PUNJABMAILUSA.COM

ਕੈਨੇਡਾ ਨੂੰ ਨਾਫਟਾ ਡੀਲ ਜਲਦ ਸਿਰੇ ਚੜ੍ਹਨ ਦੀ ਉਮੀਦ

ਕੈਨੇਡਾ ਨੂੰ ਨਾਫਟਾ ਡੀਲ ਜਲਦ ਸਿਰੇ ਚੜ੍ਹਨ ਦੀ ਉਮੀਦ

ਕੈਨੇਡਾ ਨੂੰ ਨਾਫਟਾ ਡੀਲ ਜਲਦ ਸਿਰੇ ਚੜ੍ਹਨ ਦੀ ਉਮੀਦ
July 06
17:27 2018

ਓਟਵਾ, 6 ਜੁਲਾਈ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਅਮਰੀਕੀ ਮਿਡਟਰਮ ਚੋਣਾਂ ਤੋਂ ਬਾਅਦ ਤੱਕ ਨਾਫਟਾ ਡੀਲ ਉੱਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਪਰ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਅਜੇ ਵੀ ਗਰਮੀਆਂ ਵਿਚ ਨਾਫਟਾ ਡੀਲ ਦੇ ਸਿਰੇ ਚੜ੍ਹਨ ਦੀ ਪੂਰੀ ਉਮੀਦ ਹੈ। ਪਿੱਛੇ ਜਿਹੇ ਮੈਕਸੀਕੋ ਵਿਚ ਰਾਸ਼ਟਰਪਤੀ ਚੋਣਾਂ ਹੋ ਕੇ ਹਟੀਆਂ ਹਨ। ਉੱਥੋਂ ਦੇ ਲੋਕਾਂ ਨੇ ਨਵਾਂ ਰਾਸ਼ਟਰਪਤੀ ਵੀ ਚੁਣ ਲਿਆ ਹੈ। ਪਰ ਓਟਵਾ ਚਾਹੁੰਦਾ ਹੈ ਕਿ ਨਾਫਟਾ ਸਬੰਧੀ ਗੱਲਬਾਤ ਜਲਦੀ ਤੋਂ ਜਲਦੀ ਸ਼ੁਰੂ ਹੋਵੇ। ਇਹ ਜਾਣਕਾਰੀ ਇਕ ਸਰਕਾਰੀ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦਿੱਤੀ। ਉਸ ਅਧਿਕਾਰੀ ਨੇ ਦੱਸਿਆ ਕਿ ਸਾਡੀ ਮੁੱਖ ਤਰਜੀਹ ਜਲਦ ਤੋਂ ਜਲਦ ਸਾਰੀਆਂ ਧਿਰਾਂ ਨੂੰ ਫਾਇਦੇਮੰਦ ਸਮਝੌਤੇ ਨੂੰ ਸਿਰੇ ਚੜ੍ਹਾਉਣਾ ਰਹੀ ਹੈ। ਅਸੀਂ ਅਜੇ ਵੀ ਆਪਣਾ ਧਿਆਨ ਇਸੇ ਗੱਲ ਉੱਤੇ ਕੇਂਦਰਿਤ ਕੀਤਾ ਹੋਇਆ ਹੈ ਅਤੇ ਦੇਖਦੇ ਹਾਂ ਕਿ ਇਹ ਕਿੱਧਰ ਨੂੰ ਜਾਂਦੀ ਹੈ।
ਮੈਕਸੀਕੋ ਵਿਚ ਸੋਮਵਾਰ ਨੂੰ ਹੋਈਆਂ ਚੋਣਾਂ ਵਿਚ ਆਂਦਰੇਸ ਮੈਨੂਅਲ ਲੋਪੇਜ਼ ਓਬਰਾਡੌਰ ਨੂੰ ਨਵਾਂ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਉਨ੍ਹਾਂ ਵੀ ਇਹ ਆਖ ਦਿੱਤਾ ਹੈ ਕਿ ਉਹ ਨਾਫਟਾ ਸਬੰਧੀ ਚੱਲ ਰਹੀ ਗੱਲਬਾਤ ਦੀ ਹਮਾਇਤ ਵਿਚ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਪਹਿਲੀ ਦਸੰਬਰ ਨੂੰ ਆਫਿਸ ਸਾਂਭਣ ਤੋਂ ਪਹਿਲਾਂ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਟੀਮ ਦੇ ਮਾਹਿਰਾਂ ਨੂੰ ਵੀ ਇਸ ਗੱਲਬਾਤ ਦਾ ਹਿੱਸਾ ਬਣਾਇਆ ਜਾਵੇ। ਜਦੋਂ ਤੱਕ ਓਬਰਾਡੌਰ ਸਹੁੰ ਨਹੀਂ ਚੁੱਕ ਲੈਂਦੇ ਉਦੋਂ ਤੱਕ ਮੌਜੂਦਾ ਮੈਕਸੀਕਨ ਪ੍ਰਸ਼ਾਸਨ ਦੇ ਮੈਂਬਰ ਨਾਫਟਾ ਸਬੰਧੀ ਗੱਲਬਾਤ ਜਾਰੀ ਰੱਖਣਗੇ।
ਇਸ ਦੌਰਾਨ ਟਰੰਪ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਨਵੇਂ ਸਮਝੌਤੇ ਉੱਤੇ ਪਹੁੰਚਣ ਤੋਂ ਪਹਿਲਾਂ ਨਵੰਬਰ ਵਿਚ ਹੋਣ ਵਾਲੀਆਂ ਅਮਰੀਕੀ ਕਾਂਗਰਸ ਦੀਆਂ ਮਿਡਟਰਮ ਚੋਣਾਂ ਨੂੰ ਭੁਗਤਾ ਲੈਣੀਆਂ ਚਾਹੁੰਦੇ ਹਨ। ਟਰੰਪ ਨੇ ਇਹ ਵੀ ਗੱਲ ਵੀ ਜ਼ੋਰ ਦੇ ਕੇ ਆਖੀ ਹੈ ਕਿ ਉਹ ਕੈਨੇਡਾ ਤੇ ਮੈਕਸੀਕੋ ਨਾਲ ਵੱਖੋ-ਵੱਖਰੀ ਡੀਲ ਵੀ ਕਰ ਸਕਦੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਸਮੇਂ ਕੈਨੇਡਾ ਤੇ ਅਮਰੀਕਾ ਟਰੇਡ ਜੰਗ ਵੱਲ ਵਧ ਰਹੇ ਹਨ। ਦੋਵਾਂ ਮੁਲਕਾਂ ਨੇ ਇਕ ਦੂਜੇ ਉੱਤੇ ਭਾਰੀ ਟੈਰਿਫ ਲਾ ਦਿੱਤੇ ਹਨ। ਹਾਲਾਤ ਦੇ ਹੋਰ ਬਦਤਰ ਹੋਣ ਦਾ ਵੀ ਖਦਸ਼ਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article