PUNJABMAILUSA.COM

ਕੈਨੇਡਾ ਤੇ ਅਮਰੀਕੀ ਯੂਨੀਵਰਸਿਟੀਆਂ ‘ਚ ਚੀਨੀ ਹੈਕਰਾਂ ਨੇ ਲਾਈ ਸੰਨ੍ਹ

ਕੈਨੇਡਾ ਤੇ ਅਮਰੀਕੀ ਯੂਨੀਵਰਸਿਟੀਆਂ ‘ਚ ਚੀਨੀ ਹੈਕਰਾਂ ਨੇ ਲਾਈ ਸੰਨ੍ਹ

ਕੈਨੇਡਾ ਤੇ ਅਮਰੀਕੀ ਯੂਨੀਵਰਸਿਟੀਆਂ ‘ਚ ਚੀਨੀ ਹੈਕਰਾਂ ਨੇ ਲਾਈ ਸੰਨ੍ਹ
March 07
16:53 2019

ਵਾਸ਼ਿੰਗਟਨ, 7 ਮਾਰਚ (ਪੰਜਾਬ ਮੇਲ)- ਚੀਨ ਦੇ ਹੈਕਰਾਂ ਨੇ ਕੈਨੇਡਾ ਅਤੇ ਅਮਰੀਕਾ ਦੀਆਂ 27 ਯੂਨੀਵਰਸਿਟੀਆਂ ‘ਚ ਸੰਨ੍ਹ ਲਗਾਈ ਹੈ। ਹੈਕਰਾਂ ਨੇ ਕੁਝ ਮਹੱਤਵਪੂਰਣ ਸਮੁੰਦਰੀ ਫ਼ੌਜੀ ਖੋਜ ਦੇ ਡਾਟਾ ਚੋਰੀ ਕਰਨ ਲਈ ਹੈਕਿੰਗ ਕੀਤੀ। ਵਾਲ ਸਟਰੀਟ ਜਰਨਲ ਨੇ ਸਾਈਬਰ ਸਕਿਓਰਿਟੀ ਫਰਮ ਆਈਡਿਫੈਂਸ ਦੇ ਹਵਾਲੇ ਨਾਲ ਕਿਹਾ ਕਿ ਹੈਕਰਾਂ ਦਾ ਸ਼ਿਕਾਰ ਹੋਏ ਅਦਾਰਿਆਂ ‘ਚ ਯੂਨੀਵਰਸਿਟੀ ਆਫ ਹਵਾਈ, ਯੂਨੀਵਰਸਿਟੀ ਆਫ ਵਾਸ਼ਿੰਗਟਨ, ਪੈਨ ਸਟੇਟ ਐਂਡ ਡਿਊਕ ਯੂਨੀਵਰਸਿਟੀ ਅਤੇ ਮੈਸਾਚਿਊਸੈਟਸ ਇੰਸਟੀਚਿਊਟ ਆਫ ਟੈਕਨਾਲੋਜੀ ਵੀ ਸ਼ਾਮਲ ਹਨ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਹੈਕਰਾਂ ਨੇ ਕੈਨੇਡਾ ਅਤੇ ਦੱਖਣੀ ਪੂਰਬੀ ਏਸ਼ੀਆ ਦੀਆਂ ਕੁਝ ਯੂਨੀਵਰਸਿਟੀਆਂ ਨੂੰ ਵੀ ਨਿਸ਼ਾਨਾ ਬਣਾਇਆ। ਜਿਨ੍ਹਾਂ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਉਨ੍ਹਾਂ ਸਾਰਿਆਂ ‘ਚ ਅੰਡਰਵਾਟਰ ਟੈਕਨਾਲੋਜੀ ‘ਤੇ ਅਧਿਐਨ ਕਰਵਾਇਆ ਜਾਂਦਾ ਹੈ ਜਾਂ ਇਸ ਨਾਲ ਸਬੰਧਤ ਵਿਭਾਗ ਕੰਮ ਕਰਦੇ ਹਨ।
ਰਿਪੋਰਟ ਮੁਤਾਬਕ ਹੈਕਰਾਂ ਨੇ ਸਾਰੀਆਂ ਯੂਨੀਵਰਸਿਟੀਆਂ ਨੂੰ ਇਕ ਫਿਸ਼ਿੰਗ ਈਮੇਲ ਭੇਜਿਆ। ਈ-ਮੇਲ ਨੂੰ ਇਸ ਤਰ੍ਹਾਂ ਨਾਲ ਤਿਆਰ ਕੀਤਾ ਗਿਆ ਸੀ ਕਿ ਉਹ ਕਿਸੇ ਸਹਿਯੋਗੀ ਯੂਨੀਵਰਸਿਟੀ ਤੋਂ ਆਇਆ ਹੋਇਆ ਈ-ਮੇਲ ਮਹਿਸੂਸ ਹੁੰਦਾ ਹੈ। ਈ-ਮੇਲ ਖੋਲ੍ਹਦੇ ਹੀ ਵਾਇਰਸ ਨੇ ਉਨ੍ਹਾਂ ਦੇ ਸਰਵਰ ‘ਤੇ ਹਮਲਾ ਕਰ ਦਿੱਤਾ।
ਸਾਈਬਰ ਹਮਲਾ ਕਰਨ ਵਾਲੇ ਚੀਨੀ ਗੁੱਟ ‘ਏਪੀਟੀ40’ ‘ਤੇ ਅਧਿਐਨ ਕਰਨ ਵਾਲੀ ਸਾਈਬਰ ਸਕਿਓਰਿਟੀ ਫਰਮ ਫਾਇਰ ਆਈ ਦੀ ਰਿਪੋਰਟ ‘ਚ ਸਾਹਮਣੇ ਆਇਆ ਹੈ ਕਿ ਕਿਵੇਂ ਵਿੱਦਿਅਕ ਅਦਾਰਿਆਂ ‘ਚ ਸੰਨ੍ਹ ਲਗਾ ਕੇ ਚੀਨ ਨੇ ਮਹੱਤਵਪੂਰਨ ਡਾਟਾ ਇਕੱਠਾ ਕੀਤਾ ਹੈ। ਹੈਕਿੰਗ ਦਾ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਚੀਨ ਦੀ ਦਿੱਗਜ ਟੈਲੀਕਾਮ ਉਪਕਰਨ ਨਿਰਮਾਤਾ ਕੰਪਨੀ ਹੁਆਵੇ ‘ਤੇ ਅਮਰੀਕਾ ਲਗਾਤਾਰ ਡਾਟਾ ਚੋਰੀ ਅਤੇ ਜਾਸੂਸੀ ਦਾ ਦੋਸ਼ ਲਗਾ ਰਿਹਾ ਹੈ। ਅਮਰੀਕਾ ਦੀ ਹੀ ਅਪੀਲ ‘ਤੇ ਹੁਆਵੇ ਦੀ ਸੀ.ਐੱਫ.ਓ. ਮੇਂਗ ਵਾਨਝੋਊ ਨੂੰ ਕੈਨੇਡਾ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉੱਥੋਂ ਮੇਂਗ ਦੀ ਹਵਾਲਗੀ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article