PUNJABMAILUSA.COM

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਨੂੰ ਲੈ ਕੇ ਕਸੂਤੀ ਸਥਿਤੀ ਬਣੀ

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਨੂੰ ਲੈ ਕੇ ਕਸੂਤੀ ਸਥਿਤੀ ਬਣੀ

ਕੈਨੇਡਾ ਦੇ ਸਿੱਖ ਰੱਖਿਆ ਮੰਤਰੀ ਨੂੰ ਲੈ ਕੇ ਕਸੂਤੀ ਸਥਿਤੀ ਬਣੀ
November 11
12:20 2015

2
ਵੈਨਕੂਵਰ, 11 ਨਵੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਕੈਨੇਡਾ ਦੇ ਨਵ ਨਿਯੁਕਤ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਦੀ ਕਾਬਲੀਅਤ ਸਰਕਾਰ ਲਈ ਅਜੀਬ ਕਾਨੂੰਨੀ ਉਲਝਣ ਬਣ ਗਈ ਹੈ। ਬੇਸ਼ੱਕ ਸਹੁੰ ਚੁੱਕਣ ਪਿੱਛੋਂ ਉਹ ਕੈਨੇਡਾ ਦੇ ਰੱਖਿਆ ਮੰਤਰੀ ਬਣ ਗਏ ਹਨ ਪਰ ਉਹ ਹਾਲੇ ਵੀ ਕੈਨੇਡੀਅਨ ਫੌਜ ਦੇ ਲੈਫਟੀਨੈਂਟ ਕਰਨਲ ਹਨ ਤੇ ਫੌਜ ਨੇ ਹਾਲੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਫਾਰਗ ਨਹੀਂ ਕੀਤਾ। ਉਨ੍ਹਾਂ ਨੇ 19 ਅਕਤੂਬਰ ਨੂੰ ਸੰਸਦ ਮੈਂਬਰ ਚੁਣੇ ਜਾਣ ਦੇ ਦੋ ਦਿਨਾਂ ਬਾਅਦ ਕੈਨੇਡੀਅਨ ਫੌਜ ਨੂੰ ਲਿਖ਼ਤੀ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਫੌਜੀ ਅਹੁਦੇ ਤੋਂ ਫਾਰਗ ਕਰ ਦਿੱਤਾ ਜਾਵੇ, ਜਿਸ ਨੂੰ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ।
44 ਸਾਲਾ ਹਰਜੀਤ ਸਿੰਘ ਸੱਜਣ ਨੇ ਕੈਨੇਡੀਅਨ ਫੌਜ ‘ਚੋਂ ਛੁੱਟੀ ਲੈ ਕੇ ਸੰਸਦ ਦੀ ਚੋਣ ਲੜੀ ਸੀ। ਕਾਨੂੰਨ ਅਨੁਸਾਰ ਉਹ ਅਜਿਹਾ ਕਰ ਸਕਦੇ ਸਨ ਪਰ ਹੁਣ ਉਨ੍ਹਾਂ ਨੂੰ ਫੌਜ ਜਾਂ ਸਿਆਸਤ ‘ਚੋਂ ਕਿਸੇ ਇਕ ਨੂੰ ਚੁਣਨਾ ਪੈਣਾ ਸੀ। ਇਸ ਸਮੇਂ ਹਰਜੀਤ ਸਿੰਘ ਸੱਜਣ ਰੱਖਿਆ ਮੰਤਰੀ ਹੋਣ ਦੇ ਨਾਤੇ ਫੌਜ ਦੇ ਮੁਖੀ ਜਨਰਲ ਜੋਨ ਵੈਨਸ ਦੇ ‘ਬੌਸ’ ਹਨ ਪਰ ਤਕਨੀਕੀ ਤੌਰ ‘ਤੇ ਹਾਲੇ ਉਹ ਫੌਜ ਦੇ ਲੈਫਟੀਨੈਂਟ ਕਰਨਲ ਹਨ, ਇਸ ਲਈ ਜਨਰਲ ਵੈਨਸ ਹਰਜੀਤ ਸਿੰਘ ਸੱਜਣ ਦੇ ‘ਬੌਸ’ ਹਨ।
ਯੂਨੀਵਰਸਿਟੀ ਆਫ ਟੋਰਾਂਟੋ ਦੀ ਡਿਫੈਸ ਮੈਨੇਜਮੈਂਟ ਸਟੱਡੀਜ਼ ਦੇ ਸਾਬਕਾ ਮੁਖੀ ਰਿਟਾਇਰਡ ਕਰਨਲ ਡੱਗ ਬਲੈਂਡ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਅਜਿਹੀ ਸਥਿਤੀ ਕਦੇ ਨਹੀਂ ਦੇਖੀ। ਕਰਨਲ ਬਲੈਡੋ ਦਾ ਮੰਨਣਾ ਹੈ ਕਿ ਹਰਜੀਤ ਸਿੰਘ ਸੱਜਣ ਅਜਿਹੀ ਸਥਿਤੀ ‘ਚ ਅੱਜ ਵੀ ਆਪਣੇ ਸੀਨੀਅਰ ਅਧਿਕਾਰੀਆਂ ਦੇ ਹੁਕਮ ਦੇ ਪਾਬੰਦ ਹਨ, ਉਨ੍ਹਾਂ ਨੂੰ ਫੌਜ ਜਾਂ ਸਿਆਸਤ ‘ਚੋਂ ਇਕ ਨੂੰ ਚੁਣਨਾ ਪਵੇਗਾ।
ਇਹ ਵੀ ਪਤਾ ਚੱਲਿਆ ਹੈ ਕਿ ਸ. ਹਰਜੀਤ ਸਿੰਘ ਸੱਜਣ ਦੀ ਕਾਬਲੀਅਤ ਤੇ ਤਜ਼ਰਬੇ ਨੂੰ ਦੇਖਦਿਆਂ ਉਨ੍ਹਾਂ ਨੂੰ ਪੱਕੇ ਤੌਰ ‘ਤੇ ਗੁਆਉੁਣਾ ਨਹੀਂ ਚਾਹੁੰਦੀ। ਫੌਜੀ ਅਧਿਕਾਰੀ ਰਿਜ਼ਰਵ ਫੌਜੀ ਵਜੋਂ ਰੱਖਣਾ ਚਾਹੁੰਦੇ ਹਨ।
ਖੁਦ ਸ. ਹਰਜੀਤ ਸਿੰਘ ਸੱਜਣ ਨੇ ਫੌਜ ਨਾਲ ਜੁੜੇ ਰਹਿਣ ਦੀ ਇੱਛਾ ਪ੍ਰਗਟ ਕੀਤੀ ਹੈ। ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਹਰਜੀਤ ਸਿੰਘ ਸੱਜਣ ਨੇ ‘ਮਿਲਟਰੀ ਮੈਗਜ਼ੀਨ’ ਨੂੰ ਦਿੱਤੀ ਇੰਟਰਵਿਊ ‘ਚ ਕਿਹਾ ਸੀ ਕਿ ਉਹ ਕਾਨੂੰਨੀ ਪੇਚੀਦਗੀਆਂ ਦਾ ਅਧਿਐਨ ਕਰ ਰਹੇ ਹਨ। ਜੇਕਰ ਕੋਈ ਕਾਨੂੰਨੀ ਦਿੱਕਤ ਨਾ ਆਈ, ਤਾਂ ਉਹ ਪੱਕੇ ਤੌਰ ‘ਤੇ ਫੌਜ ਨੂੰ ਛੱਡਣ ਦੀ ਬਜਾਏ ਰਿਜ਼ਰਵ ਅਫਸਰ ਵਜੋਂ ਰਹਿਣਾ ਪਸੰਦ ਕਰਨਗੇ, ਤਾਂ ਜੋ ਭਵਿੱਖ ‘ਚ ਦੇਸ਼ ਦੀ ਸੇਵਾ ਕਰ ਸਕਣ।
ਰੱਖਿਆ ਵਿਭਾਗ ਦੇ ਬੁਲਾਰੇ ਡੈਨੀਅਲ ਲੀ ਬੌਂਥਿਲੀਰ ਦਾ ਕਹਿਣਾ ਹੈ ਕਿ ਸ. ਹਰਜੀਤ ਸਿੰਘ ਸੱਜਣ ਨੂੰ ਫੌਜੀ ਡਿਊਟੀ ਤੋਂ ਫਾਰਗ ਕਰਨ ‘ਚ ਕੁਝ ਸਮਾਂ ਲੱਗ ਸਕਦਾ ਹੈ ਕਿਉਂਕਿ ਉਨ੍ਹਾਂ ਦੀਆਂ ਮਾਣਮੱਤੀਆਂ ਸੇਵਾਵਾਂ ਅਤੇ ਕਾਬਲੀਅਤ ਦੇ ਆਧਾਰ ‘ਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਭੱਤੇ ਤੇ ਪੈਨਸ਼ਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
ਸ. ਹਰਜੀਤ ਸਿੰਘ ਸੱਜਣ ਵੈਨਕੂਵਰ ਪੁਲਿਸ ਦੀ ਐਂਟੀ ਗੈਂਗ ਟੀਮ ਦੇ ਡਿਟੈਕਟਿਵ ਸਨ, ਜਦੋਂ ਕਿ ਕੈਨੇਡੀਅਨ ਫੌਜ ਦੇ ਰਿਜ਼ਰਵ ਅਫਸਰ। ਅਫ਼ਗਾਨਿਸਤਾਨ ਜੰਗ ਸਮੇਂ ਮੌਜੂਦਾ ਫੌਜ ਮੁਖੀ ਜਰਨਲ ਜੌਨ ਵੈਨਸ ਦੀ ਬੇਨਤੀ ਉਪਰ ਉਨ੍ਹਾਂ ਨੂੰ ਕੰਧਾਰ ਭੇਜਿਆ ਗਿਆ ਸੀ।
ਆਪਣੀ ਬਹਾਦਰੀ ਅਤੇ ਯੋਗਤਾ ਸਦਕਾ ਸ. ਹਰਜੀਤ ਸਿੰਘ ਸੱਜਣ ਨੇ ਕੈਨੇਡੀਅਨ ਅਤੇ ਅਮਰੀਕੀ ਫੌਜੀ ਅਧਿਕਾਰੀਆਂ ਨੂੰ ਹੈਰਾਨ ਕਰ ਦਿੱਤਾ ਸੀ। ਕੈਨੇਡੀਅਨ ਫੌਜ ਨੇ ਜਿੱਥੇ ਉਨ੍ਹਾਂ ਨੂੰ ਬਹਾਦਰੀ ਮੈਡਲ ਅਤੇ ਪੁਰਸਕਾਰ ਨਾਲ ਸਨਮਾਨਤ ਕੀਤਾ ਸੀ, ਉਥੇ ਅਫਗਾਨਿਸਤਾਨ ‘ਚ ਅਮਰੀਕੀ ਫੌਜ ਦੇ ਬ੍ਰਿਗੇਡੀਅਰ ਜਨਰਲ ਡੇਵਿਡ ਫਰੇਜਰ ਨੇ ਵੈਨਕੂਵਰ ਪੁਲਿਸ ਮੁਖੀ ਨੂੰ ਖ਼ਤ ਲਿਖ ਕੇ ਕਿਹਾ ਸੀ ਕਿ ਤੁਸੀਂ ਸਾਨੂੰ ਇਕ ਅਨਮੋਲ ਹੀਰਾ ਭੇਜਿਆ ਹੈ। ਉਨ੍ਹਾਂ ਸ. ਹਰਜੀਤ ਸਿੰਘ ਸੱਜਣ ਦੀ ਇਕ ਇੰਟੈਲੀਜੈਂਸ ਅਫਸਰ ਵਜੋਂ ਤਾਰੀਫ਼ ਕਰਦਿਆਂ ਕਿਹਾ ਸੀ ਕਿ ਉਸ ਦੀ ਦੂਰਅੰਦੇਸ਼ੀ ਤੇ ਬਹਾਦਰੀ ਸਦਕਾ ਅਸੀਂ 1500 ਦਹਿਸ਼ਤਗਰਦਾਂ ਨੂੰ ਢੇਰੀ ਕਰਨ ‘ਚ ਸਫ਼ਲ ਹੋਏ ਹਾਂ।
ਹੁਣ ਸੱਜਣ ਦੇ ਰੱਖਿਆ ਮੰਤਰੀ ਬਣਨ ‘ਤੇ ਜਰਨਲ ਡੇਵਿਡ ਨੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਹ ਸਹੀ ਅਰਥਾਂ ‘ਚ ਅਸਲ ਯੋਧਾ ਹੈ। ਇਸ ਲਈ ਕੈਨੇਡੀਅਨ ਫੌਜ ਸ. ਹਰਜੀਤ ਸਿੰਘ ਸੱਜਣ ਨੂੰ ਪੱਕੇ ਤੌਰ ‘ਤੇ ਸੇਵਾਮੁਕਤ ਕਰਨ ਦੇ ਮੂਡ ‘ਚ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article