PUNJABMAILUSA.COM

ਕੈਨੇਡਾ ‘ਚ ਸਿੱਖਾਂ ਨੇ ਗੱਡੇ ਸਿੱਖੀ ਸ਼ਾਨ ਦੇ ਝੰਡੇ

ਕੈਨੇਡਾ ‘ਚ ਸਿੱਖਾਂ ਨੇ ਗੱਡੇ ਸਿੱਖੀ ਸ਼ਾਨ ਦੇ ਝੰਡੇ

ਕੈਨੇਡਾ ‘ਚ ਸਿੱਖਾਂ ਨੇ ਗੱਡੇ ਸਿੱਖੀ ਸ਼ਾਨ ਦੇ ਝੰਡੇ
November 11
12:50 2015

13
-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਸਿੱਖ ਭਾਵੇਂ ਦੁਨੀਆ ਵਿਚ ਗਿਣਤੀ ਪੱਖੋਂ ਬਹੁਤ ਛੋਟੀ ਜਿਹੀ ਕੌਮ ਹੈ, ਪਰ ਇਹ ਪੂਰੀ ਦੁਨੀਆ ਵਿਚ ਫੈਲੀ ਹੋਈ ਹੈ। ਸਿੱਖਾਂ ਦਾ ਪੰਜਾਬ ਤੋਂ ਬਾਹਰਲੇ ਮੁਲਕਾਂ ਵਿਚ ਵਸਣ ਦਾ ਸਿਲਸਿਲਾ ਤਾਂ ਭਾਵੇਂ ਪਿਛਲੀ ਕਰੀਬ 1 ਸਦੀ ਤੋਂ ਵੀ ਪਹਿਲਾਂ ਹੋ ਗਿਆ ਸੀ, ਪਰ ਵੱਡੀ ਗਿਣਤੀ 20ਵੀਂ ਸਦੀ ਦੇ ਅਖੀਰਲੇ ਦਹਾਕਿਆਂ ਵਿਚ ਹੀ ਆਈ ਹੈ। ਪਿਛਲੇ 40-50 ਸਾਲ ਦੇ ਸਮੇਂ ਵਿਚ ਸਿੱਖਾਂ ਵੱਲੋਂ ਬਾਹਰਲੇ ਮੁਲਕਾਂ ਵਿਚ ਆ ਕੇ ਕਾਰੋਬਾਰ ਕਰਨ ਅਤੇ ਸਥਾਪਿਤ ਹੋਣ ਦਾ ਬਹੁਤ ਹੀ ਨਿਵੇਕਲਾ ਯਤਨ ਹੈ। ਪਹਿਲੀ ਗੱਲ ਤਾਂ ਇਹ ਕਿ ਪੰਜਾਬ ਤੋਂ ਪ੍ਰਵਾਸ ਕਰਕੇ ਬਾਹਰਲੇ ਮੁਲਕਾਂ ਵਿਚ ਪੁੱਜੇ ਸਿੱਖ ਕੋਈ ਵੱਡੇ ਪੂੰਜੀ ਨਿਵੇਸ਼ ਕਰਨ ਵਾਲੇ ਨਹੀਂ ਸਨ, ਸਗੋਂ ਆਮ ਕਰਕੇ ਵੱਡੀ ਗਿਣਤੀ ਪਿੰਡਾਂ ਵਿਚ ਖੇਤੀ ਜਾਂ ਹੋਰ ਛੋਟੇ-ਮੋਟੇ ਕੰਮ ਕਰਨ ਵਾਲੇ ਲੋਕ ਸਨ ਅਤੇ ਉਥੇ ਰੁਜ਼ਗਾਰ ਤੇ ਜੀਵਨ ਸੁਧਾਰਨ ਦੇ ਚੰਗੇ ਮੌਕੇ ਨਾ ਮਿਲਣ ਕਾਰਨ ਹੀ ਉਨ੍ਹਾਂ ਨੇ ਵਿਕਸਿਤ ਮੁਲਕਾਂ ਵੱਲ ਮੂੰਹ ਕੀਤਾ, ਵੱਡੀ ਗਿਣਤੀ ਲੋਕ ਅਜਿਹੇ ਵੀ ਹਨ, ਜਿਹੜੇ ਕੁਝ ਕੁ ਡਾਲਰ ਲੈ ਕੇ ਵੱਖ-ਵੱਖ ਦੇਸ਼ਾਂ ਵਿਚ ਜਹਾਜ਼ ਤੋਂ ਉਤਰੇ ਸਨ ਅਤੇ ਸਿੱਧੇ ਜਿਥੇ ਕਿਤੇ ਕੰਮ ਲੱਭਿਆ, ਉਥੇ ਮਜ਼ਦੂਰੀ ਕਰਨ ਲੱਗ ਪਏ। ਬੜੇ ਸਿਰੜ ਅਤੇ ਸਖ਼ਤ ਮਿਹਨਤ ਨਾਲ ਤਿੰਨ-ਚਾਰ ਦਹਾਕਿਆਂ ਵਿਚ ਹੀ ਪੰਜਾਬੀਆਂ ਨੇ ਅਮਰੀਕਾ, ਕੈਨੇਡਾ, ਇੰਗਲੈਂਡ ਅਤੇ ਹੋਰ ਯੂਰਪੀਅਨ ਮੁਲਕਾਂ ਵਿਚ ਆਪਣੇ ਆਪ ਨੂੰ ਸਥਾਪਿਤ ਕਰ ਲਿਆ। ਰੁਜ਼ਗਾਰ ਦੀ ਭਾਲ ਅਤੇ ਚੰਗਾ ਜੀਊਣ ਲਈ ਵਿਦੇਸ਼ਾਂ ਵਿਚ ਪੁੱਜੇ ਪੰਜਾਬੀ ਅੱਜ ਅਨੇਕਾਂ ਖੇਤਰਾਂ ਵਿਚ ਵੱਡੀਆਂ ਮੱਲ੍ਹਾਂ ਮਾਰੀ ਬੈਠੇ ਹਨ। ਵਿਕਸਿਤ ਮੁਲਕਾਂ ਵਿਚ ਪੰਜਾਬੀਆਂ ਨੇ ਮਜ਼ਦੂਰੀ ਤੋਂ ਕੰਮ ਸ਼ੁਰੂ ਕਰਕੇ ਅੱਜ ਵੱਡੇ-ਵੱਡੇ ਕਾਰੋਬਾਰ, ਸਨਅੱਤਾਂ ਅਤੇ ਹੋਰ ਬਿਜ਼ਨਸ ਸਥਾਪਿਤ ਕਰ ਲਏ ਹਨ। ਪਰ ਸਭ ਤੋਂ ਨਿਵੇਕਲੀ ਗੱਲ ਸਿੱਖਾਂ ਨੇ ਜੋ ਵਿਦੇਸ਼ਾਂ ਵਿਚ ਕਰ ਵਿਖਾਈ ਹੈ, ਉਹ ਹੈ ਕੁਝ ਦਹਾਕਿਆਂ ਵਿਚ ਹੀ ਕੈਨੇਡਾ ਦੀ ਪਾਰਲੀਮੈਂਟ ਅਤੇ ਵਜ਼ਾਰਤੀ ਮੰਡਲ ਵਿਚ ਵੱਡੀ ਪੱਧਰ ‘ਤੇ ਸ਼ਿਰਕਤ ਕਰਨਾ। ਪਿਛਲੇ ਕਰੀਬ ਦੋ ਦਹਾਕਿਆਂ ਤੋਂ ਕੈਨੇਡਾ ਦੀ ਸਿਆਸਤ ਵਿਚ ਪੰਜਾਬੀਆਂ ਨੇ ਸਰਗਰਮ ਹਿੱਸਾ ਲੈਣਾ ਸ਼ੁਰੂ ਕੀਤਾ। ਪਹਿਲਾਂ ਕਈ ਸੂਬਿਆਂ ਵਿਚ ਵਿਧਾਇਕ ਬਣੇ, ਫਿਰ ਕਈ ਮੰਤਰੀ ਵੀ ਬਣੇ। 2001 ਵਿਚ ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਮੂਲ ਦੇ ਉੱਜਲ ਦੋਸਾਂਝ ਪ੍ਰੀਮੀਅਰ ਬਣੇ। ਪਰ ਹੁਣ ਸਭ ਤੋਂ ਵੱਡੀ ਪ੍ਰਾਪਤੀ ਇਹ ਹੋਈ ਹੈ ਕਿ ਕੈਨੇਡਾ ਦੀ ਹੁਣੇ ਹੋ ਕੇ ਹਟੀਆਂ ਚੋਣਾਂ ਵਿਚ ਵਸੋਂ ਦੇ ਅਨੁਪਾਤ ਤੋਂ ਕਿਤੇ ਵੱਧ ਪੰਜਾਬੀ ਮੈਂਬਰ ਪਾਰਲੀਮੈਂਟ ਜਿੱਤੇ ਹਨ। ਇਨ੍ਹਾਂ ਚੋਣਾਂ ਵਿਚ ਪੰਜਾਬੀ ਮੂਲ ਦੇ 18 ਪਾਰਲੀਮੈਂਟ ਮੈਂਬਰ ਬਣੇ। ਇਸ ਤੋਂ ਵੀ ਅੱਗੇ ਨਿਵੇਕਲੀ ਗੱਲ ਹੋਰ ਹੋਈ ਹੈ ਕਿ ਇਸ ਵੇਲੇ ਕੈਨੇਡਾ ਦੀ ਫੈਡਰਲ ਸਰਕਾਰ ਵਿਚ 4 ਪੰਜਾਬੀ ਕੈਬਨਿਟ ਮੰਤਰੀ ਸ਼ਾਮਲ ਹੋਏ ਹਨ। ਇਨ੍ਹਾਂ ਵਿਚੋਂ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ ਪੂਰਨ ਗੁਰਸਿੱਖ ਹਨ। ਇਸ ਵੇਲੇ ਕੈਨੇਡਾ ਦੇ ਰੱਖਿਆ ਅਤੇ ਉਦਯੋਗ ਵਿਭਾਗ ਵਰਗੇ ਵੱਡੇ ਮੰਤਰਾਲੇ ਇਨ੍ਹਾਂ ਦੋਵਾਂ ਮੰਤਰੀਆਂ ਕੋਲ ਹਨ। ਦੁਨੀਆ ਭਰ ਵਿਚ ਸ਼ਾਇਦ ਹੀ ਕਿਧਰੇ ਹੋਰ ਕੋਈ ਮਿਸਾਲ ਮਿਲਦੀ ਹੋਵੇ ਕਿ ਕੁਝ ਦਹਾਕਿਆਂ ਵਿਚ ਹੀ ਪ੍ਰਵਾਸ ਕਰਦੇ ਆਏ ਲੋਕ ਉਥੋਂ ਦੇ ਵਸਨੀਕਾਂ ਦਾ ਇੰਨਾ ਦਿਲ ਜਿੱਤ ਜਾਣ ਅਤੇ ਉਨ੍ਹਾਂ ਦਾ ਭਰੋਸਾ ਹਾਸਲ ਕਰ ਲੈਣ ਕਿ ਆਪਣੇ ਦੇਸ਼ ਦੀ ਵਾਗਡੋਰ ਹੀ ਉਨ੍ਹਾਂ ਦੇ ਹਵਾਲੇ ਕਰਨ ਦੇ ਰਾਹ ਪੈ ਜਾਣ। ਦੁਨੀਆ ਭਰ ‘ਚ ਵੱਸਦੇ ਸਿੱਖਾਂ ਲਈ ਸਬਕ ਸਿੱਖਣ ਵਾਲੀ ਗੱਲ ਇਹ ਹੈ ਕਿ ਕੈਨੇਡਾ ਦੀ ਸਿਆਸਤ ਵਿਚ ਜਿਸ ਤਰ੍ਹਾਂ ਸਾਡੇ ਪੰਜਾਬੀ ਭਾਈਚਾਰੇ ਨੇ ਦਿਲਚਸਪੀ ਦਿਖਾਈ, ਹੋਰਨਾਂ ਵਰਗਾਂ, ਕੌਮਾਂ ਅਤੇ ਧਰਮਾਂ ਦੇ ਲੋਕਾਂ ਨਾਲ ਆਪਣਾ ਨੇੜਲਾ ਰਿਸ਼ਤਾ ਕਾਇਮ ਕੀਤਾ, ਉਹ ਆਪਣੇ ਆਪ ਵਿਚ ਬੇਮਿਸਾਲ ਹੈ। ਕਿਸੇ ਬਿਗਾਨੇ ਮੁਲਕ ਵਿਚ ਵਸ ਕੇ ਉਥੋਂ ਦੇ ਮੂਲ ਨਿਵਾਸੀਆਂ ਦਾ ਭਰੋਸਾ ਹਾਸਲ ਕਰਨਾ ਕੋਈ ਮਾਮੂਲੀ ਗੱਲ ਨਹੀਂ ਹੁੰਦੀ, ਸਾਡੇ ਪ੍ਰਵਾਸੀ ਪੰਜਾਬੀਆਂ ਨੇ ਇਹ ਕਮਾਲ ਕਰ ਵਿਖਾਇਆ ਹੈ। ਅਮਰੀਕਾ ਵਸਦੇ ਪੰਜਾਬੀਆਂ ਨੂੰ ਵੀ ਇਸ ਗੱਲ ਤੋਂ ਸਬਕ ਸਿੱਖਣਾ ਚਾਹੀਦਾ ਹੈ। ਜਿਥੇ ਅਸੀਂ ਵੱਖ-ਵੱਖ ਤਰ੍ਹਾਂ ਦੇ ਕਾਰੋਬਾਰ ਅਤੇ ਹੋਰ ਖੇਤਰਾਂ ਵਿਚ ਚੰਗਾ ਨਾਂ ਖੱਟਿਆ ਹੈ ਅਤੇ ਆਪਣੇ ਆਪ ਨੂੰ ਅਮਰੀਕਾ ਵਿਚ ਸਥਾਪਿਤ ਵੀ ਕਰ ਲਿਆ ਹੈ, ਉਥੇ ਸਾਨੂੰ ਇਥੋਂ ਦੇ ਰਾਜਨੀਤਿਕ ਅਤੇ ਸਮਾਜਿਕ ਭਾਈਚਾਰੇ ਵਿਚ ਆਪਣੀ ਜਗ੍ਹਾ ਬਣਾਉਣ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਸਾਨੂੰ ਵੀ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਸਾਰੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਈਏ। ਸਿਰਫ ਆਗੂ ਹੀ ਉਨ੍ਹਾਂ ਸਮਾਗਮਾਂ ਵਿਚ ਨਾ ਜਾਣ, ਸਗੋਂ ਆਮ ਲੋਕ ਵੀ ਇਥੋਂ ਦੇ ਸਮਾਜ ਨਾਲ ਆਪਣਾ ਨੇੜਲਾ ਰਿਸ਼ਤਾ ਬਣਾਉਣ ਦੇ ਯਤਨ ਕਰਨ। ਜੇਕਰ ਅਸੀਂ ਇਥੇ ਹੋਰ ਅੱਗੇ ਵਧਣਾ ਹੈ, ਤਾਂ ਲਾਜ਼ਮੀ ਹੀ ਸਾਨੂੰ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿਚ ਵੀ ਪੈਰ ਮਜ਼ਬੂਤ ਕਰਨੇ ਪੈਣਗੇ, ਤਾਂ ਹੀ ਸਰਕਾਰੇ-ਦਰਬਾਰੇ ਵੀ ਸਾਡੀ ਗੱਲ ਸੁਣੀ ਜਾਣ ਲੱਗੇਗੀ। ਨਵੰਬਰ ਮਹੀਨਾ ਕੈਲੀਫੋਰਨੀਆ ਦੀ ਅਸੈਂਬਲੀ ਵੱਲੋਂ ਸਿੱਖ ਮਾਣ-ਸਨਮਾਨ ਵਜੋਂ ਮਨਾਇਆ ਜਾ ਰਿਹਾ ਹੈ। ਸਾਡੇ ਸਮਾਜ ਨੂੰ ਚਾਹੀਦਾ ਹੈ ਕਿ ਅਸੀਂ ਇਸ ਸੰਬੰਧੀ ਵੱਖ-ਵੱਖ ਥਾਈਂ ਛੋਟੇ-ਵੱਡੇ ਸਮਾਗਮ ਕਰੀਏ ਅਤੇ ਇਨ੍ਹਾਂ ਸਮਾਗਮਾਂ ਵਿਚ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇ। ਇਸ ਤਰ੍ਹਾਂ ਕਰਕੇ ਅਸੀਂ ਅਮਰੀਕੀ ਸਮਾਜ ਦੇ ਸਭ ਹਿੱਸਿਆਂ ਨਾਲ ਆਪਣਾ ਨੇੜਲਾ ਰਿਸ਼ਤਾ ਕਾਇਮ ਕਰਨ ਅਤੇ ਉਨ੍ਹਾਂ ਦਾ ਭਰੋਸਾ ਹਾਸਲ ਕਰਨ ਦੇ ਕਾਬਲ ਹੋ ਸਕਦੇ ਹਾਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article