PUNJABMAILUSA.COM

ਕੈਪਟਨ ਅਮਰਿੰਦਰ ਦਾ ਚੋਣਾਂ ਤੋਂ ਬਾਅਦ ਬਾਦਲਾਂ ‘ਤੇ ਪਹਿਲਾ ਹਮਲਾ

ਕੈਪਟਨ ਅਮਰਿੰਦਰ ਦਾ ਚੋਣਾਂ ਤੋਂ ਬਾਅਦ ਬਾਦਲਾਂ ‘ਤੇ ਪਹਿਲਾ ਹਮਲਾ

ਕੈਪਟਨ ਅਮਰਿੰਦਰ ਦਾ ਚੋਣਾਂ ਤੋਂ ਬਾਅਦ ਬਾਦਲਾਂ ‘ਤੇ ਪਹਿਲਾ ਹਮਲਾ
March 24
21:55 2017

badal-pic1-580x395
ਚੰਡੀਗੜ੍ਹ, 24 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਬਾਅਦ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਿਆ ਹੈ। ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ ‘ਤੇ ਕੈਪਟਨ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਤੇ ਭੁੱਲਣ ਦੀ ਬਿਮਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਆਪਣੇ ਸਿਆਸੀ ਵਿਰੋਧੀਆਂ ਖਾਸ ਕਰ ਪੰਜਾਬ ਕਾਂਗਰਸ ਵਿਰੁੱਧ ਫਜ਼ੂਲ ਤੇ ਅਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਵਿਰਤੀ ਵਿੱਚ ਗ੍ਰਸੇ ਹੋਏ ਹਨ। ਸਰਕਾਰ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਦੀ ਵਚਨਬੱਧਤਾ ਤੋਂ ਭੱਜਣ ਬਾਰੇ ਹਾਲ ਹੀ ਦੇ ਬਾਦਲਾਂ ਦੇ ਬਿਆਨ ਨਾ ਕੇਵਲ ਬੇਬੁਨਿਆਦ ਹਨ ਸਗੋਂ ਲੋਕਾਂ ਵਿੱਚ ਸਥਾਪਤ ਹੋ ਚੁੱਕੇ ਤੱਥਾਂ ਦੇ ਵੀ ਉਲਟ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਣ ‘ਚ ਨਾਕਾਮ ਰਹੀ ਹੈ। ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਆਪਣਾ ਸ਼ਾਸਨ ਸੰਭਾਲਣ ਦੇ 10 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਖੇਤੀ ਕਰਜ਼ੇ ਸਮਾਂਬੱਧ ਤਰੀਕੇ ਨਾਲ ਮੁਆਫ਼ ਕਰਨ ਲਈ ਪਹਿਲਕਦਮੀਆਂ ਕੀਤੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਨੂੰ ਬਾਦਲ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਮਾਫੀਆ ਦੀ ਅੰਨ੍ਹੀ ਗੁਫਾ ਬਣਾ ਦਿੱਤਾ ਸੀ। ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਾਲ ਹੋਈ ਆਪਣੀ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਉਹ ਖੇਤੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਪਹਿਲੀ ਵਾਰ ਹੀ ਨਰੇਂਦਰ ਮੋਦੀ ਨੂੰ ਨਹੀਂ ਮਿਲੇ। ਕਾਂਗਰਸ ਨਾ ਕੇਵਲ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਖੇਤੀ ਕਰਜ਼ੇ ਮੁਆਫ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਚੋਣ ਤੋਂ ਪਹਿਲਾਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣ ਗਏ ਵਫ਼ਦ ਵਿੱਚ ਸ਼ਾਮਲ ਸਨ ਜਿਸ ਨੇ ਦੇਸ਼ ਭਰ ਦੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਦਲਾਂ ਨੂੰ ਮਨਭਾਉਂਦੀਆ ਗੱਲਾਂ ਸੁਣਨ, ਚੋਣਵੀਆਂ ਗੱਲਾਂ ਯਾਦ ਰੱਖਣ ਤੇ ਭੁੱਲਣ ਦੀ ਬਿਮਾਰੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਸਬੰਧ ਵਿੱਚ ਧੋਖਾ ਕਰਨ ਸਬੰਧੀ ਲਾਏ ਦੋਸ਼ਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੂੰ ਅਜਿਹੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਖੇਤੀ ਕਰਜ਼ੇ ਮੁਆਫ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਤੇ ਜੇਕਰ ਕੇਂਦਰ ਸਰਕਾਰ ਦੇਸ਼ ਭਰ ਦੇ ਕਰਜ਼ੇ ਵਿੱਚ ਫਸੇ ਕਿਸਾਨਾਂ ਨੂੰ ਬਾਹਰ ਕੱਖਣ ਲਈ ਜ਼ਰੂਰੀ ਕਦਮ ਚੁੱਕੇ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸਭਨਾਂ ਹਿੱਸਿਆਂ ਵਿੱਚ ਕਿਸਾਨਾਂ ਦੀ ਦੁਰਦਸ਼ਾ ਬਾਰੇ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਜਾਣਦੀ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅਗਵਾਈ ਵਾਲੀ ਕੇਂਦਰੀ ਸਰਕਾਰ ਦੀ ਸਹਾਇਤਾ ਨਾਲ ਇਸ ਸਮੱਸਿਆ ਨੂੰ ਹੱਲ ਕਰਨ ਲਈ ਜੱਦੋ-ਜਹਿਦ ਕਰ ਰਹੀ ਹੈ। ਇਸ ਦੇ ਉਲਟ ਆਪਣੇ ਹੀ ਸੂਬੇ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬਾਦਲਾਂ ਦੇ ਕੰਨਾਂ ‘ਤੇ ਜੂੰ ਨਾ ਸਰਕੀ। ਬਾਦਲਾਂ ਨੂੰ ਹੋਰਨਾਂ ਸੂਬਿਆਂ ਬਾਰੇ ਕੋਈ ਵੀ ਚਿੰਤਾ ਹੋਣ ਦੀ ਤਾਂ ਗੱਲ ਤਾਂ ਸੋਚੀ ਵੀ ਨਹੀਂ ਜਾ ਸਕਦੀ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣਾ ਮਾਣ-ਸਤਿਕਾਰ ਹੋਰ ਨਾ ਘਟਾਉਣ ਜਿਨ੍ਹਾਂ ਨੂੰ ਹਾਲ ਹੀ ਦੀਆਂ ਚੋਣਾਂ ਦੌਰਾਨ ਵੱਡੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਤੇ ਇਨ੍ਹਾਂ ਨੂੰ ਉਤਸ਼ਾਹ ਦੇਣ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article