱਟੜਪੰਥੀਆਂ ਤੋਂ ਹੈ। ਕੈਨੇਡਾ ‘ਚ ਮੌਜੂਦ ਕੁਝ ਨੌਜਵਾਨ ਆਨਲਾਈਨ ਪ੍ਰਚਾਰ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਅੱਤਵਾਦੀ ਜਥੇਬੰਦੀਆਂ ‘ਚ ਸ਼ਾਮਲ ਹੋਣ ਲਈ ਵਿਦੇਸ਼ ਜਾਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਕੈਨੇਡਾ ਨਾਲ ਸਬੰਧਤ 190 ਕੱਟੜਪੰਥੀ ਦੇ ਵਿਦੇਸ਼ ਧਰਤੀ ਅੱਤਵਾਦੀ ਸਮਗਰਮੀਆਂ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਤੋਂ ਇਲਾਵਾ ਸਰਕਾਰ 60 ਜਣਿਆਂ ਦੀ ਵਾਪਸੀ ਬਾਰੇ ਵੀ ਚੰਗੀ ਤਰ੍ਹਾਂ ਜਾਣਦੀ ਹੈ। ਕੈਨੇਡਾ ਨਾਲ ਸੰਬਧਤ ਦਹਿਸ਼ਤਗਰਦਾਂ ‘ਚੋਂ ਅੱਧੇ ਤੋਂ ਜ਼ਿਆਦਾ ਇਰਾਕ ਅਤੇ ਸੀਰੀਆ ‘ਚ ਹੋਣ ਦਾ ਅਨੁਮਾਨ ਹੈ ਅਤੇ ਪਿਛਲੇ ਦੋ ਸਾਲ ਦੌਰਾਨ ਕੈਨੇਡਾ ਨਾਲ ਸੰਬਧਤ ਦਹਿਸ਼ਤਗਰਦਾਂ ਦੀ ਗਿਣਤੀ ‘ਚ ਵਾਧਾ ਦਰਜ ਨਹੀਂ ਕੀਤਾ ਗਿਆ। ਰਿਪੋਰਟ ਮੁਤਾਬਕ ਦਹਿਤਸ਼ਗਰਦਾਂ ਵੱਲੋਂ ਸਾਈਬਰ ਹਮਲੇ ਕਰਨ ਦੀ ਕੋਸ਼ਿਸ਼ ਵੀ ਕਰਦੇ ਹਨ ਪਰ ਇਸ ਵਾਸਤੇ ਉਚ ਦਰਜੇ ਦੀ ਤਕਨੀਕ ਮੁਹਾਰਤ ਹੋਣੀ ਲਾਜ਼ਮੀ ਹੈ। ਕੈਨੇਡਾ ਅਤੀਤ ‘ਚ ਵੀ ਹਮਲਿਆਂ ਦੀ ਸਾਹਮਣਾ ਕਰ ਚੁੱਕਾ ਹੈ ਜਦੋਂ ਕਿਊਬਿਕ ਸਿਟੀ ਦੇ ਮਸਜਿਦ ‘ਚ ਗੋਲੀਬਾਰੀ ਦੌਰਾਨ ਛੇ ਜਣੇ ਮਾਰੇ ਗਏ ਸਨ ਅਤੇ ਬੁਰਕੀਨਾ ਫਾਸੋ ਵਿਖੇ ਹੋਏ ਮਾਰੂ ਹਮਲੇ ‘ਚ ਛੇ ਕੈਨੇਡੀਅਨਾਂ ਦੀ ਜਾਨ ਚਲੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article