PUNJABMAILUSA.COM

ਕੈਨੇਡੀਅਨ ਸਰਕਾਰ ਨੇ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਨੂੰ ਦਿੱਤੀ ਚੇਤਾਵਨੀ

 Breaking News

ਕੈਨੇਡੀਅਨ ਸਰਕਾਰ ਨੇ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਨੂੰ ਦਿੱਤੀ ਚੇਤਾਵਨੀ

ਕੈਨੇਡੀਅਨ ਸਰਕਾਰ ਨੇ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਨੂੰ ਦਿੱਤੀ ਚੇਤਾਵਨੀ
August 23
10:03 2017

ਮਾਂਟਰੀਅਲ, 23 ਅਗਸਤ (ਪੰਜਾਬ ਮੇਲ)- ਕੈਨੇਡਾ ਵਲੋਂ ਪ੍ਰਵਾਸੀਆਂ ਦੀ ਵਧਦੀ ਗਿਣਤੀ ਨੂੰ ਕਾਬੂ ਹੇਠ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਨੇਡਾ ਦੇ 2 ਲਿਬਰਲ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕੈਨੇਡਾ-ਅਮਰੀਕਾ ਸਰਹੱਦ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਪੈਦਲ ਸਰਹੱਦ ਪਾਰ ਕਰਨ ਵਾਲੇ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ, ਜਿਨ੍ਹਾਂ ਕੋਲ ਦੇਸ਼ ‘ਚ ਦਾਖਲ ਹੋਣ ਸੰਬੰਧੀ ਕੋਈ ਫਰੀ ਪਾਸ ਵਗੈਰਾ ਨਹੀਂ ਹੁੰਦਾ। ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨਾਲ ਸੈਂਟ-ਬਰਨਾਰਡ-ਡੇ[ਲਾਕੋਵੇ ਵਿਖੇ ਸਰਹੱਦ ਦਾ ਦੌਰਾ ਕਰ ਰਹੇ ਜਨਤਕ ਸੁਰੱਖਿਆ ਮੰਤਰੀ ਰਾਲਫ ਗੁੱਡੇਲ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਲੋਕਾਂ ਨੂੰ ਕੈਨੇਡਾ ਦੇ ਕਾਨੂੰਨ ਸੰਬੰਧੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਾਂ ਅਤੇ ਲੋਕਾਂ ਨੂੰ ਸੋਚਣਾ ਚਾਹੀਦਾ ਹੈ ਕਿ ਸਰਹੱਦ ਪਾਰ ਕਰਨ ਦੀ ਉਮੀਦ ਇਕ ਲੋੜੀਂਦੀ ਜਾਂ ਲਾਭਕਾਰੀ ਚੀਜ਼ ਹੈ। ਕੈਨੇਡਾ ‘ਚ ਦਾਖਲ ਹੋਣ ਵਾਲੇ ਹਰ ਵਿਅਕਤੀ ਨੂੰ ਸੁਰੱਖਿਆ ਜਾਂਚ ਅਤੇ ਇਮੀਗ੍ਰੇਸ਼ਨ ਮੁਲਾਂਕਣ ਪ੍ਰਕਿਰਿਆ ਵਿਚੋਂ ਲੰਘਣਾ ਹੋਵੇਗਾ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਬਾਰਡਰ ਸਰਵਿਸਿਜ਼ ਏਜੰਸੀ, ਆਰ.ਸੀ.ਐੱਮ.ਪੀ. ਅਤੇ ਸਿਵਲ ਸੁਸਾਇਟੀ ਜਥੇਬੰਦੀਆਂ ਤਾਲਮੇਲ ਤਹਿਤ ਕੰਮ ਕਰ ਰਹੀਆਂ ਹਨ, ਤਾਂ ਕਿ ਕੈਨੇਡਾ ਦੇ ਲੋਕਾਂ ਦਾ ਇਮੀਗ੍ਰੇਸ਼ਨ ਪ੍ਰਣਾਲੀ ‘ਚ ਭਰੋਸਾ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਟਿੱਪਣੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਐਤਵਾਰ ਨੂੰ ਦਿੱਤੇ ਉਸ ਬਿਆਨ ਨਾਲ ਰਲਦੀ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ‘ਚ ਦਾਖਲ ਹੋ ਰਹੇ ਸ਼ਰਨਾਰਥੀਆਂ ਨੂੰ ਰਿਹਾਇਸ਼ ਦੀ ਫਾਸਟ ਟਰੈਕ ਸਹੂਲਤ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬੀਤੇ ਮਹੀਨਿਆਂ ਦੌਰਾਨ ਹਜ਼ਾਰਾਂ ਸ਼ਰਨਾਰਥੀਆਂ ‘ਚ ਹੋਏ ਵਾਧੇ ਨੂੰ ਲੈ ਕੇ ਵੀ ਚਿੰਤਤ ਹਨ। ਕਿਊਬਿਕ ਸਰਹੱਦ ‘ਤੇ ਪ੍ਰਵਾਸੀਆਂ ਦੀ ਗਿਣਤੀ ਅਗਸਤ ਮਹੀਨੇ ‘ਚ 3800 ਤੱਕ ਪਹੁੰਚ ਗਈ ਹੈ, ਜੋ ਕਿ ਜੁਲਾਈ ਮਹੀਨੇ ਨਾਲੋਂ ਕਿਤੇ ਵੱਧ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article