PUNJABMAILUSA.COM

ਕੈਨੇਡਾ ਵਿੱਚ ਦਸਤਾਰਧਾਰੀ ਸਿੰਘਣੀ ਸੁਪਰੀਮ ਕੋਰਟ ਦੀ ਜੱਜ ਬਣੀ

ਕੈਨੇਡਾ ਵਿੱਚ ਦਸਤਾਰਧਾਰੀ ਸਿੰਘਣੀ ਸੁਪਰੀਮ ਕੋਰਟ ਦੀ ਜੱਜ ਬਣੀ

ਕੈਨੇਡਾ ਵਿੱਚ ਦਸਤਾਰਧਾਰੀ ਸਿੰਘਣੀ ਸੁਪਰੀਮ ਕੋਰਟ ਦੀ ਜੱਜ ਬਣੀ
June 24
09:33 2017

ਬ੍ਰਿਟਿਸ਼ ਕੋਲੰਬੀਆ, 24 ਜੂਨ (ਪੰਜਾਬ ਮੇਲ) – ਕੈਨੇਡਾ ਵਿੱਚ ਪਲਬਿੰਦਰ ਕੌਰ ਸ਼ੇਰਗਿੱਲ ਸੁਪਰੀਮ ਕੋਰਟ ਦੀ ਪਹਿਲੀ ਦਸਤਾਰਧਾਰੀ ਜੱਜ ਬਣ ਗਈ ਹੈ। ਪਲਬਿੰਦਰ ਕੌਰ ਸ਼ੇਰਗਿੱਲ ਨੂੰ ਨਿਊ ਵੈਸਟਮਿਨਿਸਟਰ ਵਿੱਚ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਜਸਟਿਸ ਸ਼ੇਰਗਿੱਲ ਕੈਨੇਡਾ ਦੀ ਨਿਆਂਪਾਲਿਕਾ ਵਿੱਚ ਨਿਯੁਕਤ ਹੋਣ ਵਾਲੀ ਪਹਿਲੀ ਦਸਤਾਰਧਾਰੀ ਸਿੰਘਣੀ ਬਣ ਗਈ ਹੈ। ਇਸ ਨਿਯੁਕਤੀ ਦਾ ਐਲਾਨ ਕੈਨੇਡਾ ਦੇ ਨਿਆਂ ਅਤੇ ਅਟਾਰਨੀ ਜਨਰਲ ਮੰਤਰੀ ਜਾਡੀ ਵਿਲਸਨ ਰੇਅਬੋਲਡ ਨੇ ਕੀਤਾ। ਉਨਾਂ ਨੇ ਸੁਪਰੀਮ ਕੋਰਟ ‘ਚ ਨਿਯੁਕਤ ਕੀਤੇ ਗਏ ਤਿੰਨ ਨਵੇਂ ਜੱਜਾਂ ਦੇ ਨਾਵਾਂ ਦੇ ਐਲਾਨ ਕੀਤਾ ਜਿਨਾਂ ਵਿੱਚੋਂ ਇੱਕ ਪਲਬਿੰਦਰ ਕੌਰ ਸ਼ੇਰਗਿੱਲ ਹਨ। ਪਲਬਿੰਦਰ ਕੌਰ ਨੇ ਵਕੀਲ ਵਜੋਂ ਕੈਨੇਡਾ ਵਾਸੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦੇ ਕਈ ਅਹਿਮ ਕੇਸ ਲੜੇ ਹਨ। ਜਸਟਿਸ ਸ਼ੇਰਗਿੱਲ ਕੈਨੇਡਾ ਵਿੱਚ ਸਿੱਖ ਭਾਈਚਾਰੇ ਦਾ ਇੱਕ ਅਹਿਮ ਚਿਹਰਾ ਹਨ। ਕੈਨੇਡਾ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮਨੁੱਖੀ ਹੱਕਾਂ ਬਾਰੇ ਤਕਰੀਰ ਕਰਨ ਲਈ ਹਮੇਸ਼ਾ ਜਸਟਿਸ ਸ਼ੇਰਗਿੱਲ ਨੂੰ ਪਹਿਲੇ ਨੰਬਰ ‘ਤੇ ਸੱਦਿਆ ਜਾਂਦਾ ਹੈ। 2012 ਵਿੱਚ ਪਲਬਿੰਦਰ ਕੌਰ ਕੁਈਨਸ ਕੌਂਸਲ ਚੁਣੀ ਗਈ ਤੇ ਭਾਈਚਾਰੇ ਦੀ ਸੇਵਾ ਕਰਕੇ ਇਨਾਂ ਨੂੰ ਕੁਈਨਸ ਗੋਲਡਨ ਜੁਬਲੀ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਤੋਂ ਪਹਿਲਾਂ ਜਸਟਿਸ ਸ਼ੇਰਗਿੱਲ ਵਕੀਲ ਵਜੋਂ ਪ੍ਰੈਕਟਿਸ ਕਰਨ ਦੇ ਨਾਲ ਸ਼ੇਰਗਿੱਲ ਐਂਡ ਕੰਪਨੀ ਲਾਅ ਫਰਮ ਵਿੱਚ ਵੀ ਸੇਵਾਵਾਂ ਨਿਭਾ ਰਹੇ ਸਨ। ਆਪਣੇ ਪੇਸ਼ੇ ਦੇ ਨਾਲ ਜਸਟਿਸ ਸ਼ੇਰਗਿੱਲ ਸਿੱਖ ਭਾਈਚਾਰੇ ਦੀ ਸੇਵਾ ਲਈ ਸਦਾ ਵਾਲੰਟੀਅਰ ਵਜੋਂ ਸੇਵਾਵਾਂ ਦਿੰਦੀ ਰਹਿੰਦੀ ਹੈ। 2002 ਤੋਂ 2008 ਦੌਰਾਨ ਜਸਟਿਸ ਪਲਬਿੰਦਰ ਕੌਰ ਬੀਸੀ ਦੇ ਟ੍ਰਾਇਲ ਲਾਇਰ ਐਸੋਸੀਏਸ਼ਨ ਦੇ ਗਵਰਨਰ ਵਜੋਂ ਸੇਵਾ ਨਿਭਾ ਚੁੱਕੇ ਹਨ। ਪਲਬਿੰਦਰ ਕੌਰ ਦੀ ਇਸ ਵੱਡੀ ਪ੍ਰਾਪਤੀ ਨਾਲ ਸਿੱਖ ਭਾਈਚਾਰੇ ਅੰਦਰ ਜਸ਼ਨ ਦਾ ਮਾਹੌਲ ਹੈ। ਵਿਸ਼ਵ ਸਿੱਖ ਸੰਸਥਾ ਦੇ ਸੁਖਬੀਰ ਸਿੰਘ ਮੁਤਾਬਕ ”ਕੈਨੇਡਾ ਵਿੱਚ ਪਲਬਿੰਦਰ ਕੌਰ ਦੀ ਸੁਪਰੀਮ ਕੋਰਟ ਵਿੱਚ ਨਿਯੁਕਤੀ ਸਿੱਖ ਭਾਈਚਾਰੇ ਦੀ ਇੱਕ ਹੋਰ ਅਹਿਮ ਪ੍ਰਾਪਤੀ ਹੈ। ਇਹ ਸਿੱਖ ਭਾਈਚਾਰੇ ਲਈ ਬਹੁਤ ਮਾਣ ਦੀ ਗੱਲ ਹੈ ਕਿਉਂਕਿ ਜਸਟਿਸ ਸ਼ੇਰਗਿੱਲ ਆਪਣੇ ਪੇਸ਼ੇ ਦੇ ਨਾਲ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਵੀ ਪੂਰੀ ਤਰਾਂ ਤਤਪਰ ਰਹਿੰਦੇ ਹਨ।”

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ