PUNJABMAILUSA.COM

ਕੈਨੇਡਾ ਦੇ ਸੂਬੇ ਅਲਬਰਟਾ ‘ਚ ਪੰਜਾਬੀ ਭਾਈਚਾਰੇ ਦੀਆਂ ਸਿਹਤ ਸੇਵਾਵਾਂ ਲਈ 5 ਲੱਖ ਡਾਲਰਾਂ ਤੋਂ ਵੱਧ ਦੀ ਗ੍ਰਾਂਟ ਜਾਰੀ

ਕੈਨੇਡਾ ਦੇ ਸੂਬੇ ਅਲਬਰਟਾ ‘ਚ ਪੰਜਾਬੀ ਭਾਈਚਾਰੇ ਦੀਆਂ ਸਿਹਤ ਸੇਵਾਵਾਂ ਲਈ 5 ਲੱਖ ਡਾਲਰਾਂ ਤੋਂ ਵੱਧ ਦੀ ਗ੍ਰਾਂਟ ਜਾਰੀ

ਕੈਨੇਡਾ ਦੇ ਸੂਬੇ ਅਲਬਰਟਾ ‘ਚ ਪੰਜਾਬੀ ਭਾਈਚਾਰੇ ਦੀਆਂ ਸਿਹਤ ਸੇਵਾਵਾਂ ਲਈ 5 ਲੱਖ ਡਾਲਰਾਂ ਤੋਂ ਵੱਧ ਦੀ ਗ੍ਰਾਂਟ ਜਾਰੀ
December 15
08:32 2017

ਕੈਲਗਰੀ, 15 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਸੂਬੇ ਅਲਬਰਟਾ ਦੀ ਸਰਕਾਰ ਨੇ ਪੰਜਾਬੀ ਭਾਈਚਾਰੇ ਦੀਆਂ ਸਿਹਤ ਸੇਵਾਵਾਂ ਲਈ 5,60, 000 ਡਾਲਰ ਦੀ ਵਿਸ਼ੇਸ਼ ਗਰਾਂਟ ਦਿੱਤੀ ਹੈ। ਓਪੀਆਈਡ ਐਮਰਜੈਂਸੀ ਰਿਸਪਾਂਸ ਕਮਿਸ਼ਨ ਦੀ ਸਿਫਾਰਸ਼ ਦੇ ਆਧਾਰ ‘ਤੇ ਸਰਕਾਰ ਨੇ ਇਹ ਫੈਸਲਾ ਲਿਆ ਹੈ। ਬ੍ਰੈਡੀ ਪੇਨੀ ਐਸੋਸੀਏਟ ਮੰਤਰੀ ਆਫ ਹੈਲਥ ਨੇ ਕਿਹਾ ਹੈ ਕਿ ਓਪੀਆਈਡ (ਡਰੱਗਜ਼) ਦੀ ਵਰਤੋਂ ਬਾਰੇ ਜਾਣਕਾਰੀ ਅਤੇ ਇਸ ਦਾ ਇਲਾਜ ਸਾਰੇ ਅਲਬਰਟਾ ਵਾਸੀਆਂ ਦੀ ਪਹੁੰਚ ਵਿਚ ਹੋਣਾ ਚਾਹੀਦਾ ਹੈ। ਸਰਕਾਰ ਸਾਰੇ ਭਾਈਚਾਰਿਆਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਵਿਚ ਹੈ। ਪੰਜਾਬੀ ਭਾਈਚਾਰੇ ਦੀਆਂ ਸਿਹਤ ਸੇਵਾਵਾਂ ਦੱਖਣ ਏਸ਼ੀਆਈ ਸ਼ਹਿਰੀਆਂ ਤੇ ਅਲਬਰਟਾ ਸਿਹਤ ਪ੍ਰਣਾਲੀ ਵਿਚਾਲੇ ਪੁਲ ਦਾ ਕੰਮ ਕਰਨਗੀਆਂ।
ਨਸ਼ਿਆਂ ਦੀ ਦਲਦਲ ‘ਚ ਫਸ ਰਹੇ ਨੌਜਵਾਨਾਂ ਨੂੰ ਜੀਵਨ ਦੀ ਸੇਧ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਸੰਬੰਧਤ ਵਿਅਕਤੀ ਖੁਦ ਤਬਾਹ ਹੋ ਜਾਂਦਾ ਹੈ ,ਜਿਸ ਨਾਲ ਪਰਿਵਾਰ ਤੇ ਭਾਈਚਾਰੇ ਨੂੰ ਦੁੱਖ ਹੁੰਦਾ ਹੈ। ਕੈਬਨਿਟ ਮੰਤਰੀ ਇਰਫਾਨ ਸਾਬਰ ਨੇ ਕਿਹਾ ਕਿ ਇਸ ਫੰਡ ਨਾਲ ਇਸ ਮੁਸ਼ਕਲ ਗੱਲਬਾਤ ਦਾ ਰਾਹ ਖੁੱਲ੍ਹੇਗਾ ਤੇ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ, ਜਿਸ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ।
ਜ਼ਿਕਰਯੋਗ ਹੈ ਕਿ ਪੰਜਾਬੀ ਭਾਈਚਾਰੇ ਲਈ ਸਿਹਤ ਸੇਵਾਵਾਂ ਜੈਨੇਸਿਸ ਸੈਂਟਰ ਵਿਚ ਚਲਾਈਆਂ ਜਾਂਦੀਆਂ ਹਨ ਜਿੱਥੇ ਖਤਰਨਾਕ ਪਦਾਰਥ ਦੀ ਵਰਤੋਂ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਉਕਤ ਸਹਾਇਤਾ ਨਾਲ ਜੈਨਸਿਸ ਸੈਂਟਰ ਵਿਖੇ ਦੋ ਨਵੇਂ ਮੈਨੇਜਰ ਰੱਖੇ ਜਾਣਗੇ ਜੋ ਪੰਜਾਬੀ, ਹਿੰਦੀ, ਉਰਦੂ ਤੇ ਹੋਰ ਦੱਖਣੀ ਏਸ਼ੀਅਨ ਭਾਸ਼ਾਵਾਂ ‘ਚ ਮਰੀਜ਼ਾਂ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਨੂੰ ਇਕ ਮਾਹਿਰ ਵਜੋਂ ਆਪਣੀ ਸਲਾਹ ਦੇਣਗੇ ।
2016 ਦੀ ਮਰਦਮਸ਼ੁਮਾਰੀ ਅਨੁਸਾਰ ਕੈਲਗਰੀ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 27000 ਤੇ ਉਰਦੂ ਬੋਲਣ ਵਾਲਿਆਂ ਦੀ ਗਿਣਤੀ 10600 ਸੀ। ਸਮੁੱਚੇ ਰਾਜ ਵਿਚ ਡਰੱਗ ਨਾਲ ਸੰਬੰਧਤ ਇਲਾਜ ਅਤੇ ਸੇਵਾਵਾਂ ਦੇਣ ਲਈ ਸਰਕਾਰ ਵਲੋਂ ਇਸ ਸਬੰਧੀ ਜਾਣਕਾਰੀ ਪੰਜਾਬੀ ਤੇ ਉਰਦੂ ਸਮੇਤ 10 ਭਾਸ਼ਾਵਾਂ ਵਿਚ ਦਿੱਤੀ ਜਾਂਦੀ ਹੈ । ਇਸ ਸਮੇਂ ਪੰਜਾਬੀ ਕਮਿਊਨਿਟੀ ਹੈਲਥ ਸਰਵਿਸਜ਼ ਬੋਰਡ ਦੀ ਚੇਅਰ ਰਾਵੀ ਨੱਤ, ਰੁਪਿੰਦਰ ਹੇਅਰ ਰਜਿਸਟਰਡ ਮਨੋਵਿਗਿਆਨੀ ਆਪਰੇਸ਼ਨ ਦੇ ਮੈਨੇਜਰ, ਪੰਜਾਬੀ ਕਮਿਊਨਿਟੀ ਹੈਲਥ ਸੇਵਾਵਾਂ, ਆਤੀਆ ਅਸ਼ਨਾ, ਰੂਪ ਰਾਏ ਤੇ ਹੋਰ ਭਾਈਚਾਰਿਆਂ ਦੇ ਲੋਕ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article