PUNJABMAILUSA.COM

ਕੈਨੇਡਾ ‘ਚ ਸਿੱਖਾਂ ਨੇ ਸਫਲਤਾ ਦਾ ਇਕ ਹੋਰ ਝੰਡਾ ਗੱਡਿਆ

ਕੈਨੇਡਾ ‘ਚ ਸਿੱਖਾਂ ਨੇ ਸਫਲਤਾ ਦਾ ਇਕ ਹੋਰ ਝੰਡਾ ਗੱਡਿਆ

ਕੈਨੇਡਾ ‘ਚ ਸਿੱਖਾਂ ਨੇ ਸਫਲਤਾ ਦਾ ਇਕ ਹੋਰ ਝੰਡਾ ਗੱਡਿਆ
April 13
10:07 2016

Editorial
-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਬਹੁ-ਭਾਸ਼ਾਈ, ਬਹੁ-ਧਰਮੀ ਅਤੇ ਬਹੁ-ਕੌਮੀ ਦੇਸ਼ ਕੈਨੇਡਾ ਵਿਚ ਸਿੱਖਾਂ ਨੇ ਆਪਣੀ ਸਫਲਤਾ ਦੇ ਝੰਡੇ ਤਾਂ ਪਹਿਲਾਂ ਹੀ ਬਥੇਰੇ ਗੱਡੇ ਹੋਏ ਹਨ। ਉਥੇ ਇਸ ਵੇਲੇ 17 ਮੈਂਬਰ ਪਾਰਲੀਮੈਂਟ ਹਨ ਅਤੇ 4 ਸਿੱਖ ਅਹਿਮ ਵਜ਼ਾਰਤੀ ਕੁਰਸੀਆਂ ਉਪਰ ਵਿਰਾਜਮਾਨ ਹਨ। ਪਰ ਹੁਣ ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਸਰਗਰਮ ਕਾਮਾਗਾਟਾ ਮਾਰੂ ਯੋਧਿਆਂ ਨਾਲ ਵਿਤਕਰੇ ਭਰੇ ਸਲੂਕ ਬਦਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮੁਆਫੀ ਮੰਗੇ ਜਾਣ ਦੇ ਐਲਾਨ ਨੇ ਪੰਜਾਬੀਆਂ ਦੀ ਸਫਲਤਾ ਦਾ ਇਕ ਹੋਰ ਵੱਡਾ ਝੰਡਾ ਗੱਡ ਦਿੱਤਾ ਹੈ। ਕੈਨੇਡਾ ਦੀ ਪਾਰਲੀਮੈਂਟ ‘ਚ 18 ਮਈ ਨੂੰ ਇਸ ਵਿਤਕਰੇ ਭਰੇ ਕਾਂਡ ਲਈ ਪਾਰਲੀਮੈਂਟ ਵਿਚ ਮੁਆਫੀ ਮੰਗੀ ਜਾਵੇਗੀ। ਕਾਮਾਗਾਟਾ ਮਾਰੂ ਦੀ ਘਟਨਾ ਦੇ 102 ਸਾਲ ਬਾਅਦ ਇਹ ਮੁਆਫੀ ਮੰਗੀ ਜਾ ਰਹੀ ਹੈ। 102 ਸਾਲ ਪਹਿਲਾਂ ਹਾਂਗਕਾਂਗ ਤੋਂ 376 ਭਾਰਤੀ ਸਿੱਖ ਸਮੁੰਦਰੀ ਜਹਾਜ਼ ਰਾਹੀਂ ਵੈਨਕੂਵਰ ਦੇ ਸਮੁੰਦਰ ਕਿਨਾਰੇ ਪਹੁੰਚੇ ਸਨ, ਪਰ ਉਨ੍ਹਾਂ ਨੂੰ ਕੈਨੇਡਾ ਸਰਕਾਰ ਨੇ ਦੇਸ਼ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਸੀ। ਕਰੀਬ ਤਿੰਨ ਮਹੀਨੇ ਬਾਅਦ ਇਹ ਜਹਾਜ਼ ਭਾਰਤ ਵਾਪਸ ਭੇਜ ਦਿੱਤਾ ਗਿਆ। ਕਲਕੱਤਾ ਵਾਪਸ ਜਾਣ ‘ਤੇ ਘੱਟੋ-ਘੱਟ 19 ਵਿਅਕਤੀ ਬਰਤਾਨਵੀ ਫੌਜ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਏ, ਜਦਕਿ ਬਾਕੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਕੈਨੇਡਾ ਸਰਕਾਰ ਦੇ ਭਾਰਤੀਆਂ ਨਾਲ ਕੀਤੇ ਗਏ ਇਸ ਵਿਤਕਰੇ ਭਰੇ ਸਲੂਕ ਦਾ ਉਸ ਸਮੇਂ ਉਥੇ ਰਹਿੰਦੇ ਸਿੱਖਾਂ ਵੱਲੋਂ ਵੱਡੇ ਪੱਧਰ ‘ਤੇ ਵਿਰੋਧ ਕੀਤਾ ਗਿਆ ਸੀ। ਪਰ ਪਹਿਲੀ ਵਾਰ 1996 ਵਿਚ ਮੈਂਬਰ ਪਾਰਲੀਮੈਂਟ ਬਣੇ ਗੁਰਮੰਤ ਸਿੰਘ ਗਰੇਵਾਲ ਨੇ ਕਾਮਾਗਾਟਾ ਮਾਰੂ ਘਟਨਾ ਲਈ ਕੈਨੇਡਾ ਸਰਕਾਰ ਵੱਲੋਂ ਮੁਆਫੀ ਮੰਗਣ ਦਾ ਮਾਮਲਾ ਉਠਾਇਆ। ਇਸ ਦੇ ਨਾਲ ਹੀ 1996 ਵਿਚ ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਵੈਨਕੂਵਰ ਨੇੜਲੇ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਰ੍ਹੀ ਵਿਖੇ ਕਰਵਾਏ ਜਾਂਦੇ ‘ਮੇਲਾ ਗਦਰੀ ਬਾਬਿਆਂ ਦਾ’ ਵਿਚ ਇਹ ਮੰਗ ਉੱਠਣੀ ਸ਼ੁਰੂ ਹੋਈ। ਫਾਊਂਡੇਸ਼ਨ ਵੱਲੋਂ ਪੂਰੇ ਕੈਨੇਡਾ ਵਿਚ ਮੁਆਫੀ ਮੰਗੇ ਜਾਣ ਦੇ ਹੱਕ ਵਿਚ ਪਟੀਸ਼ਨਾਂ ਉਪਰ ਲੋਕਾਂ ਦੇ ਦਸਤਖਤ ਕਰਵਾਏ ਗਏ। ਉਸ ਤੋਂ ਬਾਅਦ ਵੀ ਇਹ ਮਾਮਲਾ ਕਈ ਵਾਰ ਪਾਰਲੀਮੈਂਟ ਮੈਂਬਰਾਂ ਵੱਲੋਂ ਕੈਨੇਡਾ ਪਾਰਲੀਮੈਂਟ ਵਿਚ ਉਠਾਇਆ ਜਾਂਦਾ ਰਿਹਾ। ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਅਗਸਤ 2006 ਵਿਚ ਕਰਵਾਏ ਗਦਰੀ ਬਾਬਿਆਂ ਦੇ ਮੇਲੇ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਪੁੱਜੇ ਅਤੇ ਉਨ੍ਹਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਪ੍ਰਵਾਨ ਕੀਤੀ ਕਿ ਕਾਮਾਗਾਟਾ ਮਾਰੂ ਘਟਨਾ ਵਿਚ ਭਾਰਤੀਆਂ ਨਾਲ ਵਿਤਕਰੇ ਭਰਿਆ ਸਲੂਕ ਹੋਇਆ ਹੈ। ਇਸ ਘਟਨਾ ਲਈ ਉਨ੍ਹਾਂ ਸਟੇਜ ਤੋਂ ਮੁਆਫੀ ਵੀ ਮੰਗੀ, ਪਰ ਪਾਰਲੀਮੈਂਟ ਵਿਚ ਮੁਆਫੀ ਮੰਗੇ ਜਾਣ ਦਾ ਮਾਮਲਾ ਉਹ ਟਾਲ ਗਏ। ਇਸ ਤੋਂ ਬਾਅਦ ਸਰਕਾਰ ਨੇ ਮੁਆਫੀ ਦੀ ਥਾਂ ਇਸ ਘਟਨਾਂ ਲਈ ਸਿੱਖ ਸੰਸਥਾਵਾਂ ਨੂੰ ਵੱਡੀਆਂ ਰਕਮਾਂ ਦੇਣ ਦਾ ਲਾਲਚ ਦਿੱਤਾ। ਇਕ ਸੰਸਥਾ ਨੇ 30 ਲੱਖ ਡਾਲਰ ਦੀ ਮਦਦ ਹਾਸਲ ਵੀ ਕਰ ਲਈ। ਪਰ ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਡੋਨੇਸ਼ਨ ਜਾਂ ਗਰਾਂਟ ਲੈਣ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਮਸਲਾ ਸਮੁੱਚੇ ਭਾਰਤੀ ਭਾਈਚਾਰੇ ਦੀ ਆਨ, ਸ਼ਾਨ ਅਤੇ ਮਾਣ ਦਾ ਮਸਲਾ ਹੈ। ਇਸ ਨੂੰ ਪੈਸੇ ਲੈ ਕੇ ਕਿਸੇ ਵੀ ਤਰ੍ਹਾਂ ਨਹੀਂ ਟਾਲਿਆ ਜਾ ਸਕਦਾ। ਉਨ੍ਹਾਂ ਬੜੀ ਦ੍ਰਿੜ੍ਹਤਾ ਨਾਲ ਇਹ ਸਟੈਂਡ ਲਿਆ ਕਿ ਜਦ ਤੱਕ ਕੈਨੇਡਾ ਦੀ ਪਾਰਲੀਮੈਂਟ ‘ਚ ਇਸ ਘਟਨਾ ਲਈ ਮੁਆਫੀ ਨਹੀਂ ਮੰਗੀ ਜਾਂਦੀ, ਤਦ ਤੱਕ ਉਹ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰਨਗੇ। ਇਸ ਤੋਂ ਬਾਅਦ ਮੁੜ ਫਿਰ 2008 ‘ਚ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਗਦਰੀ ਮਾਮਲਿਆਂ ਵਿਚ ਪੁੱਜੇ, ਪਰ ਉਸ ਸਮੇਂ ਵੀ ਉਨ੍ਹਾਂ ਪਾਰਲੀਮੈਂਟ ‘ਚ ਮੁਆਫੀ ਮੰਗਣ ਦੀ ਗੱਲ ਤੋਂ ਸੰਕੋਚ ਹੀ ਕੀਤਾ। ਇਸ ਤੋਂ ਬਾਅਦ ਫਾਊਂਡੇਸ਼ਨ ਵੱਲੋਂ ਲਗਾਤਾਰ ਕੈਨੇਡਾ ਦੇ ਹਰ ਮੰਚ ਉਪਰ ਕਾਮਾਗਾਟਾ ਮਾਰੂ ਲਈ ਪਾਰਲੀਮੈਂਟ ‘ਚ ਮੁਆਫੀ ਮੰਗੇ ਜਾਣ ਦਾ ਮਾਮਲਾ ਉਠਾਇਆ ਜਾਂਦਾ ਰਿਹਾ ਅਤੇ ਬਹੁਤ ਸਾਰੇ ਭਾਰਤੀ ਮੂਲ ਦੇ ਪਾਰਲੀਮੈਂਟ ਮੈਂਬਰ ਵੀ ਉਨ੍ਹਾਂ ਦੀ ਹਮਾਇਤ ਉਪਰ ਆਉਂਦੇ ਰਹੇ। 2014 ਅਤੇ 2015 ਵਿਚ ਲਗਾਤਾਰ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗਦਰੀ ਬਾਬਿਆਂ ਦੇ ਮੇਲੇ ਵਿਚ ਆ ਕੇ ਇਹ ਭਰੋਸਾ ਦਿੱਤਾ ਕਿ ਸਰਕਾਰ ਬਣਨ ਦੇ 90 ਦਿਨਾਂ ਵਿਚ ਹੀ ਮੁਆਫੀ ਮੰਗੇ ਜਾਣ ਦਾ ਐਲਾਨ ਕਰ ਦੇਣਗੇ। ਫਾਊਂਡੇਸ਼ਨ ਦੇ ਮੁਖੀ ਸ. ਸਾਹਿਬ ਸਿੰਘ ਥਿੰਦ ਨੇ ਭਾਰਤ ਵਿਚ ਵੀ ਮੁਆਫੀ ਲਈ ਹਾਲਾਤ ਪੈਦਾ ਕਰਨ ਦੇ ਯਤਨ ਕੀਤੇ। 25 ਮਾਰਚ 2015 ਨੂੰ ਉਨ੍ਹਾਂ ਦੇ ਯਤਨਾਂ ਸਦਕਾ ਹੀ ਪੰਜਾਬ ਵਿਧਾਨ ਸਭਾ ਵਿਚ ਵੀ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੈਨੇਡਾ ਸਰਕਾਰ ਤੋਂ ਮੁਆਫੀ ਮੰਗਣ ਲਈ ਮਤਾ ਪਾਸ ਕੀਤਾ। ਜਸਟਿਨ ਟਰੂਡੋ ਵੱਲੋਂ ਆਪਣੇ ਦਿੱਤੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਲੀਮੈਂਟ ਵਿਚ ਮੁਆਫੀ ਮੰਗੇ ਜਾਣ ਦੀ ਘਟਨਾ ਨੇ ਕੈਨੇਡਾ ਵਿਚ ਪੰਜਾਬੀਆਂ, ਖਾਸ ਕਰ ਸਿੱਖਾਂ ਦਾ ਸਿਰ ਹੋਰ ਉੱਚਾ ਕੀਤਾ ਹੈ। ਜਸਟਿਨ ਟਰੂਡੋ ਨੇ ਕਾਮਾਗਾਟਾ ਮਾਰੂ ਘਟਨਾ ਦੀ ਮੁਆਫੀ ਦਾ ਐਲਾਨ ਵੀ ਕੈਨੇਡਾ ਦੀ ਪਾਰਲੀਮੈਂਟ ਵਿਚ ਵਿਸਾਖੀ ਮਨਾਏ ਜਾਣ ਸਮੇਂ ਕੀਤਾ। ਇਸ ਨਾਲ ਸਿੱਖਾਂ ਦੇ ਕੈਨੇਡਾ ਵਿਚ ਰੁਤਬੇ ਅਤੇ ਸਤਿਕਾਰ ਦਾ ਰੰਗ ਹੋਰ ਵੀ ਗੂੜ੍ਹਾ ਹੁੰਦਾ ਹੈ। ਇਹ ਗੱਲ ਦੱਸਦੀ ਹੈ ਕਿ ਸਿੱਖ ਪੂਰੀ ਦੁਨੀਆਂ ਵਿਚ ਆਪਣੀ ਪਛਾਣ ਦੀ ਸਥਾਪਤੀ ਕਰਨ ਵਿਚ ਵੱਡੀਆਂ ਮੱਲ੍ਹਾਂ ਮਾਰ ਰਹੇ ਹਨ ਅਤੇ ਸਾਨੂੰ ਇਸੇ ਪਾਸੇ ਲਗਾਤਾਰ ਯਤਨ ਕਰਦੇ ਰਹਿਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article