PUNJABMAILUSA.COM

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ
May 17
17:24 2019

* ਟਰੰਪ ਵੱਲੋਂ ਏਜੰਟਾਂ ਨੂੰ ਭੇਜਿਆ ਜਾ ਰਿਹੈ ਮੈਕਸੀਕੋ ਦੇ ਬਾਰਡਰ ‘ਤੇ
ਨਿਊਯਾਰਕ, 17 ਮਈ (ਪੰਜਾਬ ਮੇਲ)-ਕੈਨੇਡੀਅਨ ਲੋਕਾਂ ਨੂੰ ਅਮਰੀਕਾ ਦੀ ਸਰਹੱਦ ਪਾਰ ਕਰਨ ਲਈ ਘੰਟਿਆਂਬਧੀ ਉਡੀਕ ਕਰਨੀ ਪੈ ਸਕਦੀ ਹੈ ਕਿਉਂਕਿ ਟਰੰਪ ਸਰਕਾਰ ਵੱਲੋਂ ਸੈਂਕੜੇ ਬਾਰਡਰ ਏਜੰਟਾਂ ਨੂੰ ਕੈਨੇਡਾ ਵਾਲੇ ਪਾਸਿਓਂ ਮੈਕਸੀਕੋ ਦੀ ਸਰਹੱਦ ‘ਤੇ ਭੇਜਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੈਰਕਾਨੂੰਨੀ ਪ੍ਰਵਾਸੀਆਂ ਦੀ ਲਗਾਤਾਰ ਆਮਦ ਦੇ ਮੱਦੇਨਜ਼ਰ ਅਮਰੀਕਾ ਨੇ 731 ਬਾਰਡਰ ਏਜੰਟਾਂ ਨੂੰ ਮੈਕਸੀਕੋ ਦੀ ਸਰਹੱਦ ‘ਤੇ ਤਾਇਨਾਤ ਕਰਨ ਦਾ ਫੈਸਲਾ ਲਿਆ ਪਰ ਇਸ ਨਾਲ ਅਮਰੀਕਾ ਦੇ ਉੱਤਰੀ ਰਾਜਾਂ ਵਿਚਲੇ ਕਾਰੋਬਾਰੀ ਕਾਫੀ ਘਬਰਾਏ ਹੋਏ ਹਨ ਜਿਨਾਂ ਦੀ ਜ਼ਿਆਦਾਤਰ ਸਲਾਨਾ ਕਮਾਈ ਗਰਮੀਆਂ ਦੇ ਮੌਸਮ ‘ਚ ਕੈਨੇਡਾ ਤੋਂ ਆਉਣ ਵਾਲੇ ਸੈਲਾਨੀਆਂ ‘ਤੇ ਨਿਰਭਰ ਕਰਦੀ ਹੈ। 9/11 ਨੂੰ ਵਰਲਡ ਟਰੇਡ ਸੈਂਟਰ ‘ਤੇ ਹੋਏ ਅੱਤਵਾਦੀ ਹਮਲੇ ਤੋਂ ਪਹਿਲਾਂ ਅਮਰੀਕਾ ਅਤੇ ਕੈਨੇਡਾ ਦੀ 8891 ਕਿਲੋਮੀਟਰ ਲੰਮੀ ਸਰਹੱਦ ‘ਤੇ ਜ਼ਿਆਦਾ ਰੋਕਾਂ ਨਹੀਂ ਸਨ ਪਰ ਇਸ ਹੌਲਨਾਕ ਘਟਨਾ ਮਗਰੋਂ ਸਰਹੱਦੀ ਸੁਰੱਖਿਆ ਸਖਤ ਕਰ ਦਿੱਤੀ ਗਈ। ਹੁਣ ਬਾਰਡਰ ਏਜੰਟਾਂ ਦੀ ਕਮੀ ਕਾਰਨ ਕੈਨੇਡੀਅਨ ਲੋਕਾਂ ਦੇ ਲਾਂਘੇ ‘ਚ ਲੱਗਣ ਵਾਲਾ ਸਮਾਂ ਕਿਤੇ ਜ਼ਿਆਦਾ ਵਧ ਜਾਵੇਗਾ ਅਤੇ ਵੱਡੀ ਗਿਣਤੀ ‘ਚ ਲੋਕ ਅਮਰੀਕਾ ਜਾਣ ਦੀ ਯੋਜਨਾ ਰੱਦ ਵੀ ਕਰ ਸਕਦੇ ਹਨ। ਨਿਊਯਾਰਕ ਦੇ ਪਲੈਟਸਬਰਗ ਸਥਿਤ ਨੌਰਥ ਕੰਟਰੀ ਚੈਂਬਰ ਆਫ ਕਾਮਰਸ ਨਾਲ ਸਬੰਧਤ ਗੈਰੀ ਡਗਲਸ ਦਾ ਕਹਿਣਾ ਸੀ ਕਿ ਕੈਨੇਡਾ ਤੋਂ ਆਉਣ ਵਾਲੇ ਗਾਹਕ ਇਸ ਖਿੱਤੇ ਦੀ ਆਰਥਿਕਤਾ ‘ਚ ਵੱਡਾ ਯੋਗਦਾਨ ਪਾਉਂਦੇ ਹਨ। ਇਕ ਅੰਦਾਜ਼ੇ ਮੁਤਾਬਕ ਗਰਮੀਆਂ ਦੇ ਮੌਸਮ ‘ਚ ਕੈਨੇਡੀਅਨ ਲੋਕ ਰੋਜ਼ਾਨਾ 1.6 ਅਰਬ ਡਾਲਰ ਮੁੱਲ ਦੀਆਂ ਵਸਤਾਂ ਖਰੀਦ ਕੇ ਲੈ ਜਾਂਦੇ ਹਨ ਪਰ ਆਵਾਜਾਈ ‘ਚ ਅੜਿੱਕਾ ਪੈਣ ‘ਤੇ ਵਪਾਰ ਬੁਰੀ ਤਰ੍ਹਾਂ ਪ੍ਰਭਾਤਵ ਹੋਵੇਗਾ। ਦੱਸਣਯੋਗ ਹੈ ਕਿ ਅਮਰੀਕੀ ਕਾਂਗਰਸ ਦੇ 13 ਮੈਬਰਾਂ ਨੇ ਪਿਛਲੇ ਹਫਤੇ ਗ੍ਰਹਿ ਸੁਰੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਬਾਰਡਰ ਏਜੰਟਾਂ ਦੇ ਤਬਾਦਲੇ ਨਾਲ ਪੈਣ ਵਾਲੇ ਅਸਰਾਂ ਦਾ ਜ਼ਿਕਰ ਕੀਤਾ ਸੀ ਪਰ ਸੰਭਾਵਿਤ ਤੌਰ ‘ਤੇ ਇਨ੍ਹਾਂ ਚਿੰਤਾਵਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਅਮਰੀਕਾ ਦੇ ਵਰਮੌਂਟ ਸੂਬੇ ‘ਚ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਦੇ ਡਾਇਰੈਕਟਰ ਗ੍ਰੈਗਰੀ ਸਟਾਰ ਨੇ ਡਰਬੀ ਲਾਈਨ ਵਿਖੇ ਨਵੇਂ ਕੌਮਾਂਤਰੀ ਲਾਂਘੇ ਦਾ ਉਦਘਾਟਨ ਕਰਨ ਮਗਰੋਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਦੇ ਕਈ ਅਫਸਰ ਦੱਖਣ ਵਾਲ ਜਾ ਰਹੇ ਹਨ ਅਤੇ ਇਸ ਦੇ ਬਾਵਜੂਦ ਉਹ ਕੈਨੇਡਾ ਦੇ ਨਾਲ ਲੱਗਦੇ ਸਰਹੱਦੀ ਲਾਂਘਿਆਂ ‘ਤੇ ਆਵਾਜਾਈ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਦੀ ਕੋਸ਼ਿਸ਼ ਕਰਨਗੇ। ਉਧਰ ਅਮਰੀਕਾ ਦੇ ਮੇਨ ਸੂਬੇ ਦਾ ਓਲਡ ਔਰਚਰਡ ਬੀਚ ਕਸਬਾ ਮੁਕੰਮਲ ਤੌਰ ‘ਤੇ ਕੈਨੇਡੀਅਨ ਸੈਲਾਨੀਆਂ ਉਪਰ ਨਿਰਭਰ ਕਰਦਾ ਹੈ ਅਤੇ ਤਾਜ਼ਾ ਫੈਸਲੇ ਨੂੰ ਵੇਖਦਿਆਂ ਇਥੋ ਦੇ ਹੋਟਲਤੇ ਰੈਸਤਰਾਂ ਮਾਲਕ ਬੇਹੱਦ ਪ੍ਰੇਸ਼ਾਨੀ ਦੇ ਆਲਮ ‘ਚ ਵੇਖੇ ਜਾ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article