PUNJABMAILUSA.COM

ਕੈਨੇਡਾ ਦੀ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਕਰਾਂਗੇ : ਰਾਜ ਗਰੇਵਾਲ

ਕੈਨੇਡਾ ਦੀ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਕਰਾਂਗੇ : ਰਾਜ ਗਰੇਵਾਲ

ਕੈਨੇਡਾ ਦੀ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਕਰਾਂਗੇ : ਰਾਜ ਗਰੇਵਾਲ
February 23
22:19 2018

ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਕੈਨੇਡਾ ਅਤੇ ਭਾਰਤ ਦਾ ਰਿਸ਼ਤਾ ਮਹਿਜ਼ ਰਾਜੀਨਤਕ ਨਹੀਂ ਸਗੋਂ ਲੋਕਾਂ ਦੇ ਆਪਸੀ ਪਿਆਰ ਦਾ ਰਿਸ਼ਤਾ ਹੈ। ਇਸ ਰਿਸ਼ਤੇ ’ਚ ਕੁੜੱਤਣ ਆਉਣਾ ਮੁਸ਼ਕਲ ਹੈ। ਇਹ ਗੱਲਾਂ ਕੈਨੇਡਾ ਦੇ ਸੰਸਦ ਮੈਂਬਰ ਰਾਜ ਗਰੇਵਾਲ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਹੀਆਂ। ਉਨ੍ਹਾਂ ਨਾਲ ਕੈਨੇਡਾ ਦਾ ਪ੍ਰਤੀਨਿਧੀ ਮੰਡਲ ਵੀ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਰਾਜ ਗਰੇਵਾਲ ਨੂੰ ਯੂਨਾਈਟਡ ਨੇਸ਼ਨ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਖਾਸ ਤੌਰ ’ਤੇ ਸੱਦਿਆ ਗਿਆ ਸੀ। ਐਸੋਸੀਏਸ਼ਨ ਦੇ ਪ੍ਰਧਾਨ ਹਰਚਰਨ ਸਿੰਘ ਰਨੌਟਾ ਨੇ ਦੱਸਿਆ ਕਿ ਕੈਨੇਡਾ ਦੇ ਪ੍ਰਤੀਨਿਧੀ ਮੰਡਲ ਨੂੰ ਇਥੇ ਸੱਦਣ ਦਾ ਮਕਸਦ ਕੈਨੇਡਾ ਸਰਕਾਰ ਅਤੇ ਨਿੱਜੀ ਤਕਨੀਕੀ ਸੰਸਥਾ ਵੱਲੋਂ ਪੰਜਾਬ ’ਚ ਲਘੂ ਉਦਯੋਗ ’ਚ ਨਿਵੇਸ਼ ਕਰਨ ਦੀ ਅਪੀਲ ਕਰਨਾ ਸੀ, ਤਾਂ ਕਿ ਦੋਵਾਂ ਦੇਸ਼ਾਂ ਦੇ ਵਪਾਰੀ ਅਤੇ ਲੋਕ ਇਸ ਦਾ ਲਾਭ ਲੈ ਸਕਣ।
ਦੋਵੇਂ ਦੇਸ਼ਾਂ ’ਚ ਲਗਪਗ 8 ਬਿਲੀਅਨ ਡਾਲਰ ਦਾ ਵਪਾਰ ਹੁੰਦਾ ਹੈ। ਇਹੀ ਨਹੀਂ ਮੰਗਲਵਾਰ ਨੂੰ ਮੁੰਬਈ ’ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਮਝੌਤਾ ਕੀਤਾ ਹੈ ਕਿ ਭਾਰਤੀ ਕੰਪਨੀਆਂ ਕੈਨੇਡਾ ’ਚ 1 ਬਿਲੀਅਨ ਨਿਵੇਸ਼ ਕਰਨਗੀਆਂ ਅਤੇ ਕੈਨੇਡੀਅਨ ਕੰਪਨੀਆਂ 750 ਮਿਲੀਅਨ ਡਾਲਰ ਭਾਰਤ ’ਚ ਨਿਵੇਸ਼ ਕਰਨਗੀਆਂ।
ਸ੍ਰੀ ਗਰੇਵਾਲ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਦਾ ਰਿਸ਼ਤਾ ਸਾਲਾਂ ਪੁਰਾਣਾ ਹੈ। ਜੇਕਰ ਦੋਵੇਂ ਪਾਸੇ ਕੋਈ ਗਿਲਾ-ਸ਼ਿਕਵਾ ਹੋਵੇਗਾ ਤਾਂ ਮਿਲ ਬੈਠ ਕੇ ਸੁਲਝਾ ਲਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਨਾ ਪਹੁੰਚਣ ’ਤੇ ਸ੍ਰੀ ਗਰੇਵਾਲ ਨੇ ਆਖਿਆ ਕਿ ਸ਼ਾਇਦ ਪ੍ਰਧਾਨ ਮੰਤਰੀ ਦੀ ਸੂਚੀ ਪਹਿਲਾਂ ਹੀ ਤੈਅ ਹੋਈ ਹੋਵੇਗੀ। ਇਸ ਲਈ ਮੁਲਾਕਾਤ ਨਹੀਂ ਹੋ ਸਕੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਯਾਤਰੀ ਵੀਜ਼ਾ ਸਰਲ ਬਣਾਉਣ ਦੀ ਕਵਾਇਦ ਕਰ ਰਹੀ ਹੈ। ਹਰ ਸਾਲ ਲਗਪਗ ਢਾਈ ਲੱਖ ਯਾਤਰੀ ਕੈਨੇਡਾ ’ਚ ਆਉਂਦੇ ਹਨ ਅਤੇ ਵੱਡੀ ਗਿਣਤੀ ਨੂੰ ਵੀਜ਼ਾ ਨਾ ਮਿਲਣ ਦੇ ਕਾਰਨ ਉਹ ਨਿਰਾਸ਼ ਹੁੰਦੇ ਹਨ। ਇਸ ਲਈ ਉਹ ਆਉਣ ਵਾਲੇ ਸਮੇਂ ’ਚ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਕਰਨਗੇ।
ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਣ ਤੋਂ ਇਨਕਾਰ ਕਰਨ ’ਤੇ ਸ੍ਰੀ ਗਰੇਵਾਲ ਨੇ ਕਿਹਾ ਕਿ ਸੱਜਣ ਸਿੰਘ ਬਹੁਤ ਹੀ ਇਮਾਨਦਾਰ ਅਤੇ ਚੰਗੇ ਇਨਸਾਨ ਹਨ। ਸੱਜਣ ਸਿੰਘ ਨਾਲ ਮੁੱਖ ਮੰਤਰੀ ਨੂੰ ਨਾ ਮਿਲਣ ਦੇਣ ਦੇ ਕੁਝ ਰਾਜਨੀਤਕ ਕਾਰਨ ਹੋ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article