PUNJABMAILUSA.COM

ਕੈਨੇਡਾ ਦੇ ਡਾਕਟਰ ਖ਼ੁਦ ਦੀ ਤਨਖ਼ਾਹ ਵਧਾਏ ਜਾਣ ਦੇ ਖ਼ਿਲਾਫ਼

ਕੈਨੇਡਾ ਦੇ ਡਾਕਟਰ ਖ਼ੁਦ ਦੀ ਤਨਖ਼ਾਹ ਵਧਾਏ ਜਾਣ ਦੇ ਖ਼ਿਲਾਫ਼

ਕੈਨੇਡਾ ਦੇ ਡਾਕਟਰ ਖ਼ੁਦ ਦੀ ਤਨਖ਼ਾਹ ਵਧਾਏ ਜਾਣ ਦੇ ਖ਼ਿਲਾਫ਼
March 09
09:01 2018

ਨਵੀਂ ਦਿੱਲੀ, 9 ਮਾਰਚ (ਪੰਜਾਬ ਮੇਲ)- ਸੈਂਕੜੇ ਕੈਨੇਡਾਈ ਡਾਕਟਰਾਂ, ਮੈਡੀਕਲ ਖੇਤਰ ‘ਚ ਅਭਿਆਸ ਕਰਨ ਵਾਲੇ ਤੇ ਮੈਡੀਕਲ ਵਿਦਿਆਰਥੀਆਂ ਨੇ ਵਿਲੱਖਣ ਪਟੀਸ਼ਨ ‘ਤੇ ਦਸਤਖ਼ਤ ਕੀਤੇ ਹਨ। ਜਿਸ ਪਟੀਸ਼ਨ ‘ਤੇ ਉਨ੍ਹਾਂ ਦਸਤਖ਼ਤ ਕੀਤੇ ਹਨ, ਉਹ ਉਨ੍ਹਾਂ ਦੀ ਖ਼ੁਦ ਦੀ ਤਨਖ਼ਾਹ ਵਧਾਏ ਜਾਣ ਦੇ ਖ਼ਿਲਾਫ਼ ਹੈ। ਉੱਥੇ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੈਲਰੀ ਵਿੱਚ ਵਧਾਈ ਰਕਮ ਨਾਲ ਨਰਸਾਂ ਦੀਆਂ ਤਨਖ਼ਾਹਾਂ ਤੋਂ ਲੈ ਕੇ ਜ਼ਰੂਰਤਮੰਦ ਮਰੀਜ਼ਾਂ ਦੀ ਸਹਾਇਤਾ ਕਰਨ ਲਈ ਵਰਤਿਆ ਜਾਣਾ ਚਾਹੀਦਾ ਹੈ।
ਕੈਨੇਡਾ ਦੇ ਜਿਸ ਸੂਬੇ ਦੇ ਡਾਕਟਰਾਂ ਦੀ ਇਹ ਮੰਗ ਹੈ, ਉੱਥੋਂ ਦੀ ਦਫ਼ਤਰੀ ਭਾਸ਼ਾ ਫਰੈਂਚ ਹੈ। ਇਸੇ ਭਾਸ਼ਾ ਵਿੱਚ ਲਿਖੀ ਗਈ ਚਿੱਠੀ ਵਿੱਚ ਲਿਖਿਆ ਹੈ, “ਅਸੀਂ ਕਿਊਬਿਕ ਡਾਕਟਰ ਮਜ਼ਬੂਤ ਪਬਲਿਕ ਸਿਸਟਮ ਵਿੱਚ ਵਿਸ਼ਵਾਸ ਰੱਖਦੇ ਹਾਂ ਤੇ ਮੈਡੀਕਲ ਫੈਡਰੇਸ਼ਨ ਨੇ ਸਾਡੇ ਪੈਸੇ ਵਧਵਾਏ ਜਾਣ ਦੀ ਮੰਗ ਨੂੰ ਪਾਸ ਕਰਵਾਇਆ ਹੈ, ਅਸੀਂ ਉਸ ਦਾ ਵਿਰੋਧ ਕਰ ਰਹੇ ਹਾਂ।”
ਬੀਤੀ 25 ਫਰਵਰੀ ਨੂੰ ਪੋਸਟ ਕੀਤੀ ਗਈ ਇਸ ਪਟੀਸ਼ਨ ‘ਤੇ ਲਿਖੇ ਜਾਣ ਤਕ 700 ਤੋਂ ਜ਼ਿਆਦਾ ਡਾਕਟਰਾਂ ਨੇ ਦਸਤਖ਼ਤ ਕੀਤੇ ਹਨ। ਇਨ੍ਹਾਂ ਵਿੱਚ ਜਨਰਲ ਪ੍ਰੈਕਟੀਸ਼ਨਰ, ਸਪੈਸ਼ਲਿਸਟ, ਰੈਸੀਡੈਂਟ ਮੈਡੀਕਲ ਡਾਕਟਰ ਤੋਂ ਲੈ ਕੇ ਮੈਡੀਕਲ ਵਿਦਿਆਰਥੀ ਸ਼ਾਮਲ ਹਨ। ਡਾਕਟਰਾਂ ਦੀਆਂ ਤਨਖ਼ਾਹਾਂ ਵਧਾਉਣ ਲਈ ਦੇਸ਼ ਦੇ ਹੈਲਥ ਬਜਟ ਵਿੱਚੋਂ ਇੱਕ ਵੱਡਾ ਹਿੱਸਾ ਕੱਢਣਾ ਪਿਆ ਹੈ, ਜਿਸ ਕਾਰਨ ਨਰਸਾਂ ਤੇ ਕਲਰਕਾਂ ‘ਤੇ ਬਹੁਤ ਜ਼ਿਆਦਾ ਵਜ਼ਨ ਪੈ ਗਿਆ ਹੈ। ਇਸ ਦੇ ਨਾਲ-ਨਾਲ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਵਿੱਚ ਕਾਫੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।
ਕੈਨੇਡਾ ਇੰਸਟੀਚਿਊਟ ਫਾਰ ਹੈਲਥ ਇਨਫਾਰਮੇਸ਼ਨ ਦੀ ਸਾਲ 2017 ਦੀ ਰਿਪੋਰਟ ਮੁਤਾਬਕ ਇੱਕ ਆਮ ਕੈਨੇਡਾਈ ਡਾਕਟਰ 260,925 ਡਾਲਰ ਯਾਨੀ 1,31,67,790.58 ਰੁਪਏ ਕਮਾਉਂਦਾ ਹੈ। ਰਿਪੋਰਟ ਨੇ ਇਹ ਗੱਲ ਸਾਫ ਕੀਤੀ ਹੈ ਕਿ ਇਹ ਸਿਰਫ ਡਾਕਟਰਾਂ ਨੂੰ ਸਿੱਧੇ ਤੌਰ ‘ਤੇ ਮਿਲਣ ਵਾਲੀ ਰਕਮ ਹੈ ਜਿਸ ਵਿੱਚ ਉਨ੍ਹਾਂ ਦੀ ਬਾਕੀ ਕੀ ਕਮਾਈ ਸ਼ਾਮਲ ਨਹੀਂ ਹੋ ਸਕਦੀ।
ਡਾਕਟਰਾਂ ਨੇ 25 ਫਰਵਰੀ ਨੂੰ ਇੱਕ ਹੋਰ ਪਟੀਸ਼ਨ ਜਾਰੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੂੰ 500 ਮਿਲੀਅਨ ਡਾਲਰ ਯਾਨੀ 25,25,32,52,925.00 ਰੁਪਏ ਦੀ ਰਕਮ ਨੂੰ ਸਪੈਸ਼ਲਿਸਟ ਡਾਕਟਰਾਂ ਦੀ ਤਨਖ਼ਾਹ ਵਿੱਚ ਵਧਾਏ ਜਾਣ ਨੂੰ ਭੱਦਾ ਕਰਾਰ ਦਿੱਤਾ। ਡਾਕਟਰਾਂ ਦਾ ਇਹ ਕਦਮ ਨਰਸਾਂ ਦੇ ਉਸ ਕਦਮ ਤੋਂ ਬਾਅਦ ਆਇਆ ਹੈ ਜੋ ਇਨ੍ਹਾਂ ਡਾਕਟਰਾਂ ਦੀ ਤਨਖ਼ਾਹ ਵਧਾਏ ਜਾਣ ਦੇ ਵਿਰੋਧ ਵਿੱਚ ਚੁੱਕਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article