PUNJABMAILUSA.COM

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ‘ਤੇ ਨਸਲੀ ਟਿੱਪਣੀ ਮਗਰੋਂ ਜਾਂਚ ਦੇ ਹੁਕਮ

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ‘ਤੇ ਨਸਲੀ ਟਿੱਪਣੀ ਮਗਰੋਂ ਜਾਂਚ ਦੇ ਹੁਕਮ

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ‘ਤੇ ਨਸਲੀ ਟਿੱਪਣੀ ਮਗਰੋਂ ਜਾਂਚ ਦੇ ਹੁਕਮ
November 12
21:17 2015

can
ਵੈਨਕੂਵਰ, 12 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਨਵੇਂ ਬਣੇ ਸਿੱਖ ਰੱਖਿਆ ਮੰਤਰੀ ਖਿਲਾਫ਼ ਇਕ ਫੌਜੀ ਅਫਸਰ ਵਲੋਂ ਨਸਲੀ ਟਿੱਪਣੀ ਕੀਤੇ ਜਾਣ ‘ਤੇ ਰੱਖਿਆ ਮੰਤਰਾਲੇ ਨੇ ਇੰਟੈਲੀਜੈਂਸ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਹਰਜੀਤ ਸਿੰਘ ਸੱਜਣ 4 ਨਵੰਬਰ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਬਣੇ ਸਨ। ਉਹ ਖੁਦ ਕੈਨੇਡਾ ਦੀ ਫ਼ੌਜ ਵਿਚ ਲੈਫਟੀਨੈਂਟ ਕਰਨਲ ਦੇ ਅਹੁਦੇ ‘ਤੇ ਡਿਊਟੀ ਨਿਭਾਅ ਚੁੱਕੇ ਹਨ। ਬੋਸਨੀਆ ਅਤੇ ਅਫਗਾਨਿਸਤਾਨ ‘ਚ ਉਨ੍ਹਾਂ ਆਪਣੀ ਬਹਾਦਰੀ ਦਾ ਲੋਹਾ ਮਨਵਾਇਆ ਸੀ, ਪਰ ਉਨ੍ਹਾਂ ਨੂੰ ਕਦੇ ਨਸਲੀ ਵਿਤਕਰੇ ਦਾ ਸਾਹਮਣਾ ਨਹੀਂ ਕਰਨਾ ਪਿਆ।
ਰੱਖਿਆ ਮੰਤਰਾਲੇ ਦੇ ਬੁਲਾਰੇ ਡਾਨ ਲੀ ਵਲੋਂ ਜਾਰੀ ਬਿਆਨ ‘ਚ ਰੱਖਿਆ ਮੰਤਰੀ ਵਿਰੁੱਧ ਇਕ ਵੱਡੇ ਅਹੁਦੇ ਵਾਲੇ ਫੌਜੀ ਅਧਿਕਾਰੀ ਵਲੋਂ ਫੇਸਬੁਕ ‘ਤੇ ਨਸਲੀ ਟਿੱਪਣੀ ਲਿਖੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਮੰਤਰਾਲੇ ਨੇ ਕਿਹਾ ਕਿ ਫ਼ੌਜ ਅੰਦਰ ਕਿਸੇ ਵੀ ਪੱਧਰ ‘ਤੇ ਨਸਲੀ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰੱਖਿਆ ਵਿਭਾਗ ਨੇ ਬੇਸ਼ਕ ਹਰਜੀਤ ਸਿੰਘ ਸੱਜਣ ਖਿਲਾਫ਼ ਨਸਲੀ ਟਿੱਪਣੀ ਲਿਖਣ ਵਾਲੇ ਫੌਜੀ ਅਫਸਰ ਦੀ ਸ਼ਨਾਖਤ ਨਹੀਂ ਕੀਤੀ, ਪਰ ਇਕ ਰਿਪੋਰਟ ਅਨੁਸਾਰ ਫੇਸਬੁਕ ਪੋਸਟ ਕਰਨ ਵਾਲਾ ਫਰਾਂਸਿਸੀ ਮੂਲ ਦਾ ਸੀਨੀਅਰ ਫੌਜੀ ਅਫਸਰ ਹੈ ਅਤੇ ਉਸ ਨੇ ਪੋਸਟ ਵੀ ਫਰੈਂਚ ਭਾਸ਼ਾ ਵਿਚ ਲਿਖੀ ਹੈ।
ਫ਼ੌਜ ਦੇ ਚੀਫ ਵਾਰੰਟ ਅਫਸਰ ਕੇਵਿਨ ਵੈਸਟ ਨੇ ਫ਼ੌਜ ਦੇ ਹੈਡਕੁਆਰਟਰ ਵਲੋਂ ਈਮੇਲ ਭੇਜ ਕੇ ਫੌਜੀ ਅਫਸਰਾਂ ਅਤੇ ਫ਼ੌਜ ਦੇ ਸਾਰੇ ਵਿਭਾਗਾਂ ਨੂੰ ਸਖ਼ਤ ਤਾੜਨਾ ਕਰਦਿਆਂ ਲਿਖਿਆ ਹੈ ਕਿ ਅਜਿਹੀ ਕਿਸੇ ਨਸਲੀ ਟਿੱਪਣੀ ਜਾਂ ਵਰਤਾਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ੌਜ ਨਿਯਮਾਂ, ਸਤਿਕਾਰ ਤੇ ਮਨੁੱਖੀ ਕਦਰਾਂ ਕੀਮਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪਾਬੰਦ ਹੈ। ਕੈਨੇਡੀਅਨ ਫ਼ੌਜ ਮੁਖੀ ਜੋਨਾਥਨ ਵੈਨਸ ਨੇ ਮੁੜ ਦੁਹਰਾਇਆ ਹੈ ਕਿ ਕੈਨੇਡੀਅਨ ਫ਼ੌਜ ਅੰਦਰ ਨਸਲੀ ਵਿਤਕਰੇ ਜਾਂ ਬੁਿਲੰਗ ਲਈ ਕੋਈ ਥਾਂ ਨਹੀਂ। ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਜੋ ਰਿਮੈਂਬਰਸ ਡੇਅ ਦੇ ਰੁਝੇਵਿਆਂ ‘ਚ ਰੁੱਝੇ ਰਹੇ, ਉਨ੍ਹਾਂ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕੈਨੇਡੀਅਨ ਫ਼ੌਜ ‘ਚ 11 ਸਾਲ ਸੇਵਾ ਨਿਭਾਉਣ ਵਾਲੇ ਸਿਆਹ ਅਫਸਰ ਵੈਲੇਸ ਫੋਡਲਰ ਨੇ ਫ਼ੌਜ ਅੰਦਰ ਹੁੰਦੇ ਨਸਲੀ ਵਿਤਕਰੇ ਲਈ ਜਾਂਚ ਕਮਿਸ਼ਨ ਬਿਠਾਉਣ ਦੀ ਮੰਗ ਕੀਤੀ ਸੀ। ਇਸ ਅਫਸਰ ਨੇ ਦਾਅਵਾ ਕੀਤਾ ਸੀ ਕਿ ਉਸ ਸਮੇਤ ਫ਼ੌਜ ਅੰਦਰ ਸਾਬਕਾ ਤੇ ਮੌਜੂਦਾ ਫੌਜੀਆਂ ਨੂੰ ਨਸਲੀ ਵਿਤਕਰੇ ਦਾ ਸਾਹਮਣਾ ਕਰਨਾ ਪਿਆ, ਜਿਸ ਬਾਰੇ ਉਹ ਸਬੂਤ ਪੇਸ਼ ਕਰਨ ਨੂੰ ਵੀ ਤਿਆਰ ਹੈ।
ਦੱਸਣਯੋਗ ਹੈ ਕਿ ਲੈਫਟੀਨੈਂਟ ਕਰਨਲ ਹਰਜੀਤ ਸਿੰਘ ਸੱਜਣ ਨੂੰ ਰੱਖਿਆ ਮੰਤਰੀ ਬਣਾਏ ਜਾਣ ‘ਤੇ ਕਨੈਡਾ, ਯੂਰਪ ਸਮੇਤ ਅਮਰੀਕੀ ਮੀਡੀਆ ਨੇ ਸੱਜਣ ਨੂੰ ਸਭ ਤੋਂ ਕਾਬਲ ਰੱਖਿਆ ਮੰਤਰੀ ਕਹਿ ਕੇ ਤਾਰੀਫ ਕੀਤੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article