PUNJABMAILUSA.COM

ਕੈਨੇਡਾ ਨੂੰ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀਆਂ ਦੀ ਲੋੜ

ਕੈਨੇਡਾ ਨੂੰ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀਆਂ ਦੀ ਲੋੜ

ਕੈਨੇਡਾ ਨੂੰ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀਆਂ ਦੀ ਲੋੜ
May 14
17:24 2019

ਸਰੀ, 14 ਮਈ (ਪੰਜਾਬ ਮੇਲ)- ਕੈਨੇਡਾ ਨੂੰ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀਆਂ ਦੀ ਇਸ ਵੇਲੇ ਵਧੇਰੇ ਲੋੜ ਹੈ ਤੇ ਦੇਸ਼ ਦੇ ਕਾਲਜ ਤੇ ਯੂਨੀਵਰਸਿਟੀਆਂ ਵਿਦੇਸ਼ੀ ਬੱਚਿਆਂ ਨੂੰ ਇੱਥੇ ਆ ਕੇ ਪੜ੍ਹਣ ਲਈ ਉਤਸ਼ਾਹਿਤ ਕਰ ਰਹੀਆਂ ਹਨ ਪਰ ਇਸ ਦੁੱਖ ਦੀ ਗੱਲ ਇਹ ਵੀ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਨੂੰ ਸਥਾਨਕ ਯੂਨੀਵਰਸਿਟੀਆਂ ਵੱਲੋਂ ਦਾਖ਼ਲੇ ਲਈ ਮਨਜ਼ੂਰੀ ਤਾਂ ਮਿਲ ਜਾਂਦੀ ਹੈ ਪਰ ਵੀਜ਼ਾ ਰੱਦ ਹੋਣ ਕਾਰਨ ਉਨ੍ਹਾਂ ਨੂੰ ਹੋਰ ਦੇਸ਼ਾਂ ਦਾ ਰੁਖ਼ ਕਰਨਾ ਪੈਂਦਾ ਹੈ। ਇਸ ਤਰ੍ਹਾਂ ਦੇ ਜ਼ਿਆਦਾਤਰ ਵੀਜ਼ੇ ਰੱਦ ਹੋਣ ਦਾ ਕਾਰਨ ਸੁਰੱਖਿਆ ਕਾਰਨਾਂ ਨੂੰ ਦੱਸਿਆ ਜਾਂਦਾ ਹੈ ਅਤੇ ਅਜਿਹੇ ਮਾਮਲਿਆਂ ‘ਚ ਬਹੁਤੀ ਵਾਰ ਉਹ ਵਿਦਿਆਰਥੀ ਸ਼ਿਕਾਰ ਬਣਦੇ ਹਨ, ਜੋ ਪਾਕਿਸਤਾਨ ਅਤੇ ਨਾਈਜੀਰੀਆ ਨਾਲ ਸਬੰਧ ਰੱਖਦੇ ਹੋਣ।
ਵੱਡੀ ਗਿਣਤੀ ‘ਚ ਵਿਦਿਆਰਥੀ ਵੀਜ਼ਿਆਂ ਦਾ ਰੱਦ ਹੋਣਾ ਸਿਰਫ਼ ਕੌਮਾਂਤਰੀ ਵਿਦਿਆਰਥੀਆਂ ਲਈ ਹੀ ਨਹੀਂ, ਸਗੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਲਈ ਵੀ ਸਿਰ ਦਰਦੀ ਦਾ ਕਾਰਨ ਬਣ ਰਿਹਾ ਹੈ ਕਿਉਂਕਿ ਕੁਝ ਕੈਨੇਡੀਅਨ ਅਦਾਰੇ ਜੋ ਕੌਮਾਂਤਰੀ ਬੱਚਿਆਂ ਨੂੰ ਪੜ੍ਹਣ ਦਾ ਮੌਕਾ ਦੇਣ ਲਈ ਬੇਤਾਬ ਹਨ ਅਤੇ ਉਨ੍ਹਾਂ ਨੂੰ ਦਾਖ਼ਲੇ ਲਈ ਬੁਲਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕੈਨੇਡੀਅਨ ਅਦਾਰੇ ਜਿੱਥੇ ਚੰਗੇ ਵਿਦਿਆਰਥੀਆਂ ਨੂੰ ਆਪਣੇ ਹੱਥੋਂ ਗਵਾਉਂਦੇ ਹਨ, ਉੱਥੇ ਹੀ ਉਨ੍ਹਾਂ ਨੂੰ ਵਿੱਤੀ ਨੁਕਸਾਨ ਵੀ ਸਹਿਣਾ ਪੈ ਰਿਹਾ ਹੈ। ਯੂਨੀਵਰਸਿਟੀ ਆਫ਼ ਨਿਊ ਬਰੂਨਸਵਿੱਕ ਦੇ ਪ੍ਰੋਫ਼ੈਸਰ ਅਤੇ ਬਿਜਨਸ ਡਿਪਾਰਟਮੈਂਟ ਦੇ ਡੀਨ ਵਜੋਂ ਸੇਵਾਵਾਂ ਦੇ ਚੁੱਕੇ ਫ਼ੈਜ਼ਲੇਅ ਸਿਦਿਕ ਨੇ ਦੱਸਿਆ ਕਿ ਜ਼ਿਆਦਾ ਵੀਜ਼ੇ ਰੱਦ ਹੋਣ ਕਾਰਨ ਵਿਦਿਆਰਥੀਆਂ ਅਤੇ ਅਦਾਰਿਆਂ ਲਈ ਸਿਰਦਰਦੀ ਬਣੀ ਹੋਈ ਹੈ। ਪਿਛਲੇ ਕੁਝ ਸਾਲਾਂ ‘ਚ ਭਾਰਤ ਅਤੇ ਚੀਨ ਤੋਂ ਤਾਂ ਵਧੇਰੇ ਬੱਚੇ ਆ ਰਹੇ ਹਨ ਪਰ ਪਾਕਿਸਤਾਨੀ ਅਤੇ ਨਾਈਜੀਰੀਆ ਦੇ ਵਿਦਿਆਰਥੀਆਂ ਲਈ ਵੀਜ਼ੇ ਪ੍ਰਾਪਤ ਕਰਨਾ ਬਾਹਲਾ ਔਖਾ ਹੈ। ਮੇਰੇ ਕਾਰਜਕਾਲ ਦੌਰਾਨ ਉੱਥੇ ਬਹੁਤ ਘੱਟ ਬੱਚੇ ਵੀਜ਼ਾ ਪ੍ਰਾਪਤ ਕਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੁਝ ਸਮੇਂ ਤੋਂ ਨਾਈਜੀਰੀਆ ਦੇ ਵਿਦਿਆਰਥੀਆਂ ਲਈ ਸਥਿਤੀ ‘ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ਪਰ ਪਾਕਿਸਤਾਨ ਦੇ ਵਿਦਿਆਰਥੀਆਂ ਨੂੰ ਵੀਜ਼ੇ ਨਹੀਂ ਮਿਲ ਰਹੇ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ‘ਚ ਮੇਰੇ ਵਿਭਾਗ ਵੱਲੋਂ 8 ਪਾਕਿਸਤਾਨੀ ਵਿਦਿਆਰਥੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ ਪਰ ਇਨ੍ਹਾਂ ‘ਚੋਂ ਕਿਸੇ ਇਕ ਨੂੰ ਵੀ ਵੀਜ਼ਾ ਨਹੀਂ ਮਿਲਿਆ।
ਦੱਸ ਦੇਈਏ ਕਿ ਓਟਵਾ ‘ਚ ਪਾਕਿਸਤਾਨ ਦੇ ਹਾਈ ਕਮਿਸ਼ਨ ਫ਼ੈਡਰਲ ਸਰਕਾਰ ਦੇ ਅਧਿਕਾਰੀਆਂ ਅੱਗੇ ਇਸ ਮੁੱਦੇ ਨੂੰ ਕਈ ਵਾਰ ਚੁੱਕਿਆ ਗਿਆ, ਪਰ ਫਿਰ ਵੀ ਕੋਈ ਜ਼ਿਆਦਾ ਅਸਰ ਨਹੀਂ ਨਜ਼ਰ ਆਇਆ। ਨਦੀਮ ਕਾਈਨੀ ਨੇ ਦੱਸਿਆ ਕਿ ਪਾਕਿਸਤਾਨੀ ਵਿਦਿਆਰਥੀ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖ਼ਲੇ ਲਈ ਬਹੁਤ ਉਤਸੁਕ ਹਨ ਪਰ ਵੀਜ਼ਾ ਲੱਗਣ ਦੀਆਂ ਸਮੱਸਿਆਵਾਂ ਕਾਰਨ ਵੱਡੀ ਗਿਣਤੀ ‘ਚ ਬੱਚੇ ਹੋਰ ਦੇਸ਼ਾਂ ‘ਚ ਜਾ ਰਹੇ ਹਨ। ਇਸ ਬਾਬਤ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਕਿਹਾ ਕਿ ਇਹ ਮਾਮਲਾ ਲਿਬਰਲ ਸਰਕਾਰ ਦੇ ਧਿਆਨ ‘ਚ ਆ ਚੁੱਕਾ ਹੈ ਅਤੇ ਜਲਦ ਹੀ ਸਰਕਾਰ ਇਸ ਸੰਬੰਧੀ ਕੋਈ ਉਪਰਾਲਾ ਕਰੇਗੀ। ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਅਤੇ ਵੀਜ਼ਾ ਦਫ਼ਤਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਰੇ ਦਸਤਾਵੇਜ਼ ਪੂਰੇ ਹੋਣ ਤਾਂ ਜੋ ਵੀਜ਼ਾ ਰੱਦ ਹੋਣ ਦੀ ਕੋਈ ਗੁੰਜਾਇਸ਼ ਨਾ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ