PUNJABMAILUSA.COM

ਕੈਨੇਡਾ ਨੇ ਆਪਣੀ ਰਿਪੋਰਟ ‘ਚੋਂ ਧਾਰਮਿਕ ਕੱਟੜਵਾਦ ਤੇ ਖਾਲਿਸਤਾਨ ਨਾਲ ਜੁੜੇ ਸੰਦਰਭਾਂ ਨੂੰ ਹਟਾਇਆ

ਕੈਨੇਡਾ ਨੇ ਆਪਣੀ ਰਿਪੋਰਟ ‘ਚੋਂ ਧਾਰਮਿਕ ਕੱਟੜਵਾਦ ਤੇ ਖਾਲਿਸਤਾਨ ਨਾਲ ਜੁੜੇ ਸੰਦਰਭਾਂ ਨੂੰ ਹਟਾਇਆ

ਕੈਨੇਡਾ ਨੇ ਆਪਣੀ ਰਿਪੋਰਟ ‘ਚੋਂ ਧਾਰਮਿਕ ਕੱਟੜਵਾਦ ਤੇ ਖਾਲਿਸਤਾਨ ਨਾਲ ਜੁੜੇ ਸੰਦਰਭਾਂ ਨੂੰ ਹਟਾਇਆ
April 14
17:27 2019

ਟੋਰਾਂਟੋ/ਨਵੀਂ ਦਿੱਲੀ, 14 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਨੇ ਆਪਣੀ ਤਾਜ਼ਾ ਰਿਪੋਰਟ ‘ਚ ਧਾਰਮਿਕ ਕੱਟੜਵਾਦ ਅਤੇ ਖਾਲਿਸਤਾਨ ਨਾਲ ਜੁੜੇ ਸੰਦਰਭਾਂ ਨੂੰ ਹਟਾ ਦਿੱਤਾ ਹੈ। ਇਸ ਨੂੰ ਲੈ ਕੇ ਕੈਨੇਡਾ ਹੀ ਨਹੀਂ, ਭਾਰਤ ਦੀ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ। ਭਾਰਤ ਸਰਕਾਰ ਕੈਨੇਡੀਅਨ ਸਰਕਾਰ ਵੱਲੋਂ ਚੁੱਕੇ ਇਨਾਂ ਕਦਮਾਂ ਤੋਂ ਨਾਖੁਸ਼ ਹੈ। ਦਰਅਸਲ, ਕੈਨੇਡਾ ‘ਚ ਸਿੱਖ ਭਾਈਚਾਰੇ ਦਾ ਖਾਸਾ ਦਬਦਬਾਅ ਹੈ ਅਤੇ ਕੈਨੇਡਾ ‘ਚ ਆਉਣ ਵਾਲੀਆਂ ਆਮ ਚੋਣਾਂ ‘ਚ ਉਨ੍ਹਾਂ ਦਾ ਵੋਟਾਂ ‘ਤੇ ਅਸਰ ਵੀ ਦੇਖਣ ਨੂੰ ਮਿਲਦਾ ਹੈ।
ਇਹੀ ਕਾਰਨ ਹੈ ਕਿ ਸੱਤਾਧਾਰੀ ਲਿਬਰਲ ਪਾਰਟੀ ਨੇ ਸਿੱਖ ਭਾਈਚਾਰੇ ਦੇ ਦਬਾਅ ‘ਚ ਆਪਣੀ ਪਹਿਲਾਂ ਵਾਲੀ ਰਿਪੋਰਟ ‘ਚ ਬਦਲਾਅ ਕਰਦੇ ਹੋਏ ਧਾਰਮਿਕ ਕੱਟੜਵਾਦ ਨਾਲ ਜੁੜੇ 6 ਅਤੇ ਖਾਲਿਸਤਾਨ ਨਾਲ ਜੁੜੇ 2 ਸੰਦਰਭਾਂ ਨੂੰ ਹਟਾ ਲਿਆ ਹੈ। ਅਜਿਹੇ ‘ਚ ਇਸ ਨੂੰ ਲੈ ਕੇ ਭਾਰਤ ਖੁਸ਼ ਨਹੀਂ ਹੈ। ਦੱਸ ਦਈਏ ਕਿ ਵਿਦੇਸ਼ ‘ਚ ਖਾਲਿਸਤਾਨ ਅਤੇ ਕੱਟੜਵਾਦ ਖਿਲਾਫ ਭਾਰਤ ਸਰਕਾਰ ਨੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਪੰਜਾਬ ‘ਚ 80 ਦੇ ਦਹਾਕੇ ‘ਚ ਖਾਲਿਸਤਾਨ ਅਤੇ ਕੱਟੜਵਾਦ ਦਾ ਰੂਪ ਦੇਖਣ ਨੂੰ ਮਿਲਿਆ ਸੀ।
ਸੂਤਰਾਂ ਦੀ ਮੰਨੀਏ ਤਾਂ ਕੈਨੇਡਾ ਸਰਕਾਰ ਚੁਣਾਵੀ ਸਾਲ ‘ਚ ਘਰੇਲੂ ਸਿਆਸੀ ਦਬਾਆਂ ਦੇ ਅੱਗੇ ਪੂਰੀ ਤਰ੍ਹਾਂ ਝੁੱਕ ਗਈ ਹੈ। ਦੱਸ ਦਈਏ ਕਿ 2018 ਦੀ ਸਰਕਾਰੀ ਰਿਪੋਰਟ ‘ਚ ਕੱਟੜਵਾਦ ਅਤੇ ਅੱਤਵਾਦ ਨੂੰ ਲੈ ਕੇ ਜ਼ਿਕਰ ਕੀਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ‘ਚ ਰਹਿਣ ਵਾਲੇ ਸਿੱਖ ਭਾਈਚਾਰੇ ਨੇ ਆਪਣੀ ਨਰਾਜ਼ਗੀ ਜਤਾਈ ਸੀ। ਭਾਰਤੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਕੈਨੇਡਾ ਸਰਕਾਰ ਦਾ ਇਹ ਕਦਮ ਚੋਣਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ।
‘2019 ਪਬਲਿਕ ਰਿਪੋਰਟ ਆਨ ਦਿ ਟੈਰੇਰਿਸਟ ਥ੍ਰੈਟ ਟੂ ਕੈਨੇਡਾ’ ਨਾਂ ਅਪਡੇਟੇਡ ਰਿਪੋਰਟ ‘ਚ ਕੱਟੜਵਾਦ ਨਾਲ ਜੁੜੇ ਸੰਦਰਭਾਂ ਨੂੰ ਹਟਾ ਲਿਆ ਗਿਆ ਹੈ। ਇਸ ਅਪਡੇਟੇਡ ਰਿਪੋਰਟ ਨੂੰ ਸ਼ੁੱਕਰਵਾਰ ਨੂੰ ਹੀ ਰਿਲੀਜ਼ ਕੀਤਾ ਗਿਆ ਹੈ। ਇਹ ਰਿਪੋਰਟ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵਿਸਾਖੀ ਪਰੇਡ ‘ਚ ਸ਼ਾਮਲ ਹੋਣ ਤੋਂ 24 ਘੰਟੇ ਪਹਿਲਾਂ ਰਿਲੀਜ਼ ਕੀਤੀ ਗਈ ਹੈ। ਇਸ ਪਰੇਡ ਨੂੰ ਖਾਲਸਾ ਦੀਵਾਨ ਸੋਸਾਇਟੀ ਅਤੇ ਨੈਸ਼ਨਲ ਡਿਫੈਂਸ ਮੰਤਰੀ ਹਰਜੀਤ ਸੱਜਣ ਵੱਲੋਂ ਆਯੋਜਿਤ ਕੀਤਾ ਗਿਆ ਸੀ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਵੱਲੋਂ ਖਾਲਿਸਤਾਨੀ ਕੱਟੜਵਾਦ ਨੂੰ ਆਪਣੇ ਖਤਰਿਆਂ ਦੀ ਲਿਸਟ ‘ਚੋਂ ਹਟਾਉਣ ਨੂੰ ਟਰੂਡੋ ਸਰਕਾਰ ਦਾ ਚੋਣ ਸਟੰਟ ਕਰਾਰ ਦਿੱਤਾ ਹੈ। ਕੈਪਟਨ ਦਾ ਆਖਣਾ ਹੈ ਕਿ ਕੈਨੇਡਾ ਸਰਕਾਰ ਦੇ ਇਸ ਫੈਸਲੇ ਦਾ ਅਸਰ ਨਾ ਸਿਰਫ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਤੋਂ ਇਲਾਵਾ ਪੂਰੀ ਦੁਨੀਆ ‘ਤੇ ਹੋਵੇਗਾ। ਇਥੇ ਦੱਸ ਦਈਏ ਕਿ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਦੌਰੇ ‘ਤੇ ਆਏ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ‘ਤੇ ਕਈ ਤਰ੍ਹਾਂ ਦੋਸ਼ ਲਾਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article