PUNJABMAILUSA.COM

ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ-ਕੈਪਟਨ

ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ-ਕੈਪਟਨ

ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ-ਕੈਪਟਨ
February 10
17:30 2018

* ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨ ਬਾਰੇ ਦਿੱਤੇ ਬਿਆਨ ਦਾ ਸਵਾਗਤ
ਚੰਡੀਗੜ੍ਹ/ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ‘ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ। ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ। ਅੱਜ ਨਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਸ੍ਰੀ ਅਮਰਜੀਤ ਸਿੰਘ ਸੋਹੀ ਵਲੋਂ ਖਾਲਿਸਤਾਨ ਦੇ ਮੁੱਦੇ ਉੱਤੇ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਸ੍ਰੀ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਿਮਾਇਤੀ ਨਹੀਂ ਰਹੇ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦਾਚਿਤ ਨਹੀਂ ਦੇਣਗੇ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਉੱਤਰ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 10.25 ਲੱਖ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿੱਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿੱਤੀ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਕਰਜਾ ਮੁਆਫੀ ਦੀ ਪ੍ਰਕ੍ਰਿਆਿ ਛੇਤੀ ਮੁਕੰਮਲ ਕਰ ਲਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article