PUNJABMAILUSA.COM

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜਾਰੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜਾਰੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜਾਰੀ
February 04
12:34 2018

ਓਟਾਵਾ/ਅੰਮ੍ਰਿਤਸਰ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਦੌਰੇ ‘ਤੇ ਆ ਰਹੇ ਹਨ, ਇਸ ਦੌਰਾਨ ਉਨ੍ਹਾਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਪੁੱਜਣ ਦੀ ਸੰਭਾਵਨਾ ਹੈ। ਟਰੂਡੋ ਨਾਲ 6 ਮੰਤਰੀਆਂ ਦਾ ਵਫਦ ਵੀ ਆਵੇਗਾ। ਸਮਝਿਆ ਜਾਂਦਾ ਹੈ ਕਿ ਕੈਨੇਡੀਅਨ ਵਿਦੇਸ਼ ਮੰਤਰਾਲੇ ਵਲੋਂ ਕੈਨੇਡਾ ‘ਚ ਵਸਦੇ 20 ਲੱਖ ਦੇ ਕਰੀਬ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪ੍ਰਧਾਨ ਮੰਤਰੀ ਟਰੂਡੋ ਦੀ ਭਾਰਤ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਵਿਸ਼ੇਸ਼ ਤੌਰ ‘ਤੇ ਉਲੀਕਿਆ ਗਿਆ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜਾਰੀ ਹਨ। ਇਸ ਤੋਂ ਪਹਿਲਾਂ ਜਦ ਕੈਨੇਡਾ ਦੇ ਰੱਖਿਆ ਮੰਤਰੀ ਸਰਦਾਰ ਹਰਜੀਤ ਸੱਜਣ ਇੱਥੇ ਆਏ ਸਨ, ਤਦ ਵੀ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ। ਇੱਥੇ ਦੱਸ ਦਈਏ ਕਿ ਟਰੂਡੋ 17 ਤੋਂ 23 ਫਰਵਰੀ ਤੱਕ ਭਾਰਤ ਦੌਰੇ ‘ਤੇ ਹਨ, ਇਸ ਦੌਰਾਨ ਇਕ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਦਾ ਵੀ ਪ੍ਰੋਗਰਾਮ ਹੈ। ਮੌਜੂਦਾ ਟਰੂਡੋ ਸਰਕਾਰ ‘ਚ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਤੋਂ ਇਲਾਵਾ ਕੈਨੇਡਾ ਦੇ ਵਿੱਤ ਮੰਤਰੀ ਨਵਦੀਪ ਸਿੰਘ ਬੈਂਸ ਸਮੇਤ ਤਕਰੀਬਨ 19 ਐਮ. ਪੀ. ਅਤੇ ਹੋਰ ਵਿਧਾਇਕ ਸਿੱਖ ਜਾਂ ਪੰਜਾਬੀ ਮੂਲ ਦੇ ਹਨ ।
ਟਰੂਡੋ ਦੇ ਸ੍ਰੀ ਹਰਿਮੰਦਰ ਸਾਹਿਬ ਆਉਣ ਨੂੰ ਲੈ ਕੇ ਪੰਜਾਬ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੇ ਦਾ ਸਵਾਗਤ ਕਰੇਗੀ।
ਕੈਨੇਡੀਅਨ ਅਧਿਕਾਰੀਆਂ ਵਲੋਂ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੌਰਾਨ ਨਵੀਂ ਦਿੱਲੀ, ਮੁੰਬਈ, ਆਗਰਾ ਤੇ ਅਹਿਮਦਾਬਾਦ ਆਦਿ ਸ਼ਹਿਰਾਂ ਨੂੰ ਦੌਰੇ ‘ਚ ਸ਼ਾਮਿਲ ਕੀਤਾ ਗਿਆ ਹੈ, ਪਰ ਪੰਜਾਬ ਜਾਂ ਚੰਡੀਗੜ੍ਹ ਨੂੰ ਅਣਗੌਲਿਆ ਕਰਕੇ ਕੇਵਲ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਨੂੰ ਹੀ ਇਸ ‘ਚ ਸ਼ਾਮਿਲ ਕੀਤਾ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਦੀ ਸ੍ਰੀ ਹਰਿਮੰਦਰ ਸਾਹਿਬ ਫੇਰੀ ਸਬੰਧੀ ਬੀਤੀ 17 ਦਸੰਬਰ ਨੂੰ ਕੈਨੇਡਾ ਸਰਕਾਰ ਦੇ ਪ੍ਰੋਟੋਕਾਲ, ਸੁਰੱਖਿਆ ਤੇ ਮੀਡੀਆ ਅਧਿਕਾਰੀਆਂ ਤੋਂ ਇਲਾਵਾ ਕੈਨੇਡੀਅਨ ਹਾਈ ਕਮਿਸ਼ਨ ਨਵੀਂ ਦਿੱਲੀ ਦੇ ਅਧਿਕਾਰੀਆਂ ਦੀ ਇਕ ਟੀਮ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article