ਕੈਨੇਡਾ ਦੇ ਸੂਬੇ ਅਲਬਰਟਾ ਨੇ ‘ਟੈਂਪਰੇਰੀ ਫੌਰਨ ਵਰਕਰਜ਼ ਪ੍ਰੋਗਰਾਮ’ ਨੂੰ ਬੰਦ ਕਰਨ ਦਾ ਲਿਆ ਫੈਸਲਾ

72
Share

ਅਲਬਰਟਾ, 29 ਅਕਤੂਬਰ (ਪੰਜਾਬ ਮੇਲ)- ਕੋਰੋਨਾ ਵਾਇਰਸ ਕਾਰਨ ਵਿਦੇਸ਼ਾਂ ਵਿਚ ਕੰਮ ਕਰਨ ਵਾਲਿਆਂ ‘ਤੇ ਵੀ ਕਾਫੀ ਪ੍ਰਭਾਵ ਪਿਆ ਹੈ। ਕੈਨੇਡਾ ਦੇ ਸੂਬੇ ਅਲਬਰਟਾ ਨੇ ‘ਟੈਂਪਰੇਰੀ ਫੌਰਨ ਵਰਕਰਜ਼ ਪ੍ਰੋਗਰਾਮ’ ਨੂੰ ਲਗਭਗ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ।

ਸੂਬੇ ਦੇ ਮੁੱਖ ਮੰਤਰੀ ਜੈਸਨ ਕੈਨੀ ਦਾ ਕਹਿਣਾ  ਹੈ ਕਿ ਉਹ ਚਾਹੁੰਦੇ ਹਨ ਕਿ ਅਲਬਰਟਾ ਵਾਸੀਆਂ ਨੂੰ ਨੌਕਰੀਆਂ ਵਿਚ ਪਹਿਲ ਮਿਲ ਸਕੇ। ਇਸੇ ਲਈ ਇਸ ਪ੍ਰੋਗਰਾਮ ਨੂੰ ਬੰਦ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ।

ਪੰਜਾਬੀਆਂ ਸਣੇ ਕਈ ਪ੍ਰਵਾਸੀ ਕਾਮੇ ਰੈਸਟੋਰੈਂਟ, ਹੋਟਲ, ਟਰੱਕਾਂ ਤੇ ਖੇਤੀ ਆਦਿ ਦੇ ਕੰਮ ਕਰਨ ਲਈ ਇੱਥੇ ਆਉਂਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਨਾਲ ਇਸ ਪ੍ਰੋਗਰਾਮ ਅਧੀਨ ਅਲਬਰਟਾ ਵਿਚ ਕੰਮ ਕਰ ਰਹੇ ਕਾਮਿਆਂ ‘ਤੇ ਇਸ ਦਾ ਅਸਰ ਨਹੀਂ ਪਵੇਗਾ। ਹਾਲਾਂਕਿ, ਨਵੇਂ ਆਉਣ ਪ੍ਰਵਾਸੀਆਂ ‘ਤੇ ਇਸ ਦਾ ਪ੍ਰਭਾਵ ਪਵੇਗਾ।  ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ 1300 ਅਲਬਰਟਾ ਵਾਸੀਆਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕੀਤਾ ਜਾ ਸਕੇਗਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਨਵੇਂ ਕਾਮਿਆਂ ਦੀ ਸਿਖਲਾਈ ਲਈ ਪ੍ਰੋਗਰਾਮ ਵੀ ਲਾਂਚ ਕਰਨਗੇ।


Share