ਕੈਨੇਡਾ ਵੱਲੋਂ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ’ਤੇ ਪਾਬੰਦੀ ’ਚ 21 ਜੂਨ ਤੱਕ ਵਾਧਾ

285
Share

ਓਟਵਾ, 23 ਮਈ (ਪੰਜਾਬ ਮੇਲ)- ਕੈਨੇਡਾ ਨੇ ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਭਾਰਤ ਤੇ ਪਾਕਿਸਤਾਨ ਤੋਂ ਯਾਤਰੀ ਹਵਾਈ ਉਡਾਣਾਂ ’ਤੇ ਪਾਬੰਦੀ 30 ਦਿਨ ਹੋਰ ਵਧਾ ਦਿੱਤੀ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਹਵਾਈ ਉਡਾਣਾਂ ’ਤੇ ਪਾਬੰਦੀ 21 ਜੂਨ ਤੱਕ ਵਧਾਈ ਗਈ ਹੈ। ਕੈਨੇਡਾ ਦੇ ਪ੍ਰਧਾਨ ਮਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਮੁਲਕ ਦੇ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਕੈਨੇਡਾ ਵੱਲੋਂ ਮਾਰਚ 2020 ਤੋਂ ਹਰ ਮਹੀਨੇ ਉਡਾਣਾਂ ’ਤੇ ਇਹ ਪਾਬੰਦੀਆਂ ਅੱਗੇ ਵਧਾਈਆਂ ਜਾ ਰਹੀਆ ਹਨ। ਇਨ੍ਹਾਂ ਪਾਬੰਦੀਆਂ ਤੋਂ ਟਰੱਕ ਡਰਾਈਵਰਾਂ, ਸਿਹਤ ਕਾਮਿਆਂ ਅਤੇ ਹੋਰ ਜ਼ਰੂਰੀ ਸੇਵਾਵਾਂ ਦੇਣ ਵਾਲਿਆਂ ਨੂੰ ਛੋਟ ਦਿੱਤੀ ਗਈ ਹੈ।

Share