PUNJABMAILUSA.COM

ਕੈਨੇਡਾ ਦੇ 6,000 ਕਾਮਿਆਂ ਸਮੇਤ 43,000 ਲੋਕਾਂ ਦੀ ਨੌਕਰੀ ‘ਤੇ ਖਤਰੇ ਦੀ ਤਲਵਾਰ

ਕੈਨੇਡਾ ਦੇ 6,000 ਕਾਮਿਆਂ ਸਮੇਤ 43,000 ਲੋਕਾਂ ਦੀ ਨੌਕਰੀ ‘ਤੇ ਖਤਰੇ ਦੀ ਤਲਵਾਰ

ਕੈਨੇਡਾ ਦੇ 6,000 ਕਾਮਿਆਂ ਸਮੇਤ 43,000 ਲੋਕਾਂ ਦੀ ਨੌਕਰੀ ‘ਤੇ ਖਤਰੇ ਦੀ ਤਲਵਾਰ
January 18
15:34 2018

* ਭਵਨ ਉਸਾਰੀ ਕੰਪਨੀ ‘ਕੈਰੀਲੀਅਨ’ ਦਾ ਨਿਕਲਿਆ ਦੀਵਾਲਾ
ਟੋਰਾਂਟੋ, 18 ਜਨਵਰੀ (ਪੰਜਾਬ ਮੇਲ)-ਬਰਤਾਨੀਆ ਦੀ ਵੱਡੀ ਭਵਨ ਉਸਾਰੀ ਕੰਪਨੀ ‘ਕੈਰੀਲੀਅਨ’ ਦਾ ਦੀਵਾਲਾ ਨਿਕਲਣ ਕਾਰਨ ਹਜ਼ਾਰਾਂ ਲੋਕਾਂ ਦੇ ਰੋਜ਼ਗਾਰ ‘ਤੇ ਖਤਰੇ ਦੀ ਤਲਵਾਰ ਲਟਕ ਗਈ ਹੈ। ਕੰਪਨੀ ਦੇ ਕਰਜ਼ ‘ਚ ਡੁੱਬਣ ਕਾਰਨ ਕੈਨੇਡਾ ‘ਚ ਇਸ ਦੇ 6,000 ਕਾਮਿਆਂ ਸਮੇਤ ਦੁਨੀਆਂ ਭਰ ‘ਚ ਇਸ ਨਾਲ ਜੁੜੇ 43,000 ਲੋਕਾਂ ਦੀ ਨੌਕਰੀ ਖੁਸਣ ਦਾ ਖਤਰਾ ਪੈਦਾ ਹੋ ਗਿਆ ਹੈ। 2.6 ਬਿਲੀਅਨ ਡਾਲਰ ਤੋਂ ਵੱਧ ਦੇ ਕਰਜ਼ ਹੇਠ ਦਬੀ ਕੰਪਨੀ ‘ਕੈਰੀਲੀਅਨ’ ਨੂੰ ਕਰਜ਼ਦਾਤਾਵਾਂ (ਕਰੈਡੀਟਰਸ) ਅਤੇ ਬਰਤਾਨੀਆ ਸਰਕਾਰ ਨੇ ਸਹਾਰਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਐਲਾਨ ਕੀਤਾ ਕਿ ਬਰਤਾਨੀਆ ਸਰਕਾਰ ਅਤੇ ਕਰਜ਼ਦਾਤਾਵਾਂ ਨਾਲ ਵਿੱਤੀ ਸਹਾਇਤਾ ਲਈ ਗੱਲਬਾਤ ‘ਚ ਅਸਫਲ ਰਹਿਣ ਕਾਰਨ ਉਸ ਕੋਲ ਕੋਈ ਹੋਰ ਚਾਰਾ ਨਹੀਂ ਰਹਿ ਗਿਆ ਹੈ। ਦੱਸਣਯੋਗ ਹੈ ਕਿ ਕੈਰੀਲੀਅਨ ਬਰਤਾਨੀਆ ਦੀ ਦੂਜੀ ਸਭ ਤੋਂ ਵੱਡੀ ਭਵਨ ਨਿਰਮਾਣ ਕੰਪਨੀ ਹੈ, ਜਿਸ ਦੇ ਕੈਨੇਡਾ ‘ਚ 6,000 ਮੁਲਾਜ਼ਮਾਂ ਸਮੇਤ ਦੁਨੀਆਂ ਭਰ ‘ਚ ਊਰਜਾ, ਸਿਹਤ ਸੰਭਾਲ ਅਤੇ ਆਵਾਜਾਈ ਖੇਤਰ ‘ਚ 43,000 ਹਜ਼ਾਰ ਮੁਲਾਜ਼ਮ ਹਨ। ਇਹ ਉਸਾਰੀ ਦੇ ਜਨਤਕ ਖੇਤਰ ਦੇ ਵੱਡੇ ਪ੍ਰੋਜੈਕਟਾਂ ਲਈ ਕੰਮ ਕਰਦੀ ਹੈ।
ਕੰਪਨੀ ਦੇ ਚੇਅਰਮੈਨ ਫਿਲਿਪ ਗਰੀਨ ਨੇ ਕਿਹਾ ਕਿ ਅੱਜ ਦਾ ਦਿਨ ਕੈਰੀਲੀਅਨ ਅਤੇ ਇਸ ਨਾਲ ਕਈ ਸਾਲਾਂ ਤੋਂ ਜੁੜੇ ਆ ਰਹੇ ਗਾਹਕਾਂ ਅਤੇ ਮੁਲਾਜ਼ਮਾਂ ਲਈ ਬਹੁਤ ਮਾੜਾ ਹੈ। ਕੈਰੀਲੀਅਨ ਜ਼ਿਆਦਾ ਕਰਜ਼ ਚੜ੍ਹਨ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਆਪਣੀ ਹੋਂਦ ਨੂੰ ਬਚਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ ਇਸ ਦੇ ਸ਼ੇਅਰਾਂ ਦੇ ਭਾਅ 70 ਫੀਸਦੀ ਤਕ ਡਿੱਗ ਗਏ ਹਨ। ਬਰਤਾਨੀਆ ਸਰਕਾਰ ਨੇ ਵੀ ਡੁੱਬਦੀ ਹੋਈ ਕੰਪਨੀ ਦੀ ਬਾਂਹ ਫੜਨ ਤੋਂ ਮਨ੍ਹਾ ਕਰਦਿਆਂ ਕਿਹਾ ਕਿ ਉਹ ਪ੍ਰਾਈਵੇਟ ਕੰਪਨੀ ਹੋਣ ਕਾਰਨ ਇਸ ਸੰਬਧੀ ਸੋਚਿਆ ਵੀ ਨਾ, ਜਦਕਿ ਸਰਕਾਰ ਨੇ ਦੂਜੇ ਪਾਸੇ ਕਿਹਾ ਕਿ ਉਹ ਜਨਤਕ ਸੇਵਾਵਾਂ ਨੂੰ ਕਾਇਮ ਰੱਖਣ ਲਈ ਲੋੜੀਂਦਾ ਫੰਡ ਮੁਹੱਈਆ ਕਰਵਾਉਂਦੀ ਰਹੇਗੀ। ਬਰਤਾਨੀਆ ਦੇ ਕੈਬਨਿਟ ਮੰਤਰੀ ਡੇਵਿਡ ਲਿਡਿੰਗਟਨ ਨੇ ਕਿਹਾ ਕਿ ਇਕ ਵੱਡੀ ਕੰਪਨੀ ਦਾ ਦੀਵਾਲਾ ਨਿਕਲਣਾ ਇਹ ਬਹੁਤ ਵੱਡੀ ਦੁਖਦਾਇਕਾ ਖਬਰ ਹੈ ਪਰ ਸਾਡੀ ਇਹ ਮੁਢਲੀ ਜ਼ਿੰਮੇਵਾਰੀ ਹੈ ਕਿ ਅਸੀ ਆਪਣੀਆਂ ਜ਼ਰੂਰ ਜਨਤਕ ਸੇਵਾਵਾਂ ਨੂੰ ਸੁਰੱਖਿਅਤ ਢੰਗ ਨਾਲ ਚਲਾਉਣਾ ਜਾਰੀ ਰੱਖੀਏ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article