PUNJABMAILUSA.COM

ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਲਈ ਪੈਨਸ਼ਨ, ਪਰਿਵਾਰ ਦੇ ਸਿਹਤ ਬੀਮੇ ਦਾ ਕੀਤਾ ਵਾਅਦਾ

ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਲਈ ਪੈਨਸ਼ਨ, ਪਰਿਵਾਰ ਦੇ ਸਿਹਤ ਬੀਮੇ ਦਾ ਕੀਤਾ ਵਾਅਦਾ

ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਲਈ ਪੈਨਸ਼ਨ, ਪਰਿਵਾਰ ਦੇ ਸਿਹਤ ਬੀਮੇ ਦਾ ਕੀਤਾ ਵਾਅਦਾ
February 14
20:47 2016

amrinder
ਚੰਡੀਗੜ੍ਹ, 14 ਫਰਵਰੀ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਹੈ ਕਿ ਸੂਬੇ ‘ਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਪੱਤਰਕਾਰਾਂ ਦੇ ਪਰਿਵਾਰ ਨੂੰ ਸਿਹਤ ਬੀਮਾ ਅਤੇ ਸਤਿਕਾਰਯੋਗ ਤੇ ਉਚਿਤ ਪੈਨਸ਼ਨ ਦਿੱਤੀ ਜਾਵੇਗੀ।
ਇਥੇ ਜ਼ਾਰੀ ਇਕ ਬਿਆਨ ‘ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਤੇ ਖਾਸ ਕਰਕੇ ਛੋਟੇ ਸ਼ਹਿਰਾਂ ਤੇ ਛੋਟੇ ਮੀਡੀਆ ਸੰਗਠਨਾਂ ‘ਚ ਕੰਮ ਕਰ ਰਹੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸਲਾਹਾਂ ਤੇ ਮੰਗਾਂ ਦੇ ਅਧਾਰ ‘ਤੇ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ 2017 ‘ਚ ਕਾਂਗਰਸ ਦੀ ਸਰਕਾਰ ਬਣਨ ਤੋ ਬਾਅਦ ਅਸੀਂ ਇਨ੍ਹਾਂ ਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਅਤੇ ਜੀਵਨ ਬੀਮਾ ਮੁਹੱਈਆ ਕਰਵਾਵਾਂਗੇ।
ਇਸਦੇ ਤਹਿਤ ਵੱਖ ਵੱਖ ਮੀਡੀਆ ਸੰਗਠਨਾਂ, ਜਿਵੇਂ ਅਖਬਾਰਾਂ, ਮੈਗਜੀਨਾਂ, ਨਿਊਜ਼ ਚੈਲਲਾਂ ਤੇ ਨਿਊਜ਼ ਪੋਰਟਲਾਂ ‘ਚ ਕੰਮ ਦੇ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਸਾਰੀਆਂ ਬਿਮਾਰੀਆਂ ਤੇ ਮੌਤ ਦੀ ਹਾਲਤ ‘ਚ ਰੱਖਿਆ ਪ੍ਰਦਾਨ ਕਰੇਗਾ।
ਇਸ ਲੜੀ ਹੇਠ 60 ਸਾਲ ਪਾਰ ਕਰਨ ਤੋਂ ਬਾਅਦ ਉਹ ਸਾਰੇ ਪੱਤਰਕਾਰ ਜਿਹੜੇ ਪੱਤਰਕਾਰ ਵਜੋਂ 20 ਸਾਲ ਦੀ ਸੇਵਾ ਨਿਭਾਅ ਚੁੱਕੇ ਹੋਣ, ਇਸ ਪਰਿਵਾਰਕ ਪੈਨਸ਼ਨ ਦੇ ਹੱਕਦਾਰ ਹੋਣਗੇ, ਤਾਂ ਜੋ ਉਨ੍ਹਾਂ ਨੂੰ ਅਗਲਾ ਜੀਵਨ ਜਿਉਣ ‘ਚ ਕੋਈ ਪ੍ਰੇਸ਼ਾਨੀ ਨਾ ਆਵੇ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਰਜਿਸਟ੍ਰੇਸ਼ਨ ਤੇ ਐਕਰੀਡੇਸ਼ਨ ਦਾ ਸਿਸਟਮ ਵੀ ਅਸਾਨ ਕੀਤਾ ਜਾਵੇਗਾ। ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਵਰਤਮਾਨ ‘ਚ ਇਹ ਸਿਸਟਮ ਬਹੁਤ ਉਲਝਿਆ ਹੋਇਆ ਹੈ ਅਤੇ ਕਈ ਪੱਤਰਕਾਰਾਂ ਨੂੰ ਮਾਨਤਾ ਨਹੀਂ ਮਿੱਲੀ, ਜਿਹੜੀ ਉਨ੍ਹਾਂ ਨੂੰ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਵੱਖ ਵੱਖ ਫਾਇਦਿਆਂ ਦਾ ਲਾਭ ਦਿੰਦੀ ਹੈ।
ਉਨ੍ਹਾਂ ਨੂੰ ਮੰਨਣਾ ਹੈ ਕਿ ਸਾਰੇ ਪੱਤਰਕਾਰਾਂ ਨੂੰ ਮਾਨਤਾ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਉਹ ਕੋਈ ਵੀ ਵਿਅਕਤੀ ਜਿਹੜਾ ਇਕ ਪ੍ਰੋਫੈਸ਼ਨਲ ਪੱਤਰਕਾਰ ਜਾਂ ਫੋਟੋ ਪੱਤਰਕਾਰ ਵਜੋਂ ਆਪਣਾ ਕੰਮ ਸ਼ੁਰੂ ਕਰਦਾ ਹੈ, ਉਸਨੂੰ ਬਿਨ੍ਹਾਂ ਕਿਸੇ ਜਾਂਚ ਪ੍ਰੀਕ੍ਰਿਆ ਦੇ ਖੁਦ ਬ ਖੁਦ ਮਾਨਤਾ ਮਿੱਲ ਜਾਣੀ ਚਾਹੀਦੀ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਛੋਟੇ ਸ਼ਹਿਰਾਂ ‘ਚ ਰਹਿਣ ਵਾਲੇ ਪੱਤਰਕਾਰਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਪੱਕੀ ਆਮਦਨ ਨਹੀਂ ਮਿੱਲਦੀ। ਜਿਸ ਕਾਰਨ ਦੂਜਿਆਂ ਦੇ ਹਿੱਤਾਂ ਦੀ ਰਾਖੀ ਲਈ ਲੜਨ, ਲਿੱਖਣ ਤੇ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਖੁਦ ਫਾਇਦਾ ਨਹੀਂ ਮਿੱਲ ਰਿਹਾ ਹੈ।
ਉਨ੍ਹਾਂ ਨੇ ਭਰੋਸਾ ਦਿੱਤਾ ਕਿ 2017 ਤੋਂ ਬਾਅਦ 60 ਸਾਲ ਦੀ ਉਮਰ ਤੋਂ ਬਾਅਦ ਹਰੇਕ ਪੱਤਰਕਾਰ ਨੂੰ ਰੇਗੁਲਰ ਆਮਦਨ ਮਿੱਲੇਗੀ, ਤਾਂ ਜੋ ਉਸਨੂੰ ਦੂਜਿਆਂ ‘ਤੇ ਨਿਰਭਰ ਨਾ ਹੋਣਾ ਪਵੇ ਤੇ ਨਾ ਹੀ ਆਪਣੇ ਮਾਣ ਨਾਲ ਸਮਝੌਤਾ ਕਰਨਾ ਪਵੇਗਾ, ਜਿਹੜੇ ਪੱਤਰਕਾਰ ਸਮਾਜ ਦੇ ਬਹੁਤ ਹੀ ਸਨਮਾਨਯੋਗ ਮੈਂਬਰ ਹੁੰਦੇ ਹਨ, ਉਹ ਆਪਣੀ ਸਨਮਾਨ ਨਾਲ ਕਦੇ ਵੀ ਸਮਝੌਤਾ ਨਹੀਂ ਕਰ ਸਕਦੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article