PUNJABMAILUSA.COM

ਕੈਨੇਡਾ ਦੇ ਸਕੂਲ ‘ਚ ਗੋਲੀਬਾਰੀ, 5 ਵਿਅਕਤੀਆਂ ਦੀ ਮੌਤ

ਕੈਨੇਡਾ ਦੇ ਸਕੂਲ ‘ਚ ਗੋਲੀਬਾਰੀ, 5 ਵਿਅਕਤੀਆਂ ਦੀ ਮੌਤ

ਕੈਨੇਡਾ ਦੇ ਸਕੂਲ ‘ਚ ਗੋਲੀਬਾਰੀ, 5 ਵਿਅਕਤੀਆਂ ਦੀ ਮੌਤ
January 24
04:28 2016

goli
ਕਈ ਜ਼ਖ਼ਮੀ-ਗੋਲੀਆਂ ਚਲਾਉਣ ਵਾਲਾ ਲੜਕਾ ਕਾਬੂ ਕੈਲਗਰੀ, 23 ਜਨਵਰੀ (ਜਸਜੀਤ ਸਿੰਘ ਧਾਮੀ)-ਸਸਕੈਚਵਨ ਸੂਬੇ ਦੇ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਨਾਲ 5 ਲੋਕਾਂ ਦੀ ਮੌਤ ਹੋਣ ਅਤੇ ਕਈ ਹੋਰਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀਆਂ ਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਕੈਨੇਡਾ ਵਿਚ ਪਿਛਲੇ 26 ਸਾਲਾਂ ਵਿੱਚ ਸਕੂਲ ਵਿਚ ਗੋਲੀਬਾਰੀ ਦੀ ਇਹ ਸਭ ਤੋ ਵੱਧ ਮਾਰੂ ਘਟਨਾ ਹੈ | ਮੌਕੇ ‘ਤੇ ਮੌਜੂਦ ਵਿਦਿਆਰਥੀ ਨੋਲ ਡਸਜਰਲਸ ਨੇ ਆਰ. ਸੀ. ਐਮ. ਪੀ. ਨੂੰ ਦੱਸਿਆ ਕਿ ਸਕੂਲ ਦੀ ਇਮਾਰਤ ਵਿਚੋਂ ਇਕ ਲੜਕਾ ਗੋਲੀਆਂ ਚਲਾਉਂਦਾ ਹੋਇਆ ਬਾਹਰ ਗਿਆ | ਜਦੋਂ ਉਹ ਵਿਦਿਆਰਥੀ ਬਾਹਰ ਨੂੰ ਦੌੜਿਆ ਤਾਂ ਦੇਖਿਆ ਕਿ ਲੋਕ ਰੋਲਾ ਪਾ ਰਹੇ ਸਨ ਅਤੇ ਉਸ ਨੇ ਉਸ ਸਮੇਂ ਹੋਰ 6-7 ਗੋਲੀਆ ਚੱਲਣ ਦੀ ਆਵਾਜ਼ ਵੀ ਸੁਣੀ | ਦੱਸਿਆ ਗਿਆ ਹੈ ਕਿ ਲਾ ਲੋਚੇ ਪਿ੍ੰਸ ਅਲਬਰਟ ਸਸਕੈਚਵਨ ਤੋ 500 ਕਿਲੋ ਮੀਟਰ ਉੱਤਰ ਵਿਚ ਸਥਿਤ ਹੈ ਅਤੇ ਇਸ ਕਸਬੇ ਵਿਚ ਤਕਰੀਬਨ 3000 ਲੋਕ ਰਹਿੰਦੇ ਹਨ | ਇਸ ਸਮੇਂ ਮੌਜੂਦਾ ਅਧਿਕਾਰੀਆਂ ਵੱਲੋਂ ਪੁਲਿਸ ਨੂੰ ਭੇਜ ਕਿ ਜ਼ਖਮੀ ਲੋਕਾਂ ਨੂੰ ਹੈਲੀਕਾਪਟਰ ਰਾਹੀਂ ਹਸਪਤਾਲ ਦਾਖਲ ਕਰਵਾਇਆ ਗਿਆ,ਜਿਨਾਂ ਦਾ ਇਲਾਜ ਚੱਲ ਰਿਹਾ ਹੈ | ਇਸ ਮੌਕੇ ਆਰ.ਸੀ.ਐਮ.ਪੀ. ਦੀ ਚੀਫ ਮਰਲੀਨ ਲੈਵੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਸੇ ਵੀ ਜਾਣਕਾਰੀ ਦੇਣ ਤੋ ਇਨਕਾਰ ਕੀਤਾ ਹੈ | ਉਸ ਨੇ ਕਿਸੇ ਵੀ ਮਿ੍ਤਕ ਅਤੇ ਜ਼ਖ਼ਮੀ ਲੋਕਾਂ ਦੇ ਨਾਮ ਜਾਰੀ ਕਰਨ ਤੋ ਵੀ ਇਨਕਾਰ ਕੀਤਾ | ਇਸ ਸਮੇਂ ਕਲੀਅਰ ਵਾਟਰ ਡੈਨੀ ਨੇਸ਼ਨ ਦੇ ਚੀਫ ਟੈਡੀ ਕਲਾਰਕ ਨੇ ਦੱਸਿਆ ਕਿ ਉਸ ਸੰਸਥਾ ਵਿੱਚ ਉਸ ਦੀ ਬੇਟੀ ਪੜ੍ਹਦੀ ਹੈ | ਜਿਸ ਨੇ ਫੋਨ ‘ਤੇ ਟੈਸਟ ਮੈਸਿਜ ਭੇਜ ਕੇ ਜਾਣਕਾਰੀ ਦਿੱਤੀ ਪਰ ਉਸ ਸਮੇਂ ਉਹ ਕਿਸੇ ਮੀਟਿੰਗ ਵਿੱਚ ਸਨ | ਪੁਲਿਸ ਨੇ ਦੋਸ਼ੀ ਨੂੰ ਘਟਨਾ ਤੋ 45 ਮਿੰਟ ਬਾਅਦ ਅਸਲੇ ਸਮੇਤ ਗਿ੍ਫਤਾਰ ਕਰ ਲਿਆ ਪਰ ਅਜੇ ਤੱਕ ਉਸ ਦੀ ਪਹਿਚਾਣ ਨਹੀ ਦੱਸੀ ਗਈ | ਕਈ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਲੜਕਾ ਜਿਹੜਾ ਸਕੂਲ ਦਾ ਵਿਦਿਆਰਥੀ ਹੈ ਜਾਂ ਪਹਿਲਾਂ ਸਕੂਲ ਵਿਚ ਪੜ੍ਹਦਾ ਰਿਹਾ ਹੈ ਨੇ ਇਮਾਰਤ ਅੰਦਰ ਗੋਲੀ ਚਲਾਉਂਦੇ ਨੂੰ ਦੇਖਿਆ ਹੈ | ਕੈਨੇਡਾ ਦੇ ਪ੍ਰਧਾਨ ਮੰਤਰੀ ਜਿਹੜੇ ਵਿਸ਼ਵ ਆਰਥਿਕ ਸੰਮੇਲਨ ਵਿਚ ਹਿੱਸਾ ਲੈਣ ਲਈ ਸਵਿਟਜ਼ਰਲੈਂਡ ਦੇ ਸ਼ਹਿਰ ਦਵੋਸ ਪਹੁੰਚੇ ਹੋਏ ਹਨ ਨੇ ਕਿਹਾ ਕਿ ਉਨ੍ਹਾਂ ਨੂੰ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਦੀ ਖ਼ਬਰ ਮਿਲੀ ਹੈ | ਸ਼ੱਕੀ ਹਮਲਾਵਰ ਨੂੰ ਕਾਬੂ ਕਰ ਲਿਆ ਹੈ ਅਤੇ ਪੁਲਿਸ ਨੂੰ ਸਥਿਤੀ ਨੂੰ ਸੰਭਾਲ ਲਿਆ ਹੈ | ਉਨ੍ਹਾਂ ਨੇ ਇਸ ਦੁਖਦਾਈ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ | ਸਸਚੈਕਵਨ ਦੇ ਪ੍ਰੀਮੀਅਰ ਬਰੈਡ ਵੋਲ,ਅਲਬਰਟਾ ਦੇ ਪ੍ਰੀਮੀਅਰ ਰੇਚਲ ਨੋਟਲੇ, ਜੌਰਜੀਐਨਾ ਸੰਸਦ ਮੈਂਬਰ ਦਰਸ਼ਨ ਸਿੰਘ ਕੰਗ ਨੇ ਪੀੜਤ ਪ੍ਰੀਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article